Union Budget 2024: ਕਾਂਗਰਸ ਦੇ ਸੰਸਦ ਮੈਂਬਰ ਇਮਰਾਨ ਮਸੂਦ ਨੇ ਕੇਂਦਰੀ ਬਜਟ 'ਤੇ ਕਿਹਾ, "ਇਹ ਬਜਟ ਨਿਤੀਸ਼ ਕੁਮਾਰ ਅਤੇ ਚੰਦਰਬਾਬੂ ਨਾਇਡੂ ਤੋਂ ਡਰਿਆ ਹੋਇਆ ਹੈ, ਉਨ੍ਹਾਂ ਦਾ ਆਪਣਾ ਕੋਈ ਵਿਜ਼ਨ ਨਹੀਂ ਹੈ, ਕਹਿਣ ਨੂੰ ਤਾਂ ਬਹੁਤ ਕੁਝ ਕਿਹਾ ਜਾਂਦਾ ਹੈ ਕਿ ਹੁਣ ਦੇਖਣਾ ਹੋਵੇਗਾ ਕਿ ਇਹ ਅਮਲ ਵਿੱਚ ਕਿਵੇਂ ਲਿਆਂਦਾ ਜਾਵੇਗਾ।
ਜ਼ਿਕਰ ਕਰ ਦਈਏ ਕਿ ਇਸ ਬਜਟ ਵਿੱਚ ਬਿਹਾਰ ਤੇ ਆਂਧਰਾ ਪ੍ਰਦੇਸ਼ ਲਈ ਖ਼ਾਸ ਐਲਾਨ ਕੀਤਾ ਗਿਆ ਹੈ। ਆਂਧਰਾ ਪ੍ਰਦੇਸ਼ ਨੂੰ 15 ਹਜ਼ਾਰ ਕਰੋੜ ਰੁਪਏ ਅਤੇ ਬਿਹਾਰ ਨੂੰ 57.5 ਹਜ਼ਾਰ ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਹਾਲਾਂਕਿ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ ਅਤੇ ਆਂਧਰਾ ਪ੍ਰਦੇਸ਼ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾ ਬਣਾਈ ਜਾਵੇਗੀ। ਬਿਹਾਰ ਵਿੱਚ ਵਿਸ਼ਨੂੰਪਦ ਮੰਦਿਰ ਕੋਰੀਡੋਰ ਤੇ ਮਹਾਬੋਧੀ ਮੰਦਿਰ ਕੋਰੀਡੋਰ ਬਣਾਇਆ ਜਾਵੇਗਾ। ਨਾਲੰਦਾ ਯੂਨੀਵਰਸਿਟੀ ਨੂੰ ਸੈਰ ਸਪਾਟਾ ਕੇਂਦਰ ਬਣਾਇਆ ਜਾਵੇਗਾ।