ਪੜਚੋਲ ਕਰੋ
Advertisement
ਵਪਾਰ ਅਤੇ ਸਨਅਤ ਨੂੰ ਹੁਲਾਰਾ ਦੇ ਕੇ ਪੰਜਾਬ ਦੀ ਡਾਵਾਂਡੋਲ ਆਰਥਿਕਤਾ ਨੂੰ ਮੁੜ ਲੀਹ ’ਤੇ ਪਾਵਾਂਗੇ : ਹਰਪਾਲ ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੰਮ੍ਰਿਤਸਰ ਵਿਖੇ ਵਪਾਰੀਆਂ, ਸਨਅਤਕਾਰਾਂ ਅਤੇ ਹੋਰ ਕਾਰੋਬਾਰੀਆਂ ਨਾਲ ਗੱਲਬਾਤ ਕਰਦੇ ਕਿਹਾ ਕਿ ਵਪਾਰ ਅਤੇ ਸਨਅਤ ਨੂੰ ਹੁਲਾਰਾ ਦੇ ਕੇ ਪੰਜਾਬ ਦੀ ਡਾਵਾਂਡੋਲ ਆਰਥਿਕਤਾ ਨੂੰ ਮੁੜ ਲੀਹ ’ਤੇ ਪਾਵਾਂਗੇ
ਅੰਮ੍ਰਿਤਸਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੰਮ੍ਰਿਤਸਰ ਵਿਖੇ ਇਲਾਕੇ ਦੇ ਵਪਾਰੀਆਂ, ਸਨਅਤਕਾਰਾਂ ਅਤੇ ਹੋਰ ਕਾਰੋਬਾਰੀਆਂ ਨਾਲ ਗੱਲਬਾਤ ਕਰਦੇ ਕਿਹਾ ਕਿ ਉਦਯੋਗ ਅਤੇ ਵਪਾਰ ਨੂੰ ਉਤਸ਼ਾਹਿਤ ਕੀਤੇ ਬਿਨ੍ਹਾਂ ਸੂਬੇ ਦੀ ਤਰੱਕੀ ਸੰਭਵ ਨਹੀਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਾਡੀ ਸਰਕਾਰ ਉਦਯੋਗਾਂ ਨੂੰ ਹੁਲਾਰਾ ਦੇ ਕੇ ਸੂਬੇ ਦੀ ਡਾਵਾਂਡੋਲ ਆਰਥਿਕ ਹਾਲਤ ਨੂੰ ਮੁੜ ਮਜਬੂਤ ਕਰਕੇ ਲੀਹ ’ਤੇ ਪਾਵੇਗੀ।
ਅੰਮਿ੍ਤਸਰ ਅਤੇ ਤਰਨਤਾਰਨ ਤੋਂ ਆਏ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜਟ ਬਣਾਉਣ ਲਈ ਹਰ ਇਕ ਤਬਕੇ ਦੇ ਸੁਝਾਅ ਮੰਗਣਾ ਇਤਿਹਾਸਿਕ ਫ਼ੈਸਲੇ ਦੇ ਨਾਲ-ਨਾਲ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ,ਜਿਸ ਰਾਹੀਂ ਸੂਬੇ ਦੇ ਲੋਕ ਜਨਤਾ ਬਜਟ ਵਿੱਚ ਭਾਈਵਾਲ ਬਣਨਗੇ। ਵਿੱਤ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਉਦਯੋਗਾਂ ਨਾਲ ਜੁੜੇ ਨੁਮਾਇੰਦਿਆਂ ਵਲੋਂ ਦਿੱਤੇ ਸੁਝਾਵਾਂ ਨੂੰ ਗਹੁ ਨਾਲ ਸੁਣਦਿਆਂ ਕਿਹਾ ਕਿ ਜਨਤਾ ਬਜਟ ਲਈ ਹਰ ਇਕ ਵਿਅਕਤੀ ਦੇ ਸੁਝਾਅ ਨੂੰ ਪੂਰੀ ਸੁਹਿਰਦਤਾ ਤੇ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ, ਜਿਸ ਉਪਰੰਤ ਉਸ ’ਤੇ ਢੁਕਵਾਂ ਫ਼ੈਸਲਾ ਲੈ ਕੇ ਲੋਕਾਂ ਦੀ ਰਾਇ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।
ਸੂਬੇ ਦੇ ਵਿਕਾਸ, ਤਰੱਕੀ ਅਤੇ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਉਦਯੋਗਾਂ ਨੂੰ ਰੀੜ ਦੀ ਹੱਡੀ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਵੱਲੋਂ ਉਠਾਏ ਗਏ ਵੱਖ-ਵੱਖ ਮਸਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੂਰੀ ਸ਼ਿੱਦਤ ਨਾਲ ਵਿਚਾਰ ਕੇ ਆਉਂਦੇ ਸਮੇਂ ਵਿੱਚ ਬਣਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਕਿਸੇ ਵੀ ਸਰਕਾਰ ਨੇ ਉਦਯੋਗਾਂ ਦੀ ਬਾਤ ਨਹੀਂ ਪੁੱਛੀ ਅਤੇ ਉਦਯੋਗਾਂ ਲਈ ਲੋੜੀਂਦੇ ਬੁਨਿਆਦੀ ਢਾਂਚੇ ਫੋਕਲ ਪੁਆਇੰਟ ਆਦਿ ਦੀ ਵੀ ਸਾਰ ਨਹੀਂ ਲਈ। ਉਨ੍ਹਾਂ ਨੇ ਭਰੋਸਾ ਦੁਆਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਨਤਾ ਬਜਟ ਵਿੱਚ ਲੋਕ ਮਸਲਿਆਂ ਨੂੰ ਪੂਰੀ ਤਰਜੀਹ ਦਿੱਤੀ ਜਾਵੇਗੀ ਅਤੇ ਹੁਣ ਉਦਯੋਗਾਂ ਨੂੰ ਬੜਾਵਾ ਦੇ ਕੇ ਸੂਬੇ ਵਿੱਚ ਆਰਥਿਕਤਾ ਦੀ ਮਜਬੂਤੀ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਜਾਣਗੇ।
‘ਜਨਤਾ ਬਜਟ’ ਸਬੰਧੀ ਹਰਪਾਲ ਚੀਮਾ ਨੇ ਕਿਹਾ ਕਿ ਲੋਕ ਆਪੋ-ਆਪਣੇ ਸੁਝਾਅ ਲਿਖਤ ਰੂਪ ਵਿੱਚ ਪੰਜਾਬ ਸਰਕਾਰ ਵਲੋਂ ਜਾਰੀ ਪੋਰਟਲ ਅਤੇ finance.punjab.gov.in ਜਾਂ punjabdabudget0gmail.com ’ਤੇ ਭੇਜਣ ਦੇ ਨਾਲ-ਨਾਲ ਆਪਣੇ ਹਲਕੇ ਦੇ ਵਿਧਾਇਕ ਜਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਝਾਅ ਲੈਣ ਲਈ ਪੰਜਾਬ ਭਰ ਵਿੱਚ ਵੀ ਜਾ ਰਹੇ ਹਨ ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਇਕ ਲੋਕ ਪੱਖੀ ਬਜਟ ਤਿਆਰ ਕੀਤਾ ਜਾ ਸਕੇ।
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement