ਕੇਂਦਰ ਸਰਕਾਰ ਡਿਜੀਟਲ ਧੋਖਾਧੜੀ (Central Government Digital Fraud) 'ਤੇ ਕਾਬੂ ਪਾਉਣ ਲਈ ਹੁਣ ਤੱਕ 1.4 ਲੱਖ ਮੋਬਾਈਲ ਨੰਬਰਾਂ ਨੂੰ ਬਲਾਕ ਕਰ ਚੁੱਕੀ ਹੈ। ਇੱਕ ਅਧਿਕਾਰਤ ਰੀਲੀਜ਼ ਦੇ ਅਨੁਸਾਰ, ਇਹ ਮੋਬਾਈਲ ਨੰਬਰ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਸਨ। ਵਿੱਤੀ ਸੇਵਾਵਾਂ ਦੇ ਸਕੱਤਰ ਵਿਵੇਕ ਜੋਸ਼ੀ (Financial Services Secretary Vivek Joshi) ਨੇ ਸ਼ੁੱਕਰਵਾਰ ਨੂੰ ਵਿੱਤੀ ਸੇਵਾਵਾਂ ਖੇਤਰ ਵਿੱਚ ਸਾਈਬਰ ਸੁਰੱਖਿਆ 'ਤੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।


ਏਪੀਆਈ (Application Programming Interface) ਏਕੀਕਰਣ ਦੁਆਰਾ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਇਨਫਰਮੇਸ਼ਨ ਐਂਡ ਮੈਨੇਜਮੈਂਟ ਸਿਸਟਮ (CFCFRMS) ਪਲੇਟਫਾਰਮ 'ਤੇ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਦੀ ਆਨ-ਬੋਰਡਿੰਗ ਸਮੇਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ।


ਇਹ ਵੀ ਪੜ੍ਹੋ: Ratan Tata: ਰਤਨ ਟਾਟਾ ਨਾਲ ਅਜਿਹਾ ਕੀ ਹੋਇਆ ਜੋ ਉਨ੍ਹਾਂ ਨੇ 165 ਕਰੋੜ ਰੁਪਏ ਖ਼ਰਚ ਕਰਕੇ ਜਾਨਵਰਾਂ ਨੂੰ ਲਈ ਬਣਵਾਇਆ ਹਸਪਤਾਲ?


ਇਹ ਚੁੱਕਿਆ ਜਾਵੇਗਾ ਵੱਡਾ ਕਦਮ 


ਬਿਆਨ ਦੇ ਮੁਤਾਬਕ, CFCFRMS ਪਲੇਟਫਾਰਮ ਨੂੰ ਨੈਸ਼ਨਲ ਸਾਈਬਰ ਕ੍ਰਾਈਮ ਇਨਫਰਮੇਸ਼ਨ ਪੋਰਟਲ (NCRP) ਨਾਲ ਜੋੜਿਆ ਜਾਵੇਗਾ। ਇਸ ਨਾਲ ਪੁਲਿਸ, ਬੈਂਕਾਂ ਅਤੇ ਵਿੱਤੀ ਸੰਸਥਾਵਾਂ ਵਿਚਕਾਰ ਬਿਹਤਰ ਤਾਲਮੇਲ ਬਣਾਇਆ ਜਾ ਸਕੇਗਾ।


ਬਿਆਨ ਵਿੱਚ ਕਿਹਾ ਗਿਆ ਹੈ ਕਿ ਦੂਰਸੰਚਾਰ ਵਿਭਾਗ ਨੇ ਬਲਕ ਐਸਐਮਐਸ ਭੇਜਣ ਵਾਲੀਆਂ 35 ਲੱਖ ਪ੍ਰਾਇਮਰੀ ਯੂਨਿਟਾਂ ਦਾ ਵਿਸ਼ਲੇਸ਼ਣ ਕੀਤਾ। ਇਨ੍ਹਾਂ 'ਚੋਂ 19,776 ਇਕਾਈਆਂ ਨੂੰ 'ਬਲੈਕਲਿਸਟ' ਕੀਤਾ ਗਿਆ ਹੈ। ਇਸ ਸਬੰਧ ਵਿਚ 500 ਤੋਂ ਵੱਧ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਅਤੇ ਲਗਭਗ 3.08 ਲੱਖ ਸਿਮ ਬਲੌਕ ਕੀਤੇ ਗਏ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।