ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ,ਵਿੱਤ ਰਾਜ ਮੰਤਰੀ ਭਗਵਤ ਕਿਸ਼ਨ ਰਾਓ ਕਰਾੜ, ਪੰਕਜ ਚੌਧਰੀ ਅਤੇ ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਕੇਂਦਰੀ ਬਜਟ 2022-23 ਪੇਸ਼ ਕਰਨ ਤੋਂ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਪਹਿਲਾਂ ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਰਾਜ ਮੰਤਰੀ ਭਗਵਤ ਕਰਾੜ ਨੇ ਆਪਣੇ ਨਿਵਾਸ ਸਥਾਨ 'ਤੇ ਪੂਜਾ ਕੀਤੀ।

 

ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਬਜਟ ਤੋਂ ਪਹਿਲਾਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਹਰ ਖੇਤਰ ਦੀਆਂ ਜ਼ਰੂਰਤਾਂ ਦੇ ਹਿਸਾਬ ਨਾਲ ਸਮਾਵੇਸ਼ੀ ਬਜਟ ਪੇਸ਼ ਕਰਨਗੇ। ਇਸ ਦਾ ਹਰ ਕਿਸੇ ਨੂੰ ਫਾਇਦਾ ਹੋਵੇਗਾ। ਸਾਰੇ ਸੈਕਟਰਾਂ (ਕਿਸਾਨਾਂ ਸਮੇਤ) ਨੂੰ ਅੱਜ ਦੇ ਬਜਟ ਤੋਂ ਉਮੀਦਾਂ ਰੱਖਣੀਆਂ ਚਾਹੀਦੀਆਂ ਹਨ।

 

ਇਸ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ 8. 40 'ਤੇ ਵਿੱਤ ਮੰਤਰਾਲਾ ਪਹੁੰਚੀ ਸੀ। ਅੱਜ ਉਹ ਆਪਣਾ ਚੌਥਾ ਬਜਟ ਪੇਸ਼ ਕਰੇਗੀ। ਪੰਕਜ ਚੌਧਰੀ ਦੇ ਨਾਲ ਵਿੱਤ ਰਾਜ ਮੰਤਰੀ ਭਾਗਵਤ ਕਰਾੜ ਵੀ ਵਿੱਤ ਮੰਤਰਾਲੇ ਪਹੁੰਚੇ ਸਨ। ਬਜਟ ਪੇਸ਼ ਹੋਣ ਤੋਂ ਪਹਿਲਾਂ ਹੀ ਸੈਂਸੈਕਸ ਨੇ ਉਛਾਲ ਦਰਜ ਕੀਤਾ ਹੈ। ਸੈਂਸੈਕਸ 'ਚ 650 ਅੰਕਾਂ ਦੇ ਵਾਧੇ ਨਾਲ ਬਾਜ਼ਾਰ ਖੁੱਲ੍ਹਿਆ, ਜਦਕਿ ਨਿਫਟੀ 'ਚ 150 ਅੰਕਾਂ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ।

 


ਦੱਸ ਦੇਈਏ ਕਿ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) 2022-23 ਲਈ ਕੇਂਦਰੀ ਬਜਟ ਪੇਸ਼ ਕਰੇਗੀ। ਕੋਰੋਨਾ ਮਹਾਮਾਰੀ ਦੇ ਸੰਕਟ ਦੌਰਾਨ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਸਰਕਾਰ ਦੀਆਂ ਤਰਜੀਹਾਂ ਕੀ ਹੋਣਗੀਆਂ ਅਤੇ ਇਸ ਵਿੱਚ ਰੋਜ਼ਗਾਰ ਅਤੇ ਆਮ ਲੋਕਾਂ ਲਈ ਕੀ ਹੋਵੇਗਾ, ਇਸ ਉੱਤੇ ਸਭ ਦੀਆਂ ਨਜ਼ਰਾਂ ਹੋਣਗੀਆਂ।

 

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ 11 ਵਜੇ ਲੋਕ ਸਭਾ ਵਿੱਚ ਸਾਲ 2022-23 ਦਾ ਕੇਂਦਰੀ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਸਵੇਰੇ 9 ਵਜੇ ਤੋਂ ਆਪਣੇ ਦਿਨ ਦੀ ਸ਼ੁਰੂਆਤ ਕਰਨਗੇ। ਕੇਂਦਰੀ ਮੰਤਰੀ ਆਪਣੀ ਟੀਮ ਦੇ ਨਾਲ ਸਵੇਰੇ 9 ਵਜੇ ਵਿੱਤ ਮੰਤਰਾਲੇ ਤੋਂ ਰਾਸ਼ਟਰਪਤੀ ਭਵਨ ਲਈ ਰਵਾਨਾ ਹੋਣਗੇ। ਵਿੱਤ ਮੰਤਰਾਲੇ ਦੇ ਡਾਇਰੈਕਟਰ ਜਨਰਲ (ਮੀਡੀਆ ਅਤੇ ਸੰਚਾਰ) ਅਨੁਸਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਤੋਂ ਬਾਅਦ ਵਿੱਤ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਨੂੰ ਬਜਟ ਬਾਰੇ ਸੰਖੇਪ ਜਾਣਕਾਰੀ ਦੇਣਗੇ ਅਤੇ ਫਿਰ ਸੰਸਦ ਲਈ ਰਵਾਨਾ ਹੋਣਗੇ।

 


 Union Finance Minister Nirmala Sitharaman along with Ministers of State for Finance, Dr Bhagwat Kishanrao Karad, Shri Pankaj Chaudhary, and senior officials of the Ministry of Finance, called on President Ram Nath Kovind before presenting the Union Budget 2022-23. pic.twitter.com/7JNZt3rOPj