ਪੜਚੋਲ ਕਰੋ
Advertisement
Reduced Fuel Prices : ਕੇਂਦਰ ਦੇ ਐਲਾਨ 'ਤੇ ਕਾਂਗਰਸ ਪਲਟਵਾਰ , ਕਿਹਾ- 60 ਦਿਨਾਂ 'ਚ 10 ਰੁਪਏ ਵਧਾਏ , ਹੁਣ 9.50 ਘਟਾ ਦਿੱਤੇ , ਬੇਵਕੂਫ਼ ਨਾ ਬਣਾਓ
ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਸੀਤਾਰਮਨ ਨੇ ਕਿਹਾ ਕਿ ਅਸੀਂ ਪੈਟਰੋਲ 'ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਕੇਂਦਰੀ ਐਕਸਾਈਜ਼ ਡਿਊਟੀ ਘਟਾ ਰਹੇ ਹਾਂ।
Reactions On Reduced Fuel Price : ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਕਿਹਾ ਕਿ ਅਸੀਂ ਪੈਟਰੋਲ 'ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਕੇਂਦਰੀ ਐਕਸਾਈਜ਼ ਡਿਊਟੀ ਘਟਾ ਰਹੇ ਹਾਂ। ਇਸ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ। ਇਸ ਦੇ ਨਾਲ ਹੀ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਸਿਆਸੀ ਪ੍ਰਤੀਕਰਮ ਵੀ ਸਾਹਮਣੇ ਆ ਰਹੀਆਂ ਹਨ।
ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਸਰਕਾਰ 'ਤੇ ਲੋਕਾਂ ਨੂੰ ਬੇਵਕੂਫ਼ ਬਣਾਉਣ ਦਾ ਦੋਸ਼ ਲਗਾਇਆ ਹੈ। ਸੁਰਜੇਵਾਲਾ ਨੇ ਲਿਖਿਆ ਕਿ ਪਿਆਰੇ ਵਿੱਤ ਮੰਤਰੀ, ਅੱਜ ਪੈਟਰੋਲ ਦੀ ਕੀਮਤ 105.41 ਰੁਪਏ ਲੀਟਰ ਹੈ। ਤੁਸੀਂ ਕਹਿੰਦੇ ਹੋ ਕਿ ਕੀਮਤ 9.50 ਰੁਪਏ ਘੱਟ ਜਾਵੇਗੀ। 21 ਮਾਰਚ 2022 ਨੂੰ ਭਾਵ 60 ਦਿਨ ਪਹਿਲਾਂ ਪੈਟਰੋਲ ਦੀ ਕੀਮਤ ₹95.41 ਲੀਟਰ ਸੀ। 60 ਦਿਨਾਂ ਵਿੱਚ ਤੁਸੀਂ ਪੈਟਰੋਲ ਦੀ ਕੀਮਤ ਵਿੱਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਅਤੇ ਹੁਣ ਇਸਨੂੰ 9.50 ਰੁਪਏ ਪ੍ਰਤੀ ਲੀਟਰ ਘਟਾ ਦਿੱਤਾ ਹੈ। ਲੋਕਾਂ ਨੂੰ ਬੇਵਕੂਫ਼ ਨਾ ਬਣਾਓ।
ਸੁਰਜੇਵਾਲਾ ਨੇ ਕਿਹਾ- ਲੋਕਾਂ ਨੂੰ ਬੇਵਕੂਫ਼ ਬਣਾਉਣਾ ਬੰਦ ਕਰੋ
ਸੁਰਜੇਵਾਲਾ ਨੇ ਅੱਗੇ ਲਿਖਿਆ ਕਿ ਅੱਜ ਡੀਜ਼ਲ ਦੀ ਕੀਮਤ 96.67 ਰੁਪਏ ਲੀਟਰ ਹੈ। ਤੁਸੀਂ ਕਹਿੰਦੇ ਹੋ ਕਿ ਹੁਣ ਕੀਮਤ 7 ਰੁਪਏ ਲੀਟਰ ਘੱਟ ਜਾਵੇਗੀ। 21 ਮਾਰਚ 2022 ਨੂੰ ਭਾਵ 60 ਦਿਨ ਪਹਿਲਾਂ ਡੀਜ਼ਲ ਦੀ ਕੀਮਤ 86.67 ਰੁਪਏ ਲੀਟਰ ਸੀ। 60 ਦਿਨਾਂ ਵਿੱਚ ਤੁਸੀਂ ਡੀਜ਼ਲ ਦੀ ਕੀਮਤ ਵਿੱਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ ਅਤੇ ਹੁਣ ਇਸਨੂੰ 7 ਰੁਪਏ ਪ੍ਰਤੀ ਲੀਟਰ ਘਟਾ ਦਿੱਤਾ ਹੈ। ਲੋਕਾਂ ਨੂੰ ਬੇਵਕੂਫ਼ ਬਣਾਉਣਾ ਬੰਦ ਕਰੋ।
ਪ੍ਰਿਅੰਕਾ ਚਤੁਰਵੇਦੀ ਨੇ ਵੀ ਕੀਤਾ ਟਵੀਟ
ਸ਼ਿਵ ਸੈਨਾ ਦੀ ਸੰਸਦ ਮੈਂਬਰ ਪ੍ਰਿਅੰਕਾ ਚਤੁਰਵੇਦੀ ਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ 'ਤੇ ਸਰਕਾਰ 'ਤੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਝੁਕਦੀ ਹੈ ਸਰਕਾਰ , ਝੁਕਾਉਣ ਵਾਲਾ ਚਾਹੀਏ , ਆਖ਼ਰ, ਦੇਸ਼ ਵਾਸੀਆਂ ਦਾ ਦਰਦ ਸਮਝ ਤਾਂ ਆਇਆ ।
ਗੈਸ ਸਿਲੰਡਰ ਖਰੀਦਣ ਵਾਲਿਆਂ ਨੂੰ ਵੀ ਮਿਲੀ ਰਾਹਤ
ਦੱਸ ਦੇਈਏ ਕਿ ਈਂਧਨ ਤੋਂ ਇਲਾਵਾ ਸਰਕਾਰ ਨੇ ਮਹਿੰਗੇ ਗੈਸ ਸਿਲੰਡਰ ਖਰੀਦਣ ਵਾਲਿਆਂ ਨੂੰ ਵੀ ਰਾਹਤ ਦਿੱਤੀ ਹੈ ਅਤੇ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਗੈਸ ਸਿਲੰਡਰ ਦੀ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਇਸ ਦਾ ਐਲਾਨ ਕਰਦਿਆਂ ਨਿਰਮਲਾ ਸੀਤਾਰਮਨ ਨੇ ਕਿਹਾ, "ਅਸੀਂ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ 9 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਗੈਸ ਸਿਲੰਡਰ (12 ਸਿਲੰਡਰ ਤੱਕ) ਦੀ ਸਬਸਿਡੀ ਦੇਵਾਂਗੇ। ਇਸ ਨਾਲ ਸਾਡੀਆਂ ਮਾਵਾਂ ਅਤੇ ਭੈਣਾਂ ਦੀ ਮਦਦ ਹੋਵੇਗੀ।"
ਕੀ ਕਿਹਾ ਕੇਂਦਰੀ ਵਿੱਤ ਮੰਤਰੀ ਨੇ?
ਨਿਰਮਲਾ ਸੀਤਾਰਮਨ ਨੇ ਟਵੀਟ ਕਰਕੇ ਕਿਹਾ ਹੈ ਕਿ ਜਦੋਂ ਤੋਂ ਕੇਂਦਰ ਵਿੱਚ ਪੀਐਮ ਮੋਦੀ ਦੀ ਸਰਕਾਰ ਆਈ ਹੈ, ਅਸੀਂ ਗਰੀਬਾਂ ਦੀ ਭਲਾਈ ਲਈ ਕੰਮ ਕਰ ਰਹੇ ਹਾਂ। ਅਸੀਂ ਗਰੀਬ ਅਤੇ ਮੱਧ ਵਰਗ ਦੀ ਮਦਦ ਲਈ ਕੁਝ ਕਦਮ ਚੁੱਕੇ ਹਨ। ਇਸ ਦਾ ਨਤੀਜਾ ਇਹ ਨਿਕਲਿਆ ਹੈ ਕਿ ਸਾਡੇ ਕਾਰਜਕਾਲ ਦੌਰਾਨ ਔਸਤ ਮਹਿੰਗਾਈ ਪਿਛਲੀ ਸਰਕਾਰ ਨਾਲੋਂ ਘੱਟ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਦੁਨੀਆ ਇਸ ਸਮੇਂ ਮੁਸ਼ਕਲ ਦੌਰ 'ਚੋਂ ਗੁਜ਼ਰ ਰਹੀ ਹੈ। ਜਦੋਂ ਦੁਨੀਆ ਕੋਰੋਨਾ ਮਹਾਂਮਾਰੀ ਤੋਂ ਉਭਰ ਰਹੀ ਸੀ, ਯੂਕਰੇਨ ਸੰਕਟ ਪੈਦਾ ਹੋਇਆ, ਜਿਸ ਕਾਰਨ ਸਪਲਾਈ ਚੇਨ ਅਤੇ ਬਹੁਤ ਸਾਰੀਆਂ ਚੀਜ਼ਾਂ ਦੀ ਕਮੀ ਹੋ ਗਈ। ਇਸ ਦੇ ਕਈ ਦੇਸ਼ਾਂ ਵਿੱਚ ਮਹਿੰਗਾਈ ਅਤੇ ਆਰਥਿਕ ਸੰਕਟ ਪੈਦਾ ਹੋ ਗਿਆ ਹੈ।
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement