ਮੁੰਬਈ: ਲਗਾਤਾਰ ਮਹਿੰਗਾਈ ਦੀ ਮਾਰ ਮਗਰੋਂ ਆਖਰ ਰਾਹਤ ਭਰੀ ਖਬਰ ਆਈ ਹੈ। ਕੌਮਾਂਤਰੀ ਮੁਦਰਾ ਕੋਸ਼ (ਆਈਐਮਐਫ) ਨੇ ਅੱਜ ਅਨੁਮਾਨ ਲਗਾਇਆ ਹੈ ਕਿ ਅਗਲੇ ਵਿੱਤੀ ਸਾਲ 'ਚ ਮਹਿੰਗਾਈ ਦਰ ਹੇਠਾਂ ਆਏਗੀ। ਇਸ ਦੇ ਨਾਲ ਹੀ ਆਈਐਮਐਫ ਨੇ ਕਿਹਾ ਹੈ ਕਿ ਭਾਰਤੀ ਅਰਥਵਿਵਸਥਾ ਦੀ ਵਿਕਾਸ ਦਰ 'ਚ ਵੀ ਕੁਝ ਨਰਮੀ ਆ ਸਕਦੀ ਹੈ। ਇਹ 6.1 ਫੀਸਦੀ ਰਹਿ ਸਕਦੀ ਹੈ, ਜੋ ਇਸ ਸਾਲ 31 ਮਾਰਚ ਨੂੰ ਖਤਮ ਹੋ ਰਹੇ ਇਹ ਵਿੱਤੀ ਸਾਲ ਦੇ 6.8 ਫੀਸਦੀ ਹੈ। 


ਆਈਐਮਐਫ ਨੇ ਅੱਜ  ਆਪਣੀ ਜਾਰੀ ਰਿਪੋਰਟ ਵਿੱਚ ਕਿਹਾ ਕਿ ਵਿਸ਼ਵ ਵਿਕਾਸ ਦਰ, ਜੋ 2022 ਵਿਚ 3.4 ਫੀਸਦੀ ਹੈ, ਸਾਲ 2023 ’ਚ ਘਟ ਕੇ 2.9 ਫੀਸਦੀ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਆਈਐਮਐਫ ਨੇ ਕਿਹਾ ਕਿ ਭਾਰਤ ਵਿੱਚ ਮਹਿੰਗਾਈ ਦਰ 31 ਮਾਰਚ ਨੂੰ ਖਤਮ ਹੋਣ ਵਾਲੇ ਚਾਲੂ ਵਿੱਤੀ ਸਾਲ ਵਿੱਚ 6.8 ਫੀਸਦੀ ਤੋਂ ਘੱਟ ਕੇ ਅਗਲੇ ਵਿੱਤੀ ਸਾਲ ਵਿੱਚ 5 ਫੀਸਦੀ ਤੇ ਫਿਰ 2024 ਵਿੱਚ 4 ਫੀਸਦੀ ਤੱਕ ਹੇਠਾਂ ਆਉਣ ਦੀ ਉਮੀਦ ਹੈ। 


ਉਧਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਕਿਹਾ ਕਿ ਅਰਥਵਿਵਸਥਾ ਦੀ ਦੁਨੀਆ ਦੀਆਂ ਜਾਣੀਆਂ-ਪਛਾਣੀਆਂ ਆਵਾਜ਼ਾਂ ਦੇਸ਼ ਲਈ ਸਕਾਰਾਤਮਕ ਸੰਦੇਸ਼ ਲੈ ਕੇ ਆ ਰਹੀਆਂ ਹਨ। ਇਸ ਵਿੱਤੀ ਸਾਲ ਦੇ ਬਜਟ ’ਤੇ ਨਾ ਸਿਰਫ਼ ਭਾਰਤ ਦੀ ਸਗੋਂ ਸਾਰੀ ਦੁਨੀਆਂ ਦੀਆਂ ਨਜ਼ਰਾਂ ਹਨ। 


ਸੰਸਦ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਜਟ ਸੈਸ਼ਨ 'ਚ ਸਰਕਾਰ ਤੇ ਵਿਰੋਧੀ ਧਿਰ ਵਿਚਾਲੇ ਤਕਰਾਰ ਹੋਵੇਗੀ ਪਰ ਨਾਲ ਹੀ ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਦੀ ਤਿਆਰੀ ਦੇ ਨਾਲ ਤਕਰੀਰ ਵੀ ਕਰਨਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


ਇਹ ਵੀ ਪੜ੍ਹੋ  : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


 


ਇਹ ਵੀ ਪੜ੍ਹੋ  :  Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ