Crude Oil Production Cut: ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ। ਦਰਅਸਲ, ਕੱਚੇ ਤੇਲ ਉਤਪਾਦਕ ਦੇਸ਼ਾਂ ਦੀ ਸੰਸਥਾ OPEC Plus (OPEC+) ਨੇ ਅਕਤੂਬਰ ਮਹੀਨੇ ਵਿਚ ਕੱਚੇ ਤੇਲ ਦੇ ਉਤਪਾਦਨ ਵਿਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਉਛਾਲ ਹੈ। ਕੱਚਾ ਤੇਲ 3.66 ਫੀਸਦੀ ਦੇ ਉਛਾਲ ਨਾਲ 96.42 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।
ਦਰਅਸਲ ਓਪੇਕ+ ਦੇਸ਼ਾਂ ਦੀ ਬੈਠਕ ਹੋਈ ਸੀ, ਜਿਸ 'ਚ ਫੈਸਲਾ ਲਿਆ ਗਿਆ ਸੀ ਕਿ 1 ਅਕਤੂਬਰ ਤੋਂ ਰੋਜ਼ਾਨਾ ਕੱਚੇ ਤੇਲ ਦੇ ਉਤਪਾਦਨ 'ਚ ਕਟੌਤੀ ਕੀਤੀ ਜਾਵੇਗੀ। ਰੂਸ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਸੀ। ਓਪੇਕ ਪਲੱਸ ਨੇ ਕਿਹਾ ਕਿ ਲੋੜ ਪੈਣ 'ਤੇ ਉਹ ਦੁਬਾਰਾ ਮੀਟਿੰਗ ਬੁਲਾ ਸਕਦਾ ਹੈ।
ਹਾਲਾਂਕਿ ਕੱਚੇ ਤੇਲ ਦੀਆਂ ਕੀਮਤਾਂ ਨੂੰ ਸਥਿਰ ਕਰਨ ਅਤੇ ਇਨ੍ਹਾਂ ਨੂੰ ਹੋਰ ਡਿੱਗਣ ਤੋਂ ਰੋਕਣ ਲਈ ਓਪੇਕ ਪਲੱਸ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ, ਓਪੇਕ ਪਲੱਸ ਦੁਆਰਾ ਕੱਚੇ ਤੇਲ ਦੇ ਉਤਪਾਦਨ ਵਿੱਚ ਕਮੀ ਭਾਰਤ ਲਈ ਬੁਰੀ ਖ਼ਬਰ ਹੈ। ਕਿਉਂਕਿ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਜਾ ਸਕਦਾ ਹੈ, ਜਿਸ ਕਾਰਨ ਦੇਸ਼ 'ਚ ਮਹਿੰਗਾਈ ਵਧਣ ਦੀ ਸੰਭਾਵਨਾ ਹੈ। ਭਾਰਤ ਦੁਨੀਆ ਵਿੱਚ ਕੱਚੇ ਤੇਲ ਦਾ ਤੀਜਾ ਸਭ ਤੋਂ ਵੱਡਾ ਦਰਾਮਦਕਾਰ ਹੈ ਅਤੇ ਆਪਣੀ 80 ਫੀਸਦੀ ਖਪਤ ਲਈ ਦਰਾਮਦ 'ਤੇ ਨਿਰਭਰ ਹੈ। ਜੇਕਰ ਕੱਚਾ ਤੇਲ ਮਹਿੰਗਾ ਹੋਇਆ ਤਾਂ ਸਰਕਾਰੀ ਕੰਪਨੀਆਂ 'ਤੇ ਦਬਾਅ ਵਧੇਗਾ। ਉਨ੍ਹਾਂ ਦਾ ਨੁਕਸਾਨ ਵਧੇਗਾ।
ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਸਰਕਾਰੀ ਤੇਲ ਕੰਪਨੀਆਂ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦਾ ਦਬਾਅ ਬਣੇਗਾ। ਇਸ ਤੋਂ ਪਹਿਲਾਂ ਜਦੋਂ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਧੀਆਂ ਸਨ ਤਾਂ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ