ਬੀਜਿੰਗ: ਇੱਥੇ ਉਤਪਾਦਨ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ ਹਨ ਕਿਉਂਕਿ ਚੀਨ ਨੇ ਕੋਰੋਨਵਾਇਰਸ ਨੂੰ ਕੰਟਰੋਲ ਕਰਨ ਲਈ ਲਾਈਆਂ ਗਈਆਂ ਪਾਬੰਦੀਆਂ 'ਚ ਢਿੱਲ ਦੇ ਦਿੱਤੀ ਹੈ। ਇੱਕ ਸਰਕਾਰੀ ਸਰਵੇ ਨੇ ਮੰਗਲਵਾਰ ਨੂੰ ਇਹ ਗੱਲ ਕਹੀ। ਹਾਲਾਂਕਿ, ਇੱਕ ਉਦਯੋਗ ਸਮੂਹ ਨੇ ਕਿਹਾ ਹੈ ਕਿ ਆਰਥਿਕਤਾ ਅਜੇ ਪੂਰੀ ਤਰ੍ਹਾਂ ਵਾਪਸ ਟਰੈਕ 'ਤੇ ਨਹੀਂ ਹੈ।


ਸੱਤਾਧਾਰੀ ਕਮਿਊਨਿਸਟ ਪਾਰਟੀ ਨੇ ਕਿਹਾ ਹੈ ਕਿ ਉਸ ਨੇ ਕੋਰੋਨਾਵਾਇਰਸ ਨੂੰ ਕੰਟਰੋਲ ਕੀਤਾ ਹੈ ਤੇ ਉਸ ਤੋਂ ਬਾਅਦ ਅਰਥਵਿਵਸਥਾ ਨੂੰ ਮੁੜ ਲੀਹ ‘ਤੇ ਲਿਆਉਣ ਦੀ ਕੋਸ਼ਿਸ਼ ਤੇਜ਼ ਹੋ ਗਈ ਹੈ। ਦੂਜੇ ਪਾਸੇ, ਅਮਰੀਕਾ ਤੇ ਹੋਰ ਵੱਡੀਆਂ ਆਰਥਿਕਤਾਵਾਂ ਵਿੱਚ ਕੋਰੋਨਾਵਾਇਰਸ ਦਾ ਪ੍ਰਕੋਪ ਵੱਧ ਰਿਹਾ ਹੈ।

ਚੀਨ ਦੀ ਫੈਡਰੇਸ਼ਨ ਆਫ਼ ਲੌਜਿਸਟਿਕਸ ਐਂਡ ਪ੍ਰਚੈਜ਼ਿੰਗ ਨੇ ਵੀ ਇਸ ਗੱਲ ਨੂੰ ਸਵੀਕਾਰ ਕੀਤਾ ਹੈ। "ਤਾਜ਼ਾ ਅੰਕੜੇ ਇਹ ਸੰਕੇਤ ਨਹੀਂ ਦਿੰਦੇ ਕਿ ਆਰਥਿਕ ਗਤੀਵਿਧੀਆਂ ਪੂਰੀ ਤਰ੍ਹਾਂ ਠੀਕ ਹੋ ਗਈਆਂ ਹਨ।" ਉਸ ਨੇ ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆਉਣ ਲਈ ਘਰੇਲੂ ਮੰਗ ਨੂੰ ਵਧਾਉਣ 'ਤੇ ਜ਼ੋਰ ਦਿੱਤਾ।