Central Government Scheme: ਕੇਂਦਰ ਸਰਕਾਰ 18 ਤੋਂ 40 ਸਾਲ ਤੱਕ ਦੇ ਲੋਕਾਂ ਨੂੰ ਹਰ ਮਹੀਨੇ ਦੇਵੇਗੀ 1800 ਰੁਪਏ, ਹੁਣੇ ਕਰੋ ਆਨਲਾਈਨ ਅਪਲਾਈ, ਜਾਣੋ ਪੂਰੀ ਅਸਲੀਅਤ!
ਕੇਂਦਰ ਸਰਕਾਰ ਨੇ ਦੇਸ਼ ਦੇ ਗਰੀਬਾਂ, ਕਿਸਾਨਾਂ ਤੇ ਲੋੜਵੰਦਾਂ ਲਈ ਕਈ ਵਿਸ਼ੇਸ਼ ਯੋਜਨਾਵਾਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਦਾ ਲਾਭ ਸਾਰਿਆਂ ਨੂੰ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇਕ ਸੰਦੇਸ਼ ਤੇਜ਼ੀ ਨਾਲ ਫੈਲ ਰਿਹਾ ਹੈ
PIB Fact Check : ਕੇਂਦਰ ਸਰਕਾਰ (Central Government) ਨੇ ਦੇਸ਼ ਦੇ ਗਰੀਬਾਂ, ਕਿਸਾਨਾਂ ਤੇ ਲੋੜਵੰਦਾਂ ਲਈ ਕਈ ਵਿਸ਼ੇਸ਼ ਯੋਜਨਾਵਾਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਦਾ ਲਾਭ ਸਾਰਿਆਂ ਨੂੰ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇਕ ਸੰਦੇਸ਼ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ 18 ਤੋਂ 40 ਸਾਲ ਦੀ ਉਮਰ ਦੇ ਸਾਰੇ ਲੋਕਾਂ ਨੂੰ 1800 ਰੁਪਏ ਪ੍ਰਤੀ ਮਹੀਨਾ ਦੇਵੇਗੀ। ਜੇਕਰ ਤੁਸੀਂ ਵੀ 18 ਤੋਂ 40 ਸਾਲ ਦੇ ਹੋ ਤਾਂ ਜਾਣੋ ਇਹ ਪੈਸੇ ਹਰ ਮਹੀਨੇ ਤੁਹਾਡੇ ਖਾਤੇ 'ਚ ਟਰਾਂਸਫਰ ਕੀਤੇ ਜਾਣਗੇ।
ਹਰ ਮਹੀਨੇ ਮਿਲਣਗੇ 1800 ਰੁਪਏ
ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਸ ਵਿੱਚ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਅੱਜ ਅਸੀਂ ਇੱਕ ਅਜਿਹੇ ਹੀ ਮੈਸੇਜ ਬਾਰੇ ਦੱਸਾਂਗੇ, ਜਿੱਥੇ ਸਾਰਿਆਂ ਨੂੰ ਹਰ ਮਹੀਨੇ 1800 ਰੁਪਏ ਦੇਣ ਲਈ ਕਿਹਾ ਜਾ ਰਿਹਾ ਹੈ। ਇਸ ਵਾਇਰਲ ਮੈਸੇਜ ਦੀ ਸੱਚਾਈ ਬਾਰੇ ਪੀਆਈਬੀ ਨੇ ਪਤਾ ਲਗਾਇਆ ਹੈ।
PIB ਨੇ ਕੀਤਾ ਟਵੀਟ
ਜਦੋਂ ਪੀਆਈਬੀ ਨੇ ਇਸ ਵਾਇਰਲ ਮੈਸੇਜ ਦੀ ਜਾਂਚ ਕੀਤੀ ਤਾਂ ਇਸਦੀ ਸੱਚਾਈ ਸਾਹਮਣੇ ਆ ਗਈ ਹੈ। ਪੀਆਈਬੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਟਵੀਟ ਕਰਕੇ ਸੰਦੇਸ਼ ਦੀ ਸੱਚਾਈ ਬਾਰੇ ਦੱਸਿਆ ਹੈ। ਪੀਆਈਬੀ ਨੇ ਟਵੀਟ ਵਿੱਚ ਲਿਖਿਆ ਕਿ ਇਹ ਦਾਅਵਾ ਪੂਰੀ ਤਰ੍ਹਾਂ ਫਰਜ਼ੀ ਹੈ। ਸਰਕਾਰ ਨੇ ਇਸ ਸਕੀਮ ਵਿੱਚ ਅਜਿਹਾ ਕੋਈ ਬਦਲਾਅ ਨਹੀਂ ਕੀਤਾ।
ਪੈਨਸ਼ਨ ਸਕੀਮ ਵਿੱਚ 60 ਸਾਲ ਤੋਂ ਬਾਅਦ ਹੀ ਮਿਲਣਗੇ ਪੈਸੇ
ਤੁਹਾਨੂੰ ਦੱਸ ਦੇਈਏ ਕਿ ਇੱਕ ਆਨਲਾਈਨ ਫਾਰਮ ਭਰਨ 'ਤੇ ਪ੍ਰਧਾਨ ਮੰਤਰੀ ਮਾਨਧਨ ਯੋਜਨਾ ਦੇ ਤਹਿਤ ਕੇਂਦਰ ਸਰਕਾਰ 18 ਤੋਂ 40 ਸਾਲ ਦੀ ਉਮਰ ਦੇ ਲੋਕਾਂ ਨੂੰ ਹਰ ਮਹੀਨੇ 1800 ਰੁਪਏ ਦੇ ਰਹੀ ਹੈ। ਪੀਆਈਬੀ ਨੇ ਕਿਹਾ ਕਿ ਇਹ ਦਾਅਵਾ ਝੂਠਾ ਹੈ। ਇਹ ਇੱਕ ਪੈਨਸ਼ਨ ਯੋਜਨਾ ਹੈ। ਇਸ ਵਿੱਚ ਲਾਭਪਾਤਰੀਆਂ ਨੂੰ 60 ਸਾਲ ਦੀ ਉਮਰ ਤੋਂ ਬਾਅਦ ਹੀ ਪੈਨਸ਼ਨ ਮਿਲੇਗੀ।
ਇਸ ਤਰ੍ਹਾਂ ਦੇ ਮੈਸੇਜ ਤੋਂ ਰਹੋ ਸਾਵਧਾਨ
ਤੱਥਾਂ ਦੀ ਜਾਂਚ ਤੋਂ ਬਾਅਦ ਪੀਆਈਬੀ ਨੇ ਇਸ ਮੈਸੇਜ ਨੂੰ ਪੂਰੀ ਤਰ੍ਹਾਂ ਫਰਜ਼ੀ ਦੱਸਿਆ ਹੈ। ਪੀਆਈਬੀ ਨੇ ਕਿਹਾ ਕਿ ਹਰ ਕਿਸੇ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਅਜਿਹੇ ਸੰਦੇਸ਼ਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ। ਪੀਆਈਬੀ ਨੇ ਲੋਕਾਂ ਨੂੰ ਅਜਿਹੇ ਸੰਦੇਸ਼ਾਂ ਨੂੰ ਅੱਗੇ ਨਾ ਭੇਜਣ ਲਈ ਕਿਹਾ ਹੈ। ਅਜਿਹੇ ਸੰਦੇਸ਼ਾਂ ਦੁਆਰਾ ਗੁੰਮਰਾਹ ਹੋ ਕੇ ਤੁਸੀਂ ਆਪਣੀ ਨਿੱਜੀ ਜਾਣਕਾਰੀ ਅਤੇ ਪੈਸੇ ਨੂੰ ਜੋਖਮ ਵਿੱਚ ਪਾਉਂਦੇ ਹੋ।
ਜਾਣੋ ਕਿਵੇਂ ਕਰਵਾ ਸਕਦੇ ਹੋ ਫੈਕਟ ਚੈਕ ?
ਜੇਕਰ ਤੁਹਾਡੇ ਕੋਲ ਵੀ ਅਜਿਹਾ ਕੋਈ ਮੈਸੇਜ ਆਉਂਦਾ ਹੈ ਤਾਂ ਤੁਸੀਂ ਉਸ ਦੀ ਸੱਚਾਈ ਜਾਣਨ ਲਈ ਫੈਕਟ ਚੈਕ ਕਰ ਸਕਦੇ ਹੋ। ਤੁਸੀਂ PIB ਰਾਹੀਂ ਤੱਥਾਂ ਦੀ ਜਾਂਚ ਕਰ ਸਕਦੇ ਹੋ। ਇਸਦੇ ਲਈ ਤੁਹਾਨੂੰ ਅਧਿਕਾਰਤ ਲਿੰਕ https://factcheck.pib.gov.in/ 'ਤੇ ਜਾਣਾ ਹੋਵੇਗਾ। ਇਸ ਤੋਂ ਇਲਾਵਾ ਤੁਸੀਂ ਵੀਡੀਓ ਨੂੰ WhatsApp ਨੰਬਰ +918799711259 ਜਾਂ ਈਮੇਲ: pibfactcheck@gmail.com 'ਤੇ ਵੀ ਭੇਜ ਸਕਦੇ ਹੋ।
एक ऑनलाइन फॉर्म भरने पर प्रधानमंत्री मानधन योजना के तहत केंद्र सरकार 18 से 40 साल की उम्र के लोगों को हर महीने 1800 रुपए दे रही है।#PIBFactCheck
— PIB Fact Check (@PIBFactCheck) February 28, 2022
▶️यह दावा फ़र्ज़ी है।
▶️यह एक पेंशन योजना है। लाभार्थियों को 60 साल की उम्र के बाद ही पेंशन मिलेगी।
🔗https://t.co/B0pgspTkpw pic.twitter.com/Wa2UdAQ0so