CNG Price Hike: ਪੈਟਰੋਲ-ਡੀਜ਼ਲ ਮਗਰੋਂ CNG ਦੀਆਂ ਕੀਮਤਾਂ 'ਚ ਭਾਰੀ ਉਛਾਲ, ਇਹ ਨੇ ਤਾਜ਼ਾ ਰੇਟ
ਆਮ ਲੋਕ ਫਿਰ ਤੋਂ ਮਹਿੰਗਾਈ ਦੀ ਮਾਰ ਹੇਠ ਆ ਗਏ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਦਿੱਲੀ ਐਨਸੀਆਰ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।
CNG Price Hike: ਆਮ ਲੋਕ ਫਿਰ ਤੋਂ ਮਹਿੰਗਾਈ ਦੀ ਮਾਰ ਹੇਠ ਆ ਗਏ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਦਿੱਲੀ ਐਨਸੀਆਰ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਦਿੱਲੀ 'ਚ CNG ਦੀ ਕੀਮਤ 'ਚ 2.28 ਰੁਪਏ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਵਿੱਚ 2.56 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ। ਪਿਛਲੇ 45 ਦਿਨਾਂ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਤੀਜੀ ਵਾਰ ਵਾਧਾ ਹੋਇਆ ਹੈ। ਇੰਦਰਪ੍ਰਸਥ ਗੈਸ ਲਿਮਟਿਡ ਨੇ ਟਵੀਟ ਕਰਕੇ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧੇ ਦੀ ਜਾਣਕਾਰੀ ਦਿੱਤੀ ਹੈ।
ਜਾਣੋ ਕੀ ਹੈ ਨਵੀਂ ਕੀਮਤ
ਇਸ ਤੋਂ ਪਹਿਲਾਂ ਰਾਜਧਾਨੀ ਦਿੱਲੀ 'ਚ CNG 49.76 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਮਿਲ ਰਹੀ ਸੀ। ਪਰ ਕੀਮਤਾਂ ਵਧਣ ਤੋਂ ਬਾਅਦ ਇਹ 52.04 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਉਪਲਬਧ ਹੋਵੇਗਾ। ਜਦੋਂ ਕਿ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਪਹਿਲਾਂ ਸੀਐਨਜੀ 56.02 ਰੁਪਏ ਪ੍ਰਤੀ ਕਿਲੋਗ੍ਰਾਮ ਮਿਲਦੀ ਸੀ, ਜੋ ਹੁਣ 58.58 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਉਪਲਬਧ ਹੋਵੇਗੀ।
45 ਦਿਨਾਂ 'ਚ ਤੀਜੀ ਵਾਰ ਕੀਮਤਾਂ 'ਚ ਵਾਧਾ ਹੋਇਆ
ਤੁਹਾਨੂੰ ਦੱਸ ਦੇਈਏ ਕਿ 1 ਅਕਤੂਬਰ ਤੋਂ ਇੰਦਰਪ੍ਰਸਥ ਗੈਸ ਲਿਮਟਿਡ ਨੇ ਤੀਜੀ ਵਾਰ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ 1 ਅਕਤੂਬਰ ਅਤੇ 13 ਅਕਤੂਬਰ ਨੂੰ ਵੀ ਕੀਮਤਾਂ ਵਧਾਈਆਂ ਗਈਆਂ ਸਨ। ਪਿਛਲੇ 45 ਦਿਨਾਂ 'ਚ ਦਿੱਲੀ 'ਚ CNG ਕੁੱਲ 6.84 ਰੁਪਏ ਪ੍ਰਤੀ ਕਿਲੋਗ੍ਰਾਮ ਮਹਿੰਗਾ ਹੋਇਆ ਹੈ। ਯਾਨੀ ਕਿ ਕੀਮਤਾਂ 'ਚ 15 ਫੀਸਦੀ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ।
ਹੋਰ ਰਾਜਾਂ ਵਿੱਚ ਵੀ ਕੀਮਤਾਂ ਵਧਣਗੀਆਂ
ਇਹ ਫੈਸਲਾ ਇੰਦਰਪ੍ਰਸਥ ਗੈਸ ਲਿਮਟਿਡ ਵੱਲੋਂ ਗੈਸ ਦੀ ਖਰੀਦ ਮੁੱਲ ਵਿੱਚ ਵਾਧੇ ਕਾਰਨ ਲਿਆ ਗਿਆ ਹੈ। ਵਧੀਆਂ ਹੋਈਆਂ ਕੀਮਤਾਂ ਐਤਵਾਰ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇੰਦਰਪ੍ਰਸਥ ਗੈਸ ਲਿਮਟਿਡ ਦੇ ਇਸ ਫੈਸਲੇ ਤੋਂ ਬਾਅਦ ਹੋਰ ਕੰਪਨੀਆਂ ਵੀ ਸੀਐਨਜੀ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਲੈਣਗੀਆਂ।