India Education Budget 2023: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਲ 2023-24 ਦਾ ਬਜਟ ਪੇਸ਼ ਕਰਦਿਆਂ ਕਿਹਾ ਕਿ ਇਸ ਸਾਲ ਏਕਲਵਿਆ ਮਾਡਲ ਰਿਹਾਇਸ਼ੀ ਸਕੂਲਾਂ ਲਈ 38,800 ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ।
ਦੱਸ ਦਈਏ ਕਿ 5ਵੇਂ ਆਮ ਬਜਟ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਿੱਖਿਆ ਦੇ ਖੇਤਰ ਵਿੱਚ ਕਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਭਰ ਵਿੱਚ 57 ਨਵੇਂ ਨਰਸਿੰਗ ਕਾਲਜ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਖੇਤਰੀ ਭਾਸ਼ਾਵਾਂ ਦੀ ਵਧੇਰੇ ਵਰਤੋਂ ਅਤੇ ਡਿਜੀਟਲ ਲਾਇਬ੍ਰੇਰੀਆਂ ਦੀ ਗਿਣਤੀ ਵਧਾਉਣ ਬਾਰੇ ਵੀ ਗੱਲ ਕੀਤੀ।
ਵਿੱਤ ਮੰਤਰੀ ਨੇ ਆਪਣੇ ਐਲਾਨ ਵਿੱਚ ਕਿਹਾ ਕਿ ਕਬਾਇਲੀ ਵਿਦਿਆਰਥੀਆਂ ਲਈ ਦੇਸ਼ ਭਰ ਵਿੱਚ 7000 ਤੋਂ ਵੱਧ ਏਕਲਵਿਆ ਮਾਡਲ ਸਕੂਲ ਖੋਲ੍ਹੇ ਜਾਣਗੇ। ਇਨ੍ਹਾਂ ਵਿੱਚ ਪੜ੍ਹਾਉਣ ਲਈ ਕੇਂਦਰ 38,000 ਤੋਂ ਵੱਧ ਅਧਿਆਪਕਾਂ ਤੇ ਸਹਾਇਕ ਸਟਾਫ ਦੀ ਨਿਯੁਕਤੀ ਕਰੇਗਾ। ਯਾਨੀ ਸਕੂਲ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਵੀ ਉਪਲਬਧ ਕਰਵਾਏ ਜਾਣਗੇ।