ਕਰਮਚਾਰੀਆਂ ਲਈ ਵੱਡੀ ਖ਼ਬਰ! ਕੇਂਦਰ ਨੇ ਮਹਿੰਗਾਈ ਭੱਤਾ (DA) ਵਧਾਇਆ
ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਤੋਂ ਬਾਅਦ ਹੁਣ ਸਰਕਾਰ ਨੇ 7ਵੇਂ ਤਨਖਾਹ ਕਮਿਸ਼ਨ ਦੇ ਘੇਰੇ ਵਿੱਚ ਨਾ ਆਉਣ ਵਾਲੇ ਲੋਕਾਂ ਨੂੰ ਇਸ ਦਾ ਲਾਭ ਦੇਣ ਦਾ ਐਲਾਨ ਕੀਤਾ ਹੈ।
7ਵੇਂ ਤਨਖ਼ਾਹ ਕਮਿਸ਼ਨ ਨੂੰ ਮਿਲਣ ਵਾਲੇ ਕੇਂਦਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ (DA) ਵਿੱਚ ਵਾਧੇ ਦਾ ਤੋਹਫ਼ਾ ਦੇਣ ਤੋਂ ਬਾਅਦ ਹੁਣ ਕੇਂਦਰ ਸਰਕਾਰ ਦੇ ਹੋਰ ਮੁਲਾਜ਼ਮਾਂ ਨੂੰ ਵੀ ਇਸ ਦਾ ਲਾਭ ਮਿਲੇਗਾ ਕਿਉਂਕਿ ਸਰਕਾਰ ਨੇ 5ਵੇਂ ਤਨਖਾਹ ਕਮਿਸ਼ਨ ਤੇ 6ਵੇਂ ਤਨਖਾਹ ਕਮਿਸ਼ਨ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸਰਕਾਰੀ ਹੁਕਮਾਂ ਮੁਤਾਬਕ ਕੇਂਦਰ ਸਰਕਾਰ ਤੇ ਕੇਂਦਰੀ ਖੁਦਮੁਖਤਿਆਰ ਸੰਸਥਾਵਾਂ ਦੇ 5ਵੇਂ ਤਨਖਾਹ ਕਮਿਸ਼ਨ ਤੇ 6ਵੇਂ ਤਨਖਾਹ ਕਮਿਸ਼ਨ ਦੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 1 ਜਨਵਰੀ, 2022 ਤੋਂ ਵਾਧਾ ਕੀਤਾ ਗਿਆ ਹੈ। ਪੰਜਵੇਂ ਵਿੱਤ ਕਮਿਸ਼ਨ ਤਹਿਤ ਤਨਖ਼ਾਹ ਲੈਣ ਵਾਲੇ ਕੇਂਦਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 368 ਫ਼ੀਸਦੀ ਤੋਂ ਵਧਾ ਕੇ 381 ਫ਼ੀਸਦੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਛੇਵੇਂ ਵਿੱਤ ਕਮਿਸ਼ਨ ਤਹਿਤ ਤਨਖਾਹ ਲੈਣ ਵਾਲੇ ਮੁਲਾਜ਼ਮਾਂ ਨੂੰ 196 ਫੀਸਦੀ ਦੀ ਬਜਾਏ 203 ਫੀਸਦੀ ਮਹਿੰਗਾਈ ਭੱਤਾ ਮਿਲੇਗਾ। ਵਿੱਤ ਮੰਤਰਾਲੇ ਦੇ ਅਧੀਨ ਖਰਚ ਵਿਭਾਗ ਵੱਲੋਂ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਮੁਲਾਜ਼ਮਾਂ ਨੂੰ 1 ਜਨਵਰੀ 2022 ਤੋਂ ਵਧਿਆ ਹੋਇਆ ਡੀਏ ਮਿਲੇਗਾ।
ਵਿੱਤ ਮੰਤਰਾਲੇ ਦੇ ਇਸ ਨਵੇਂ ਹੁਕਮ ਨਾਲ ਕੇਂਦਰੀ ਕਰਮਚਾਰੀਆਂ ਦੇ ਨਾਲ-ਨਾਲ ਖੁਦਮੁਖਤਿਆਰ ਸੰਸਥਾਵਾਂ ਦੇ ਕਰਮਚਾਰੀਆਂ ਨੂੰ ਵੀ ਫਾਇਦਾ ਹੋਵੇਗਾ। ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਛੇਵੇਂ ਵਿੱਤ ਕਮਿਸ਼ਨ ਤਹਿਤ ਤਨਖਾਹ ਲੈਣ ਵਾਲੇ ਮੁਲਾਜ਼ਮਾਂ ਦੀ ਮਹਿੰਗਾਈ ਦਰ 196 ਫੀਸਦੀ ਤੋਂ ਵਧਾ ਕੇ 203 ਫੀਸਦੀ ਕੀਤੀ ਜਾਵੇਗੀ। ਇਹ 1 ਜਨਵਰੀ 2022 ਤੋਂ ਲਾਗੂ ਹੋਵੇਗਾ।
ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਮਹਿੰਗਾਈ ਰਾਹਤ 31 ਫੀਸਦੀ ਤੋਂ ਵਧਾ ਕੇ 34 ਫੀਸਦੀ ਕੀਤਾ ਹੈ। ਇਹ ਵੀ 1 ਜਨਵਰੀ, 2022 ਤੋਂ ਲਾਗੂ ਹੋਵੇਗਾ। ਇਸ ਦੇ ਨਾਲ ਹੀ ਮੋਦੀ ਸਰਕਾਰ ਨੇ ਸੱਤਵੇਂ ਵਿੱਤ ਕਮਿਸ਼ਨ ਤਹਿਤ ਤਨਖ਼ਾਹ ਲੈਣ ਵਾਲੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਨੂੰ ਵੀ 28 ਫ਼ੀਸਦੀ ਤੋਂ ਵਧਾ ਕੇ 31 ਫ਼ੀਸਦੀ ਕਰ ਦਿੱਤਾ ਸੀ।