(Source: ECI/ABP News/ABP Majha)
Punjab Budget 2023: ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੀ ਕੀਤਾ ਵੱਡਾ ਐਲਾਨ, 13,888 ਕਰੋੜ ਰੁਪਏ ਦਾ ਤੋਹਫਾ
ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਰੱਖੇ ਗਏ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਤੀ ਨੀਤੀ ਲਿਆਵੇਗੀ। ਇਸ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ।
Punjab Budget 2023: ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਸਾਨਾਂ ਨੂੰ ਵੀ ਵੱਡਾ ਤੋਹਫਾ ਦਿੱਤਾ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਤੀ ਨੀਤੀ ਲਿਆਵੇਗੀ। ਇਸ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਖੇਤੀ ਤੇ ਕਿਸਾਨ ਭਲਾਈ ਲਈ 13,888 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਖ਼ੇਤੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਤਜਵੀਜ਼ ਹੈ। ਬਿਜਲੀ ਸਬਸਿਡੀ ਲਈ 9331 ਕਰੋੜ ਰੁਪਏ ਰਾਖ਼ਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ। ਝੋਨੇ ਦੀ ਬਿਜਾਈ ਤੇ ਮੂੰਗੀ ਦੀ ਸਿੱਧੀ ਖ਼ਰੀਦ ਲਈ 125 ਕਰੋੜ ਰੁਪਏ ਰੱਖੇ ਗਏ ਹਨ। ਪਰਾਲੀ ਪ੍ਰਬੰਧਨ ਲਈ 350 ਕਰੋੜ ਰੁਪਏ ਰੱਖੇ ਗਏ ਹਨ। ਬਾਗਵਾਨੀ ਵਿਭਾਗ ਲਈ 253 ਕਰੋੜ ਰੁਪਏ ਰੱਖੇ ਗਏ ਹਨ।
ਦੱਸ ਦਈਏ ਕਿ ਵਿੱਤ ਮੰਤਰੀ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ 'ਚ 'ਆਪ' ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਜਾ ਰਿਹਾ ਹੈ। 'ਆਪ' ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ।
ਇਸ ਦੌਰਾਨ ਚੀਮਾ ਨੇ ਸਪੱਸ਼ਟ ਕੀਤਾ ਕਿ ਬਜਟ ਦਾ ਕੇਂਦਰ ਸਿੱਖਿਆ, ਸਿਹਤ, ਰੁਜ਼ਗਾਰ ਤੇ ਖੇਤੀਬਾੜੀ ਹਨ। ਉਨ੍ਹਾਂ ਨੇ ਰੁਜ਼ਗਾਰ ਸਿਰਜਣ, ਚੰਗੇ ਵਿੱਤੀ ਸਾਲ 2023-24 ਲਈ 1.96 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪ੍ਰਸਤਾਵਿਤ ਕੀਤਾ ਹੈ। ਵਿੱਤੀ ਸਾਲ 2023-24 ਲਈ ਪੰਜਾਬ ਦਾ ਕੁੱਲ ਰਾਜ ਘਰੇਲੂ ਉਤਪਾਦ (ਜੀਐਸਡੀਪੀ) 6,98,635 ਕਰੋੜ ਰੁਪਏ ਹੋਵੇਗਾ
ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਧਿਆਨ ਦੇ ਰਹੀ ਹੈ। ਸਰਕਾਰ ਨੇ ਬਜਟ ਵਿੱਚ ਪਰਾਲੀ ਪ੍ਰਬੰਧਨ ਲਈ 350 ਕਰੋੜ ਰੁਪਏ ਰੱਖੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਰਾਲੀ ਦਾ ਨਾਲ ਪ੍ਰਦੂਸ਼ਣ ਵੱਡੀ ਸਮੱਸਿਆ ਹੈ। ਪੰਜਾਬ ਸਰਕਾਰ ਕਿਸਾਨਾਂ ਨਾਲ ਮਿਲ ਕੇ ਇਸ ਦਾ ਹੱਲ ਕਰੇਗੀ। ਇਸ ਲਈ ਸਰਕਾਰ ਵੱਲੋਂ 350 ਕਰੋੜ ਰੁਪਏ ਰੱਖੇ ਹਨ।
ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਦੇ ਖੇਤਰ ਨੂੰ ਕਾਫੀ ਅਹਿਮੀਅਤ ਦਿੱਤੀ ਹੈ। ਪੰਜਾਬ ਸਰਕਾਰ ਨੇ ਸਕੂਲ ਤੇ ਉੱਚ ਸਿੱਖਿਆ ਲਈ 17,072 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ, ਜੋ ਪਿਛਲੇ ਸਾਲ ਨਾਲੋਂ 12% ਵੱਧ ਹੈ। ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਸੁਧਾਰ ਲਈ 615 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ, ਜੋ ਪਿਛਲੇ ਸਾਲ ਨਾਲੋਂ ਲਗਪਗ 6 ਫੀਸਦੀ ਵੱਧ ਹੈ। ਮੈਡੀਕਲ ਸਿੱਖਿਆ ਲਈ ਵਿੱਤੀ ਸਾਲ 2023-24 ਵਿੱਚ 1,015 ਕਰੋੜ ਰੁਪਏ ਰੱਖੇ ਗਏ ਹਨ।
ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਦਾ ਇਸ ਸਾਲ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਦਾ ਹੋਵੇਗਾ ਜੋ ਕਿ ਪਿਛਲੇ ਵਰ੍ਹੇ ਨਾਲ 26 ਫ਼ੀਸਦ ਜ਼ਿਆਦਾ ਹੈ। ਇਸ ਦੇ ਨਾਲ ਹੀ ਖੇਤੀਬਾੜੀ ਦੇ ਲਈ 13 ਹਜ਼ਾਰ 888 ਕਰੋੜ ਦਾ ਬਜਟ ਤੈਅ ਕੀਤਾ ਗਿਆ ਹੈ