CNG Price Hike: ਫਿਰ ਲੱਗਾ ਮਹਿੰਗਾਈ ਦਾ ਝਟਕਾ, ਸੀਐਨਜੀ ਦੇ ਭਾਅ ਵਿੱਚ ਹੋਇਆ ਇਜ਼ਾਫਾ, ਜਾਣੋ ਕਿੰਨੇ ਵਧੇ ਰੇਟ
CNG Price Hike: ਵਾਹਨ ਚਲਾਉਣ ਵਾਲਿਆਂ ਨੂੰ ਮੁੜ ਮਹਿੰਗਾਈ ਦੀ ਮਾਰ ਪਈ ਹੈ ਅਤੇ ਇੱਥੇ ਸੀਐਨਜੀ ਦੀਆਂ ਕੀਮਤਾਂ ਵਧ ਗਈਆਂ ਹਨ। ਤੁਸੀਂ ਜਾਣ ਸਕਦੇ ਹੋ ਕਿ ਇੱਥੇ ਰੇਟ ਕਿੰਨੇ ਵਧੇ ਹਨ।
CNG Price Hike: ਇਸ ਸੂਬੇ ਦੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ ਅਤੇ ਇਸ ਦੀ ਕੀਮਤ 1 ਰੁਪਏ ਵਧ ਗਈ ਹੈ। ਹੁਣ ਦਿੱਲੀ ਵਿੱਚ ਸੀਐਨਜੀ ਦੇ ਰੇਟ ਵਧਾ ਦਿੱਤੇ ਗਏ ਹਨ ਅਤੇ ਇਹ 76.59 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਏ ਹਨ। ਨਵੀਂ CNG ਦਰਾਂ ਅੱਜ ਯਾਨੀ 14 ਦਸੰਬਰ ਨੂੰ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ।
ਨੋਇਡਾ, ਗ੍ਰੇਟਰ ਨੋਇਡਾ ਵਿੱਚ ਕੀਮਤਾਂ
ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ ਸੀਐਨਜੀ ਦੀ ਨਵੀਂ ਕੀਮਤ 82.20 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਗ੍ਰੇਟਰ ਨੋਇਡਾ ਵਿੱਚ 81.20 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।
Petrol Diesel Prices update: ਕਿਤੇ ਮਹਿੰਗਾ ਅਤੇ ਕਿਤੇ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਰੇਟ
ਸੀਐਨਜੀ 23 ਨਵੰਬਰ 2023 ਨੂੰ ਵੀ ਹੋਈ ਸੀ ਮਹਿੰਗੀ
23 ਨਵੰਬਰ 2023 ਨੂੰ ਦਿੱਲੀ ਅਤੇ ਐਨਸੀਆਰ ਖੇਤਰਾਂ ਵਿੱਚ ਵੀ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਹਾਲਾਂਕਿ, ਰੇਵਾੜੀ ਵਿੱਚ ਕੀਮਤਾਂ ਘਟਾਈਆਂ ਗਈਆਂ।
ਜੁਲਾਈ ਵਿੱਚ ਘਟਾਈਆਂ ਗਈਆਂ ਸਨ ਸੀਐਨਜੀ ਦੀਆਂ ਕੀਮਤਾਂ
ਮਹਿੰਗੀ ਸੀਐਨਜੀ ਤੋਂ ਰਾਹਤ ਦਿਵਾਉਣ ਲਈ ਕੇਂਦਰ ਸਰਕਾਰ ਨੇ ਜੁਲਾਈ ਵਿੱਚ ਸੀਐਨਜੀ ਦੀ ਕੀਮਤ ਨਿਰਧਾਰਤ ਕਰਨ ਦੇ ਮਾਪਦੰਡਾਂ ਵਿੱਚ ਬਦਲਾਅ ਕੀਤਾ ਸੀ। ਇਸ ਤੋਂ ਬਾਅਦ ਦਿੱਲੀ ਸਮੇਤ ਕਈ ਸੂਬਿਆਂ 'ਚ CNG ਦੀ ਕੀਮਤ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ