Budget 2025:  ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੀਨੀਅਰ ਨਾਗਰਿਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਵਿੱਤ ਮੰਤਰੀ ਨੇ 2025-26 ਦੇ ਬਜਟ ਵਿੱਚ ਸੀਨੀਅਰ ਨਾਗਰਿਕਾਂ ਲਈ ਵਿਆਜ 'ਤੇ ਟੀਡੀਐਸ ਸੀਮਾ ਵਧਾਉਣ ਦਾ ਐਲਾਨ ਕੀਤਾ ਹੈ। ਸੀਨੀਅਰ ਨਾਗਰਿਕਾਂ ਲਈ ਟੀਡੀਐਸ ਸੀਮਾ ਮੌਜੂਦਾ 50,000 ਰੁਪਏ ਤੋਂ ਵਧਾ ਕੇ 1 ਲੱਖ ਰੁਪਏ ਕਰ ਦਿੱਤੀ ਗਈ ਹੈ।


ਵਿੱਤ ਮੰਤਰੀ ਨੇ ਕਿਹਾ, "ਮੈਂ ਟੀਡੀਐਸ ਕਟੌਤੀਯੋਗ ਦਰਾਂ ਤੇ ਸੀਮਾਵਾਂ ਦੀ ਗਿਣਤੀ ਘਟਾ ਕੇ ਸਰੋਤ 'ਤੇ ਟੈਕਸ ਕਟੌਤੀ (ਟੀਡੀਐਸ) ਨੂੰ ਤਰਕਸੰਗਤ ਬਣਾਉਣ ਦਾ ਪ੍ਰਸਤਾਵ ਰੱਖਦੀ ਹਾਂ। ਨਾਲ ਹੀ, ਬਿਹਤਰ ਸਪੱਸ਼ਟਤਾ ਅਤੇ ਇਕਸਾਰਤਾ ਲਈ ਟੈਕਸ ਕਟੌਤੀ ਲਈ ਥ੍ਰੈਸ਼ਹੋਲਡ ਰਕਮ ਨੂੰ ਸੋਧਿਆ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਸੀਨੀਅਰ ਨਾਗਰਿਕਾਂ ਲਈ ਵਿਆਜ 'ਤੇ ਟੈਕਸ ਕਟੌਤੀ ਦੀ ਸੀਮਾ ਮੌਜੂਦਾ 50,000 ਰੁਪਏ ਤੋਂ ਦੁੱਗਣੀ ਕਰਕੇ 1,00,000 ਰੁਪਏ ਕਰ ਦਿੱਤੀ ਗਈ ਹੈ।