BoyCott Pakistan: ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਵਧਦਾ ਹੀ ਜਾ ਰਿਹਾ ਹੈ। ਪਹਿਲਾਂ ਜਿੱਥੇ ਭਾਰਤ ਨੇ ਕਾਰਵਾਈ ਕਰਦਿਆਂ ਹੋਇਆਂ ਪਾਕਿਸਤਾਨ ‘ਤੇ ਕਈ ਤਰ੍ਹਾਂ ਦੀ ਪਾਬੰਦੀ ਲਾਈ ਸੀ ਅਤੇ ਹੁਣ ਫਿਰ ਭਾਰਤ ਨੇ ਪਾਕਿਸਤਾਨ ਵਿਰੁੱਧ ਇੱਕ ਹੋਰ ਕਾਰਵਾਈ ਕਰ ਦਿੱਤੀ ਹੈ। ਭਾਰਤ ਪਾਕਿਸਤਾਨ ਨੂੰ ਸਬਤ ਸਿਖਾਉਣ ਦਾ ਕੋਈ ਮੌਕਾ ਨਹੀਂ ਛੱਡ ਰਿਹਾ ਹੈ। ਦੱਸ ਦਈਏ ਕਿ ਹੁਣ ਸੀਸੀਪੀਏ ਨੇ ਅਮੇਜਨ, ਫਲਿੱਪਕਾਰਟ ਸਣੇ ਹੋਰ ਕੰਪਨੀਆਂ ਨੂੰ ਪਾਕਿਸਤਾਨੀ ਝੰਡੇ ਵਾਲੇ ਸਾਰੇ ਸਮਾਨ ਨੂੰ ਹਟਾਉਣ ਦਾ ਨੋਟਿਸ ਜਾਰੀ ਕੀਤਾ ਹੈ।
ਸੀਸੀਪੀਏ ਦਾ ਕਹਿਣਾ ਹੈ ਕਿ ਈ-ਕਾਮਰਸ ਸਾਈਟਾਂ 'ਤੇ ਪਾਕਿਸਤਾਨੀ ਸਮਾਨ ਅਤੇ ਇਸ ਦੇ ਝੰਡੇ ਵੇਚਣਾ ਸ਼ਰੇਆਮ ਵਿਕਰੀ ਨਾਲ ਜੁੜੇ ਕਾਨੂੰਨਾਂ ਦਾ ਉਲੰਘਣ ਹੈ। ਅਜਿਹੀ ਸਥਿਤੀ ਵਿੱਚ ਉਸ ਨੂੰ ਕੰਪਨੀਆਂ ਨੂੰ ਤੁਰੰਤ ਹਟਾ ਦੇਣਾ ਚਾਹੀਦਾ ਹੈ। ਖਪਤਕਾਰ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਆਪਣੇ ਐਕਸ-ਅਕਾਊਂਟ 'ਤੇ ਇਸ ਬਾਰੇ ਪੋਸਟ ਕੀਤੀ ਹੈ ਅਤੇ ਇਸਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਸਰਕਾਰ ਵੱਲੋਂ ਈ-ਕਾਮਰਸ ਪਲੇਟਫਾਰਮਾਂ ਨੂੰ ਇੱਕ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਨੇ ਇਸ ਵਿੱਚ ਲਿਖਿਆ ਹੈ ਕਿ ਇਨ੍ਹਾਂ ਅਸੰਵੇਦਨਸ਼ੀਲ ਚੀਜ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਾਰੀਆਂ ਈ-ਕਾਮਰਸ ਕੰਪਨੀਆਂ ਨੂੰ ਦੇਸ਼ ਦੇ ਕਾਨੂੰਨਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸੇ ਤਰ੍ਹਾਂ ਦੀ ਮੁਹਿੰਮ ਦੇਸ਼ ਵਿੱਚ ਤੁਰਕੀ ਵਿਰੁੱਧ ਵੀ ਚੱਲ ਰਹੀ ਹੈ ਜੋ ਪਾਕਿਸਤਾਨ ਦਾ ਸਮਰਥਨ ਕਰ ਰਿਹਾ ਹੈ। ਭਾਰਤ ਦੇ ਲੋਕ ਹੁਣ ਨਾ ਸਿਰਫ਼ ਤੁਰਕੀ ਦੇ ਸਮਾਨ ਦਾ ਬਾਈਕਾਟ ਕਰ ਰਹੇ ਹਨ, ਸਗੋਂ ਉੱਥੇ ਯਾਤਰਾ ਕਰਨ ਤੋਂ ਵੀ ਪਰਹੇਜ਼ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਸੈਰ-ਸਪਾਟੇ ਤੋਂ ਦੂਰ ਰਹਿਣ ਦੀ ਅਪੀਲ ਵੀ ਕਰ ਰਹੇ ਹਨ। ਲੋਕ ਅਜਿਹੇ ਸਮੇਂ ਤੁਰਕੀ ਦੇ ਬਾਈਕਾਟ ਦੀ ਮੰਗ ਕਰ ਰਹੇ ਹਨ ਜਦੋਂ ਰਿਕਾਰਡ ਗਿਣਤੀ ਵਿੱਚ ਭਾਰਤੀ ਸੈਲਾਨੀ ਉੱਥੇ ਜਾ ਰਹੇ ਸਨ।