CNG Price Hike: ਦੇਸ਼ ਦੀ ਰਾਜਧਾਨੀ ਸਮੇਤ ਕਈ ਸੂਬਿਆਂ ਵਿੱਚ CNG ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਸੀਐਨਜੀ ਦੀਆਂ ਨਵੀਆਂ ਕੀਮਤਾਂ ਅੱਜ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਦਿੱਲੀ ਐਨਸੀਆਰ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਵਿੱਚ ਵੀ ਸੀਐਨਜੀ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਗਈ ਹੈ।


14 ਨਵੰਬਰ ਨੂੰ ਵੀ ਕੀਮਤਾਂ ਵਿੱਚ ਹੋਇਆ ਸੀ ਵਾਧਾ


ਸਰਕਾਰੀ ਮਾਲਕੀ ਵਾਲੀ ਇੰਦਰਪ੍ਰਸਥ ਗੈਸ ਲਿਮਟਿਡ (IGL) ਮੁਤਾਬਕ ਰਾਜਧਾਨੀ 'CNG ਦੀ ਕੀਮਤ 1 ਰੁਪਏ ਪ੍ਰਤੀ ਕਿਲੋ ਤੱਕ ਵਧ ਗਈ ਹੈ। ਪੈਟਰੋਲ ਅਤੇ ਡੀਜ਼ਲ 'ਤੇ ਮਹਿੰਗਾਈ ਦੀ ਮਾਰ ਤੋਂ ਬਾਅਦ ਹੁਣ ਸੀਐਨਜੀ ਦੀਆਂ ਕੀਮਤਾਂ ਵੀ ਵਧ ਰਹੀਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 14 ਨਵੰਬਰ ਨੂੰ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ।


ਜਾਣੋ ਕੀ ਹੋਣਗੀਆਂ ਨਵੀਆਂ ਕੀਮਤਾਂ?


ਸ਼ਨੀਵਾਰ ਤੋਂ ਦਿੱਲੀ 'CNG 53.04 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਦਰ ਨਾਲ ਉਪਲੱਬਧ ਹੋਵੇਗੀ।


ਗੁਰੂਗ੍ਰਾਮ 'CNG ਦੀ ਕੀਮਤ 60.4 ਰੁਪਏ ਪ੍ਰਤੀ ਕਿਲੋ ਹੋ ਗਈ ਹੈ।


ਹਰਿਆਣਾ ਦੇ ਰੇਵਾੜੀ ਵਿੱਚ ਸੀਐਨਜੀ ਦੇ ਨਵੇਂ ਰੇਟ 61.10 ਰੁਪਏ ਪ੍ਰਤੀ ਕਿਲੋਗ੍ਰਾਮ ਹਨ।


ਕਰਨਾਲ ਅਤੇ ਕੈਥਲ ਵਿੱਚ ਸੀਐਨਜੀ ਦੀ ਸੋਧੀ ਕੀਮਤ 59.30 ਰੁਪਏ ਪ੍ਰਤੀ ਕਿਲੋਗ੍ਰਾਮ ਹੈ।


ਰਾਜਸਥਾਨ ਦੇ ਅਜਮੇਰ, ਪਾਲੀ ਅਤੇ ਰਾਜਸਮੰਦ ਵਿੱਚ ਸੀਐਨਜੀ ਦੀਆਂ ਸੋਧੀਆਂ ਕੀਮਤਾਂ 67.31 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ।


14 ਨਵੰਬਰ ਨੂੰ 2.28 ਰੁਪਏ ਮਹਿੰਗੀ ਹੋਈ ਸੀ ਸੀਐਨਜੀ


ਦੱਸ ਦੇਈਏ ਕਿ 14 ਨਵੰਬਰ ਨੂੰ ਦਿੱਲੀ ਵਿੱਚ ਸੀਐਨਜੀ ਦੀ ਕੀਮਤ ਵਿੱਚ 2.28 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਵਿੱਚ 2.56 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਕੀਤਾ ਗਿਆ।


ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ


ਇਸ ਤੋਂ ਇਲਾਵਾ ਜੇਕਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਅੱਜ ਸਰਕਾਰੀ ਤੇਲ ਕੰਪਨੀ ਨੇ ਤੇਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਮੁੰਬਈ 'ਚ ਪੈਟਰੋਲ ਦੀ ਕੀਮਤ 109.98 ਰੁਪਏ ਅਤੇ ਡੀਜ਼ਲ ਦੀ ਕੀਮਤ 94.14 ਰੁਪਏ ਪ੍ਰਤੀ ਲੀਟਰ ਹੈ।



ਇਹ ਵੀ ਪੜ੍ਹੋ: Cyclone Jawad: ਚੱਕਰਵਾਤੀ ਤੂਫਾਨ ਜਵਾਦ ਦਾ ਖ਼ਤਰਾ, ਸਮੁੰਦਰ 'ਚ ਉੱਠਣਗੀਆਂ ਉੱਚੀਆਂ ਲਹਿਰਾਂ, ਇਨ੍ਹਾਂ ਇਲਾਕਿਆਂ 'ਚ ਹੋਵੇਗੀ ਬਾਰਿਸ਼


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904