ਪੜਚੋਲ ਕਰੋ
Advertisement
Punjab Budget 2023 : 1.96 ਲੱਖ ਕਰੋੜ ਦਾ ਬਜਟ ਪੇਸ਼, 300 ਯੂਨਿਟ ਮੁਫ਼ਤ ਬਿਜਲੀ, 2.5 ਲੱਖ ਨੌਕਰੀਆਂ, ਬਾਰਡਰ ਲਈ 40 ਕਰੋੜ ਦਾ ਪ੍ਰਬੰਧ, ਪੜ੍ਹੋ ਵਿੱਤ ਮੰਤਰੀ ਦੇ ਵੱਡੇ ਐਲਾਨ
Punjab Budget 2023 : ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਰਕਾਰ ਦਾ ਦੂਜਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਸਾਲ 2023-24 ਲਈ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਰੱਖਿਆ, ਜੋ ਪਿਛਲੇ ਸਾਲ ਨਾਲੋਂ ਕਰੀਬ 26 ਫੀਸਦੀ ਵੱਧ ਹੈ
Punjab Budget 2023 : ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਰਕਾਰ ਦਾ ਦੂਜਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਸਾਲ 2023-24 ਲਈ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਰੱਖਿਆ, ਜੋ ਪਿਛਲੇ ਸਾਲ ਨਾਲੋਂ ਕਰੀਬ 26 ਫੀਸਦੀ ਵੱਧ ਹੈ। ਸਾਲ 2022-23 ਲਈ ਜੋ ਬਜਟ ਪੇਸ਼ ਕੀਤਾ ਗਿਆ ਸੀ, ਉਹ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਦਾ ਸੀ।
ਪੰਜਾਬ ਸਰਕਾਰ ਦੇ ਬਜਟ ਵਿੱਚ ਪਹਿਲੀ ਵਾਰ ਸਰਹੱਦੀ ਖੇਤਰ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪੰਜਾਬ ਸਰਕਾਰ ਨੇ ਮਾਲ ਸੇਵਾਵਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਮਾਲ ਵਿਭਾਗ ਨੂੰ 1834 ਕਰੋੜ ਰੁਪਏ ਜਾਰੀ ਕਰਨ ਦਾ ਬਜਟ ਉਪਬੰਧ ਰੱਖਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੂਬੇ ਦੀਆਂ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਵਾਲੀ ਬਿਜਲੀ ਦੇਣ ਲਈ 2700 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਨੇ ਆਪਣੇ ਪਹਿਲੇ ਸਾਲ ਵਿੱਚ 26,797 ਨੌਜਵਾਨਾਂ ਨੂੰ ਪੱਕੀ ਨੌਕਰੀਆਂ ਦਿੱਤੀਆਂ ਹਨ। 22,594 ਅਸਾਮੀਆਂ ਨੂੰ ਭਰਨ ਲਈ ਲੋੜੀਂਦੀ ਪ੍ਰਕਿਰਿਆ ਚੱਲ ਰਹੀ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪਿਛਲੇ 11 ਮਹੀਨਿਆਂ ਵਿੱਚ 41,043 ਕਰੋੜ ਰੁਪਏ ਦੇ 2,295 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 2.5 ਲੱਖ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਖੁੱਲ੍ਹੇ ਹਨ।
ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਲਈ 350 ਕਰੋੜ ਰੁਪਏ ਰੱਖੇ ਹਨ। ਵਿੱਤ ਮੰਤਰੀ ਚੀਮਾ ਨੇ ਐਲਾਨ ਕੀਤਾ ਕਿ ਸਰਕਾਰ ਫਸਲ ਬੀਮਾ ਸ਼ੁਰੂ ਕਰੇਗੀ। ਵਿੱਤੀ ਸਾਲ 2023-24 ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਲਈ 1015 ਕਰੋੜ ਰੁਪਏ ਦੇ ਬਜਟ ਪ੍ਰਬੰਧ ਦਾ ਐਲਾਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਕਿਹਾ ਕਿ ‘ਆਪ’ ਨੇ ਪੰਜਾਬ ਦੇ ਹਰ ਘਰ ਵਿੱਚ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਆਪਣਾ ਚੋਣ ਵਾਅਦਾ ਪੂਰਾ ਕੀਤਾ ਹੈ।
Check out below Health Tools-
Calculate Your Body Mass Index ( BMI )
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਲੁਧਿਆਣਾ
ਜਨਰਲ ਨੌਲਜ
Advertisement