ਪੜਚੋਲ ਕਰੋ

CNG Prices: ਮਹਿੰਗਾਈ ਦਾ ਝਟਕਾ! ਅੱਜ ਫੇਰ ਵਧੇ CNG ਦੇ ਰੇਟ, ਹਫ਼ਤੇ 'ਚ 9.60 ਰੁਪਏ ਦਾ ਇਜ਼ਾਫਾ

ਆਮ ਜਨਤਾ ਨੂੰ ਵੀਰਵਾਰ ਨੂੰ ਇਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਾ ਹੈ। ਸੰਕੁਚਿਤ ਕੁਦਰਤੀ ਗੈਸ (ਸੀਐਨਜੀ) ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਦਿਨ ਵਾਧਾ ਹੋਇਆ ਹੈ।

CNG Price Increased: ਆਮ ਜਨਤਾ ਨੂੰ ਵੀਰਵਾਰ ਨੂੰ ਇਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਾ ਹੈ। ਸੰਕੁਚਿਤ ਕੁਦਰਤੀ ਗੈਸ (ਸੀਐਨਜੀ) ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਦਿਨ ਵਾਧਾ ਹੋਇਆ ਹੈ। ਅੱਜ ਸੀਐਨਜੀ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਇੱਕ ਹਫ਼ਤੇ ਵਿੱਚ ਹੁਣ ਤੱਕ ਸੀਐਨਜੀ ਉੱਤੇ 9.60 ਰੁਪਏ ਦਾ ਵਾਧਾ ਹੋਇਆ ਹੈ।

ਹਾਲਾਂਕਿ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਲੋਕਾਂ ਨੂੰ ਰਾਹਤ ਮਿਲੀ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ 17 ਦਿਨਾਂ 'ਚ ਪੈਟਰੋਲ 10 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਕਈ ਦਿਨਾਂ ਤੋਂ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਬੀਤੇ ਦਿਨ ਸੀਐਨਜੀ ਦੀ ਕੀਮਤ ਵਿੱਚ 2.50 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਸੀ। ਇਸ ਹਿਸਾਬ ਨਾਲ ਅੱਜ ਦਾ ਵਾਧਾ ਹਾਲ ਦੀ ਘੜੀ ਸਭ ਤੋਂ ਵੱਧ ਹੈ। ਤਿੰਨ ਰੁਪਏ ਦੇ ਵਾਧੇ ਤੋਂ ਬਾਅਦ ਅੱਜ ਦਿੱਲੀ 'ਚ CNG ਦੀ ਕੀਮਤ 69.11 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ, ਜਦਕਿ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ 'ਚ ਇਹ 71.67 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵਿਕ ਰਹੀ ਹੈ।

ਯੂਪੀ ਦੇ ਮੁਜ਼ੱਫਰਨਗਰ, ਮੇਰਠ ਅਤੇ ਸ਼ਾਮਲੀ ਵਿੱਚ ਸੀਐਨਜੀ 76.34 ਰੁਪਏ ਵਿੱਚ ਵਿਕ ਰਹੀ ਹੈ। ਗੁਰੂਗ੍ਰਾਮ 'ਚ ਅੱਜ CNG ਦੀ ਕੀਮਤ 77.44 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਦੇ ਨਾਲ ਹੀ ਰੇਵਾੜੀ 'ਚ ਅੱਜ CNG 79.57 ਰੁਪਏ 'ਚ ਮਿਲ ਰਹੀ ਹੈ।

ਇਸ ਦੇ ਨਾਲ ਹੀ ਕਰਨਾਲ ਅਤੇ ਕੈਥਲ ਵਿੱਚ ਅੱਜ ਤੋਂ ਸੀਐਨਜੀ 77.77 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ। ਕਾਨਪੁਰ, ਹਮੀਰਪੁਰ ਅਤੇ ਫਤਿਹਪੁਰ ਦੀ ਗੱਲ ਕਰੀਏ ਤਾਂ ਇੱਥੇ ਸੀਐਨਜੀ ਦੇ ਰੇਟ 3 ਰੁਪਏ ਦੇ ਵਾਧੇ ਤੋਂ ਬਾਅਦ 80.90 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਏ ਹਨ। ਰਾਜਸਥਾਨ ਦੇ ਅਜਮੇਰ, ਪਾਲੀ ਅਤੇ ਰਾਜਸਮੰਦ ਵਿੱਚ ਸੀਐਨਜੀ ਦਾ ਰੇਟ 79.38 ਰੁਪਏ ਪ੍ਰਤੀ ਕਿਲੋ ਹੋ ਗਿਆ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਨਹੀਂ ਵਧੀਆਂ
ਅੱਜ ਪੈਟਰੋਲ ਅਤੇ ਡੀਜ਼ਲ ਦੇ ਰੇਟ ਨਾ ਵਧਣ ਕਾਰਨ ਦਿੱਲੀ ਸਮੇਤ ਸਾਰੇ ਮਹਾਨਗਰਾਂ 'ਚ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਰਾਸ਼ਟਰੀ ਰਾਜਧਾਨੀ 'ਚ ਅੱਜ ਪੈਟਰੋਲ 105.41 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਿਕ ਰਿਹਾ ਹੈ। ਮੁੰਬਈ 'ਚ ਪੈਟਰੋਲ 120.51 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 104.77 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।

ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 115.12 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਡੀਜ਼ਲ 99.83 ਪ੍ਰਤੀ ਲੀਟਰ ਦੀ ਦਰ ਨਾਲ ਉਪਲਬਧ ਹੈ। ਇਸ ਤੋਂ ਇਲਾਵਾ ਚੇਨਈ 'ਚ ਇਕ ਲੀਟਰ ਪੈਟਰੋਲ ਦੀ ਕੀਮਤ 110.85 ਰੁਪਏ ਪ੍ਰਤੀ ਲੀਟਰ ਹੈ ਜਦਕਿ ਡੀਜ਼ਲ 100.94 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।

SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਂਚ ਕਰੋ
ਤੁਸੀਂ ਰੋਜ਼ਾਨਾ ਇੱਕ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਆਪਣੇ ਸ਼ਹਿਰ ਦਾ RSP ਕੋਡ ਜਾਣਨ ਲਈ ਇੱਥੇ ਕਲਿੱਕ ਕਰੋ।

ਤੇਲ ਦੀਆਂ ਕੀਮਤਾਂ ਰੋਜ਼ਾਨਾ ਅਪਡੇਟ ਕੀਤੀਆਂ ਜਾਂਦੀਆਂ ਹਨ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਰੋਜ਼ਾਨਾ ਅਪਡੇਟ ਕੀਤੀਆਂ ਜਾਂਦੀਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਹਰ ਰੋਜ਼ ਕੀਮਤਾਂ ਦੀ ਸਮੀਖਿਆ ਕਰਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀਆਂ ਹਨ।

ਟਾਪ ਹੈਡਲਾਈਨ

ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ
ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ
10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ
ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਗੱਡੀ 'ਚ ਤੇਲ ਪਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਗੱਡੀ 'ਚ ਤੇਲ ਪਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget