Fake GST Registration: ਵਿੱਤ ਮੰਤਰੀ ਨੇ GST ਦੀ ਚੋਰੀ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਕੀਤੀ ਸਮੀਖਿਆ, ਹੁਣ ਤੱਕ ਮਿਲੇ 11,140 ਫਰਜ਼ੀ ਰਜਿਸਟ੍ਰੇਸ਼ਨ
GST Registration: CBIC ਇਨਪੁਟ ਟੈਕਸ ਕ੍ਰੈਡਿਟ ਦਾ ਦਾਅਵਾ ਕਰਨ ਵਾਲੀਆਂ ਜਾਅਲੀ ਇਕਾਈਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾ ਰਿਹਾ ਹੈ।
Fake GST Registration: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਜੀਐਸਟੀ ਚੋਰੀ ਰੋਕਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੀ ਸਮੀਖਿਆ ਕੀਤੀ। ਵਿੱਤ ਮੰਤਰੀ ਨੂੰ ਫਰਜ਼ੀ ਜੀਐਸਟੀ ਰਜਿਸਟ੍ਰੇਸ਼ਨ ਵਿਰੁੱਧ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਗਈ। ਵਿੱਤ ਮੰਤਰੀ ਨੂੰ ਦੱਸਿਆ ਗਿਆ ਕਿ 11,140 ਅਜਿਹੀਆਂ ਰਜਿਸਟ੍ਰੇਸ਼ਨਾਂ ਦਾ ਪਤਾ ਲਗਾਇਆ ਗਿਆ ਹੈ ਜੋ ਕਿ ਜਾਂਚ ਵਿੱਚ ਜਾਅਲੀ ਪਾਈਆਂ ਗਈਆਂ ਹਨ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵਿੱਤ ਮੰਤਰੀ ਨੂੰ ਦੱਸਿਆ ਗਿਆ ਕਿ ਇਨ੍ਹਾਂ ਫਰਜ਼ੀ ਜੀਐਸਟੀ ਰਜਿਸਟ੍ਰੇਸ਼ਨਾਂ ਦਾ ਪਤਾ ਕਿਵੇਂ ਲਗਾਇਆ ਜਾ ਰਿਹਾ ਹੈ। ਵਿੱਤ ਮੰਤਰੀ ਨੇ ਜੀਐਸਟੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਤਕਨੀਕ ਦੀ ਵਰਤੋਂ ਕਰਕੇ ਫਰਜ਼ੀ ਰਜਿਸਟ੍ਰੇਸ਼ਨ ਨੂੰ ਰੋਕਣ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ ਸੀਆਈਆਈ ਦੇ ਪ੍ਰੋਗਰਾਮ ਦੌਰਾਨ ਸੀਬੀਆਈਸੀ ਦੇ ਚੇਅਰਮੈਨ ਵਿਵਿਕ ਜੌਹਰੀ ਨੇ ਦੱਸਿਆ ਕਿ ਅਜਿਹੀਆਂ ਇਕਾਈਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਇਨ੍ਹਾਂ ਇਕਾਈਆਂ ਵੱਲੋਂ ਫਰਜ਼ੀ ਰਜਿਸਟਰੇਸ਼ਨ ਦਾ ਮਾਮਲਾ ਸਾਹਮਣੇ ਆਇਆ ਹੈ।
ਵਿਵੇਕ ਜੌਹਰੀ ਨੇ ਕਿਹਾ ਕਿ ਕੁਝ ਜੋਖਮ-ਅਧਾਰਤ ਮਾਪਦੰਡਾਂ ਦੇ ਆਧਾਰ 'ਤੇ 60,000 ਅਜਿਹੇ ਯੂਨਿਟਾਂ ਦੀ ਪਛਾਣ ਕੀਤੀ ਗਈ ਸੀ, ਜਿਨ੍ਹਾਂ ਦੇ ਵੇਰਵੇ ਫੀਲਡ ਅਧਿਕਾਰੀਆਂ ਨਾਲ ਸਾਂਝੇ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਅਭਿਆਸ ਦਾ ਉਦੇਸ਼ ਇਹ ਸੀ ਕਿ ਕੇਂਦਰ ਅਤੇ ਰਾਜ ਅਥਾਰਟੀਆਂ ਨੂੰ ਅਜਿਹੀਆਂ ਇਕਾਈਆਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਹੋਂਦ ਦਾ ਪਤਾ ਲਗਾਇਆ ਜਾ ਸਕੇ ਕਿ ਇਹ ਜ਼ਮੀਨ 'ਤੇ ਮੌਜੂਦ ਹਨ ਜਾਂ ਨਹੀਂ।
Smt @nsitharaman today chaired a review meeting of the ongoing drive against fake billing for GST evasion. The meeting was attended by Revenue Secretary Shri Sanjay Malhotra & CBIC Chairman Shri Vivek Johri. The FM was briefed about action being taken against fake registrations.… pic.twitter.com/s42kHFbyy6
— NSitharamanOffice (@nsitharamanoffc) June 16, 2023
ਇਹ ਵੀ ਪੜ੍ਹੋ: Bank Account 'ਚ ਹੈ 30,000 ਤੋਂ ਜ਼ਿਆਦਾ ਰੁਪਏ ਤਾਂ ਬੰਦ ਹੋ ਜਾਵੇਗਾ ਤੁਹਾਡਾ ਖਾਤਾ, RBI ਗਵਰਨਰ ਨੇ ਦਿੱਤੀ ਵੱਡੀ ਜਾਣਕਾਰੀ!
ਸੀਬੀਆਈਸੀ ਦੇ ਚੇਅਰਮੈਨ ਨੇ ਦੱਸਿਆ ਕਿ ਤਸਦੀਕ ਪ੍ਰਕਿਰਿਆ ਅਜੇ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ 43,000 ਪੜਤਾਲਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 11,140 ਜਾਅਲੀ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਫਰਜ਼ੀ ਯੂਨਿਟ 15,000 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਲੈਣ 'ਚ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਤਸਦੀਕ ਪ੍ਰਕਿਰਿਆ ਨਾਲ ਜਾਅਲੀ ਜੀਐਸਟੀ ਰਜਿਸਟ੍ਰੇਸ਼ਨ ਕਾਰਨ ਮਾਲੀਏ ਨੂੰ ਹੋਣ ਵਾਲੇ ਨੁਕਸਾਨ ਦਾ ਪਤਾ ਲਗਾਉਣ ਵਿੱਚ ਮਦਦ ਮਿਲ ਰਹੀ ਹੈ।
CBIC ਲਗਾਤਾਰ ਡਾਟਾ ਇਕੱਠਾ ਕਰਨ 'ਤੇ ਧਿਆਨ ਦੇ ਰਿਹਾ ਹੈ, ਨਾਲ ਹੀ ਬਿਜ਼ਨੈਸ ਟੂ ਬਿਜ਼ਨੈਸ ਟ੍ਰਾਂਸਜ਼ੈਕਸ਼ਨ ਦੀ ਰਿਪੋਰਟ ਕਰਨ ਦੇ ਨਾਲ ਪਿਛਲੇ ਕੁਝ ਮਹੀਨਿਆਂ ਵਿੱਚ GST ਕਲੈਕਸ਼ਨ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲਿਆ ਹੈ। ਇਸ ਕਾਰਨ ਅਪ੍ਰੈਲ 'ਚ ਜੀਐੱਸਟੀ ਕੁਲੈਕਸ਼ਨ ਦਾ ਰਿਕਾਰਡ 1.87 ਲੱਖ ਕਰੋੜ ਰੁਪਏ 'ਤੇ ਪਹੁੰਚ ਗਿਆ ਸੀ।
ਇਹ ਵੀ ਪੜ੍ਹੋ: ਇੱਥੇ ਮਾਈਨਸ 'ਚ ਆਉਂਦਾ ਲੋਕਾਂ ਦਾ ਬਿਜਲੀ ਬਿੱਲ, ਸਰਕਾਰ ਵੀ ਪਰੇਸ਼ਾਨ, ਜਾਣੋ ਕਿਉਂ ਆਉਂਦਾ ਮਾਈਨਸ ‘ਚ ਬਿੱਲ