Union Budget 2023: ਮੋਦੀ ਸਰਕਾਰ ਦਾ ਵੱਡਾ ਐਲਾਨ, ਦੇਸ਼ ਵਿੱਚ ਖੁੱਲ੍ਹਣਗੇ 50 ਨਵੇਂ ਹਵਾਈ ਅੱਡੇ
Union Budget 2023: ਮੋਦੀ ਸਰਕਾਰ ਨੇ ਦੇਸ਼ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿੱਚ 50 ਨਵੇਂ ਹਵਾਈ ਅੱਡੇ ਖੋਲ੍ਹੇ ਜਾਣਗੇ। ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਦੇਸ਼...
Union Budget 2023: ਮੋਦੀ ਸਰਕਾਰ ਨੇ ਦੇਸ਼ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿੱਚ 50 ਨਵੇਂ ਹਵਾਈ ਅੱਡੇ ਖੋਲ੍ਹੇ ਜਾਣਗੇ। ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਦੇਸ਼ ਵਿੱਚ 50 ਹੋਰ ਹਵਾਈ ਅੱਡੇ ਤੇ ਹੈਲੀਪੋਰਟ ਬਣਾਏ ਜਾਣਗੇ। ਇਸ ਦੇ ਨਾਲ ਹੀ ਸਰਕਾਰ ਐਡਵਾਂਸ ਲੈਂਡਿੰਗ ਨੂੰ ਮੁੜ ਸੁਰਜੀਤ ਕਰਨ ਲਈ ਕੰਮ ਕਰੇਗੀ। ਸਰਕਾਰ ਨੇ ਆਪਣੀ ਉਡਾਨ ਸਕੀਮ ਨੂੰ ਹੋਰ ਹੁਲਾਰਾ ਦੇਣ ਦੀ ਉਮੀਦ ਵਿੱਚ 50 ਨਵੇਂ ਹਵਾਈ ਅੱਡੇ ਖੋਲ੍ਹਣ ਦਾ ਐਲਾਨ ਕੀਤਾ ਹੈ। ਜਿਸਦਾ ਉਦੇਸ਼ ਦੇਸ਼ ਭਰ ਵਿੱਚ ਖੇਤਰੀ ਸੰਪਰਕ ਨੂੰ ਬਿਹਤਰ ਬਣਾਉਣਾ ਹੈ।
ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਕਈ ਵੱਡੇ ਐਲਾਨ ਕੀਤੇ ਹਨ। ਔਰਤਾਂ ਲਈ ਐਲਾਨ ਕਰਦਿਆਂ ਉਨ੍ਹਾਂ ਕਿਹਾ, "ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਮਹਿਲਾ ਸਨਮਾਨ ਬਚਤ ਪੱਤਰ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਲਈ ਇੱਕ ਨਵੀਂ ਬੱਚਤ ਸਕੀਮ ਆਵੇਗੀ।" ਇਸ 'ਚ 2 ਸਾਲ ਲਈ ਨਿਵੇਸ਼ ਕਰ ਸਕਣਗੇ ਅਤੇ 2 ਲੱਖ ਰੁਪਏ ਜਮ੍ਹਾ ਕਰ ਸਕਣਗੇ, ਜਿਸ 'ਤੇ 7.5 ਫੀਸਦੀ ਵਿਆਜ ਦਿੱਤਾ ਜਾਵੇਗਾ। ਕੋਈ ਵੀ ਔਰਤ ਜਾਂ ਲੜਕੀ ਖਾਤਾ ਖੋਲ੍ਹ ਸਕੇਗੀ ਅਤੇ ਇਸ ਤੋਂ ਪੈਸੇ ਕਢਵਾਉਣ ਦੀਆਂ ਸ਼ਰਤਾਂ ਹੋਣਗੀਆਂ। ਇਸ ਬਜਟ ਵਿੱਚ ਔਰਤਾਂ ਦੀ ਭਲਾਈ ਲਈ ਚੁੱਕਿਆ ਜਾ ਰਿਹਾ ਇਹ ਵੱਡਾ ਕਦਮ ਹੈ।
ਪੰਜਵੇਂ ਆਮ ਬਜਟ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਿੱਖਿਆ ਦੇ ਖੇਤਰ ਵਿੱਚ ਕਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਭਰ ਵਿੱਚ 157 ਨਵੇਂ ਨਰਸਿੰਗ ਕਾਲਜ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਖੇਤਰੀ ਭਾਸ਼ਾਵਾਂ ਦੀ ਵਧੇਰੇ ਵਰਤੋਂ ਅਤੇ ਡਿਜੀਟਲ ਲਾਇਬ੍ਰੇਰੀਆਂ ਦੀ ਗਿਣਤੀ ਵਧਾਉਣ ਬਾਰੇ ਵੀ ਗੱਲ ਕੀਤੀ।
ਇਹ ਵੀ ਪੜ੍ਹੋ: Budget 2023: ਮਹਿਲਾ ਸਨਮਾਨ ਬਚਤ ਪੱਤਰ ਯੋਜਨਾ ਸ਼ੁਰੂ, 7.5 ਫੀਸਦੀ ਵਿਆਜ ਮਿਲੇਗਾ- ਜਾਣੋ ਕੀ ਹੈ ਪੂਰੀ ਸਕੀਮ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Education Budget 2023: 157 ਨਰਸਿੰਗ ਕਾਲਜ ਅਤੇ 7 ਹਜ਼ਾਰ ਤੋਂ ਵੱਧ ਏਕਲਵਿਆ ਸਕੂਲ ਖੋਲ੍ਹਣਗੇ, ਸਿੱਖਿਆ ਦੇ ਖੇਤਰ 'ਚ ਕੀਤੇ ਇਹ ਵੱਡੇ ਐਲਾਨ