CBI Raids Anil Ambani Group: ਮਸ਼ਹੂਰ ਕਾਰੋਬਾਰੀ ਅਨਿਲ ਅੰਬਾਨੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸ਼ਨੀਵਾਰ, 9 ਮਈ ਨੂੰ, ਕੇਂਦਰੀ ਜਾਂਚ ਬਿਊਰੋ (CBI) ਨੇ ਮੁੰਬਈ ਵਿੱਚ 17 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਲਈ। ਇਹ ਕਾਰਵਾਈ ਅਨਿਲ ਅੰਬਾਨੀ ਦੀ ਅਗਵਾਈ ਵਾਲੀਆਂ ਰਿਲਾਇੰਸ ਏਡੀਏ ਗਰੁੱਪ ਕੰਪਨੀਆਂ - ਰਿਲਾਇੰਸ ਟੈਲੀਕਾਮ ਲਿਮਟਿਡ, ਰਿਲਾਇੰਸ ਕਮਰਸ਼ੀਅਲ ਫਾਈਨੈਂਸ ਲਿਮਟਿਡ, ਅਤੇ ਰਿਲਾਇੰਸ ਹੋਮ ਫਾਈਨੈਂਸ ਲਿਮਟਿਡ - ਅਤੇ ਉਨ੍ਹਾਂ ਦੇ ਡਾਇਰੈਕਟਰਾਂ ਨਾਲ ਸਬੰਧਤ ਤਿੰਨ ਵੱਖ-ਵੱਖ ਮਾਮਲਿਆਂ ਦੇ ਸਬੰਧ ਵਿੱਚ ਕੀਤੀ ਗਈ ਹੈ।
CBI ਨੇ ਦਿਖਾਈ ਸਖ਼ਤੀ
ਜਾਣਕਾਰੀ ਲਈ ਦੱਸ ਦੇਈਏ ਕਿ ਅਨਿਲ ਅੰਬਾਨੀ ਦੀਆਂ ਕੰਪਨੀਆਂ ’ਤੇ ਸੀਬੀਆਈ. ਨੇ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਜਾਂਚ ਬਿਊਰੋ ਦੇ ਬੁਲਾਰੇ ਨੇ ਇਕ ਬਿਆਨ ’ਚ ਕਿਹਾ ਕਿ ਤਲਾਸ਼ੀਆਂ ਦੀ ਇਹ ਮੁਹਿੰਮ ਉਪਰੋਕਤ ਕੰਪਨੀਆਂ ਦੇ ਡਾਇਰੈਕਟਰਾਂ ਦੇ ਰਿਹਾਇਸ਼ੀ ਟਿਕਾਣਿਆਂ ਦੇ ਨਾਲ-ਨਾਲ ਵਿਚੋਲਗੀ ਕਰਨ ਵਾਲੀਆਂ ਕੰਪਨੀਆਂ ਦੇ ਦਫਤਰੀ ਕੰਪਲੈਕਸਾਂ ’ਤੇ ਵੀ ਚਲਾਈ ਗਈ। ਉਨ੍ਹਾਂ ਦੇ ਖਾਤਿਆਂ ਦੀ ਵਰਤੋਂ ਬੈਂਕ ਦੇ ਫੰਡਾਂ ’ਚ ਹੇਰਾਫੇਰੀ ਕਰਨ ਲਈ ਕੀਤੀ ਗਈ ਸੀ। ਕੰਪਨੀਆਂ ਵੱਲੋਂ ਛਾਪਿਆਂ ਸਬੰਧੀ ਸ਼ਨੀਵਾਰ ਅੱਧੀ ਰਾਤ ਤਕ ਕੋਈ ਪ੍ਰਤੀਕ੍ਰਿਆ ਨਹੀਂ ਦਿੱਤੀ ਗਈ ਸੀ।
ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਤਲਾਸ਼ੀਆਂ ਦੌਰਾਨ ਅਪਰਾਧਕ ਦਸਤਾਵੇਜ਼ ਜ਼ਬਤ ਕੀਤੇ ਗਏ। ਇਨ੍ਹਾਂ ਮਾਮਲਿਆਂ ’ਚ ਬੈਂਕਾਂ ਤੇ ਭਾਰਤੀ ਜੀਵਨ ਬੀਮਾ ਨਿਗਮ ਨੂੰ 27337 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਕੇਂਦਰੀ ਏਜੰਸੀ ਨੇ ਜਨਤਕ ਖੇਤਰ ਦੇ ਵੱਖ-ਵੱਖ ਬੈਂਕਾਂ ਤੇ ਐੱਲ. ਆਈ. ਸੀ. ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਹਜ਼ਾਰਾਂ ਕਰੋੜ ਰੁਪਏ ਦੀ ਕਥਿਤ ਧੋਖਾਦੇਹੀ ਦੇ ਸਬੰਧ ’ਚ ਅਨਿਲ ਅੰਬਾਨੀ ਦੀ ਅਗਵਾਈ ਵਾਲੇ ਰਿਲਾਇੰਸ ਗਰੁੱਪ ਵਿਰੁੱਧ 7 ਮਾਮਲੇ ਦਰਜ ਕੀਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
