ਪੜਚੋਲ ਕਰੋ

Punjab Budget 2023: ਇੱਟਾਂ ਦੇ ਭੱਠਿਆਂ ਵਿੱਚ ਕੋਲੇ ਦੀ ਥਾਂ ਵਰਤੀ ਜਾਵੇਗੀ ਝੋਨੇ ਦੀ ਪਰਾਲੀ

Punjab Budget 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ 2500 ਇੱਟਾਂ ਦੇ ਭੱਠਿਆਂ ਨੂੰ ਕੋਲੇ ਦੀ ਥਾਂ 20 ਫ਼ੀਸਦ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਲਈ ਨੋਟੀਫਾਈ ਕੀਤਾ ਹੈ ਜੋ ਕਿ 1 ਮਈ 2023 ਤੋਂ ਲਾਗੂ ਹੋ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਪੁਲਿਸ ਲਈ 10,523 ਕਰੋੜ ਰੁਪਏ ਦੀ ਤਜਵੀਜ ਰੱਖੀ ਹੈ ਜਿਸ ਵਿੱਚ ਪੁਲਿਸ ਦੇ ਆਧੁਨੀਕਰਨ ਤੇ ਹੋਰ ਵਿਕਾਸ ਕਾਰਜਾਂ ਵਿੱਚ ਖ਼ਰਚ ਕੀਤੇ ਜਾਣਗੇ।

ਜ਼ਿਕਰ ਕਰ ਦਈਏ ਕਿ ਬਜਟ ਵਿੱਚ ਪਹਿਲੀ ਵਾਰ ਸਰਹੱਦੀ ਖੇਤਰ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।ਇਸ ਦੇ ਨਾਲ ਹੀ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ 30 ਕਰੋੜ ਦਾ ਬਜਟ ਰੱਖਿਆ ਗਿਆ ਹੈ। ਪੁਲਿਸ ਲਾਈਨ ਅਤੇ ਪੁਲਿਸ ਦਫ਼ਤਰਾਂ ਲਈ ਜ਼ਮੀਨ ਲੈਣ ਲਈ 30 ਕਰੋੜ ਰੁਪਏ ਅਤੇ ਨਵੀਆਂ ਇਮਾਰਤਾਂ ਲਈ 10 ਕਰੋੜ ਰੁਪਏ ਖਰਚੇ ਜਾਣਗੇ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਸਾਨਾਂ ਨੂੰ ਵੀ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਰੱਖੇ ਗਏ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਤੀ ਨੀਤੀ ਲਿਆਵੇਗੀ। ਇਸ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਫਸਲ ਬੀਮਾ ਯੋਜਨਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਕੇ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਕਦਮਾਂ ਬਾਰੇ ਦੱਸਿਆ।

ਦੱਸ ਦਈਏ ਕਿ ਵਿੱਤ ਮੰਤਰੀ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ 'ਚ 'ਆਪ' ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਜਾ ਰਿਹਾ ਹੈ। 'ਆਪ' ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। 

ਇਸ ਦੌਰਾਨ ਚੀਮਾ ਨੇ ਸਪੱਸ਼ਟ ਕੀਤਾ ਕਿ ਬਜਟ ਦਾ ਕੇਂਦਰ ਸਿੱਖਿਆ, ਸਿਹਤ, ਰੁਜ਼ਗਾਰ ਤੇ ਖੇਤੀਬਾੜੀ ਹਨ। ਉਨ੍ਹਾਂ ਨੇ ਰੁਜ਼ਗਾਰ ਸਿਰਜਣ, ਚੰਗੇ ਵਿੱਤੀ ਸਾਲ 2023-24 ਲਈ 1.96 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪ੍ਰਸਤਾਵਿਤ ਕੀਤਾ ਹੈ। ਵਿੱਤੀ ਸਾਲ 2023-24 ਲਈ ਪੰਜਾਬ ਦਾ ਕੁੱਲ ਰਾਜ ਘਰੇਲੂ ਉਤਪਾਦ (ਜੀਐਸਡੀਪੀ) 6,98,635 ਕਰੋੜ ਰੁਪਏ ਹੋਵੇਗਾ

 ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਧਿਆਨ ਦੇ ਰਹੀ ਹੈ। ਸਰਕਾਰ ਨੇ ਬਜਟ ਵਿੱਚ ਪਰਾਲੀ ਪ੍ਰਬੰਧਨ ਲਈ 350 ਕਰੋੜ ਰੁਪਏ ਰੱਖੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਰਾਲੀ ਦਾ ਨਾਲ ਪ੍ਰਦੂਸ਼ਣ ਵੱਡੀ ਸਮੱਸਿਆ ਹੈ। ਪੰਜਾਬ ਸਰਕਾਰ ਕਿਸਾਨਾਂ ਨਾਲ ਮਿਲ ਕੇ ਇਸ ਦਾ ਹੱਲ ਕਰੇਗੀ। ਇਸ ਲਈ ਸਰਕਾਰ ਵੱਲੋਂ 350 ਕਰੋੜ ਰੁਪਏ ਰੱਖੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget