(Source: ECI/ABP News)
Budget 2024: ਪ੍ਰਧਾਨ ਮੰਤਰੀ ਆਵਾਸ ਯੋਜਨਾ ਲਈ ਬਜਟ 'ਚ ਵੱਡਾ ਐਲਾਨ, ਬਣਾਏ ਜਾਣਗੇ 3 ਕਰੋੜ ਨਵੇਂ ਘਰ, ਜਾਣੋ ਕਿਸ ਨੂੰ ਮਿਲੇਗਾ ਫ਼ਾਇਦਾ
PM Awas Yojana: ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਤਿੰਨ ਕਰੋੜ ਨਵੇਂ ਘਰ ਬਣਾਏ ਜਾਣਗੇ। ਇਹ ਐਲਾਨ ਵਿੱਤ ਮੰਤਰੀ ਨੇ ਬਜਟ ਪੇਸ਼ ਕਰਦਿਆਂ ਕੀਤਾ।
![Budget 2024: ਪ੍ਰਧਾਨ ਮੰਤਰੀ ਆਵਾਸ ਯੋਜਨਾ ਲਈ ਬਜਟ 'ਚ ਵੱਡਾ ਐਲਾਨ, ਬਣਾਏ ਜਾਣਗੇ 3 ਕਰੋੜ ਨਵੇਂ ਘਰ, ਜਾਣੋ ਕਿਸ ਨੂੰ ਮਿਲੇਗਾ ਫ਼ਾਇਦਾ union budget 2024 india under pm awas yojana three crore new homes will be developed nirmala sitharaman pm modi Budget 2024: ਪ੍ਰਧਾਨ ਮੰਤਰੀ ਆਵਾਸ ਯੋਜਨਾ ਲਈ ਬਜਟ 'ਚ ਵੱਡਾ ਐਲਾਨ, ਬਣਾਏ ਜਾਣਗੇ 3 ਕਰੋੜ ਨਵੇਂ ਘਰ, ਜਾਣੋ ਕਿਸ ਨੂੰ ਮਿਲੇਗਾ ਫ਼ਾਇਦਾ](https://feeds.abplive.com/onecms/images/uploaded-images/2024/07/23/07b6cfe4f8bce052882d793f7796fb3a1721717128416394_original.jpg?impolicy=abp_cdn&imwidth=1200&height=675)
Budget 2024: ਅੱਜ ਬਜਟ ਪੇਸ਼ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਈ ਵੱਡੇ ਐਲਾਨ ਕੀਤੇ। ਜਿਨ੍ਹਾਂ ਵਿੱਚੋਂ ਇੱਕ ਪ੍ਰਧਾਨ ਮੰਤਰੀ ਆਵਾਸ ਯੋਜਨਾ ਨਾਲ ਸਬੰਧਤ ਹੈ। ਮੰਤਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਦੇਸ਼ ਭਰ ਵਿੱਚ ਵਾਧੂ ਘਰ ਬਣਾਏ ਜਾਣਗੇ। ਇਸ ਯੋਜਨਾ ਤਹਿਤ ਤਿੰਨ ਕਰੋੜ ਨਵੇਂ ਘਰ ਬਣਾਏ ਜਾਣਗੇ।
ਪ੍ਰਧਾਨ ਮੰਤਰੀ ਆਵਾਸ ਯੋਜਨਾ ਅਰਬਨ 2.0 ਦੇ ਤਹਿਤ ਅਗਲੇ 5 ਸਾਲਾਂ ਵਿੱਚ 1 ਕਰੋੜ ਸ਼ਹਿਰੀ ਗ਼ਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਘਰ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਅਭਿਲਾਸ਼ੀ ਯੋਜਨਾ ਲਈ ਕੁੱਲ 10 ਲੱਖ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ, ਜਿਸ ਵਿੱਚੋਂ ਕੇਂਦਰ ਸਰਕਾਰ 2.2 ਲੱਖ ਕਰੋੜ ਰੁਪਏ ਦੀ ਸਹਾਇਤਾ ਦੇਵੇਗੀ। ਸਕੀਮ ਤਹਿਤ ਸਸਤੀਆਂ ਦਰਾਂ 'ਤੇ ਕਰਜ਼ੇ ਦੀ ਸਹੂਲਤ ਪ੍ਰਦਾਨ ਕਰਨ ਲਈ ਵਿਆਜ ਸਬਸਿਡੀ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਕਿ ਪੇਂਡੂ ਵਿਕਾਸ ਲਈ 2.66 ਲੱਖ ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਵਿੱਚ ਪੇਂਡੂ ਬੁਨਿਆਦੀ ਢਾਂਚੇ ਵੀ ਸ਼ਾਮਲ ਹਨ। ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਤਿੰਨ ਕਰੋੜ ਵਾਧੂ ਘਰ ਬਣਾਏ ਜਾਣਗੇ। ਸਾਲ 2024-25 ਦਾ ਬਜਟ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਾਲ ਪੇਂਡੂ ਬੁਨਿਆਦੀ ਢਾਂਚੇ ਸਮੇਤ ਪੇਂਡੂ ਵਿਕਾਸ ਲਈ 2.66 ਲੱਖ ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)