Petrol Diesel Price Today : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੀ ਸੰਭਾਵਨਾ ਗਹਿਰਾ ਗਈ ਹੈ ਕਿਉਂਕਿ ਕੱਚੇ ਤੇਲ ਦੀ ਕੀਮਤ ਇੱਕ ਵਾਰ ਫਿਰ 123 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ। ਬ੍ਰੈਂਟ ਕੱਚਾ ਤੇਲ ਫਿਲਹਾਲ 123.80 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦਰਅਸਲ ਅਮਰੀਕਾ ਤੇ ਚੀਨ 'ਚ ਕੱਚੇ ਤੇਲ ਦੀ ਮੰਗ ਵਧਣ ਕਾਰਨ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
ਭਾਰਤ ਲਈ ਝਟਕਾ
ਭਾਰਤ ਦੀ ਮੁਸੀਬਤ ਵੀ ਵਧਣ ਵਾਲੀ ਹੈ ਕਿਉਂਕਿ ਕੱਚੇ ਤੇਲ ਦੀਆਂ ਕੀਮਤਾਂ ਵਧਣ ਤੋਂ ਬਾਅਦ ਭਾਰਤ ਨੂੰ ਮਹਿੰਗੇ ਭਾਅ 'ਤੇ ਕੱਚਾ ਤੇਲ ਖਰੀਦਣਾ ਪਵੇਗਾ। ਇਸ ਲਈ ਦੇਸ਼ 'ਚ ਪੈਟਰੋਲ ਡੀਜ਼ਲ ਫਿਰ ਮਹਿੰਗਾ ਹੋ ਸਕਦਾ ਹੈ। ਇਸ ਨਾਲ ਨਾ ਸਿਰਫ਼ ਆਮ ਲੋਕਾਂ ਦੀਆਂ ਜੇਬਾਂ 'ਤੇ ਬੋਝ ਪਵੇਗਾ, ਸਗੋਂ ਮਹਿੰਗਾਈ ਵੀ ਵਧੇਗੀ। ਭਾਰਤ ਵਿੱਚ ਪੈਟਰੋਲ-ਡੀਜ਼ਲ ਪਹਿਲਾਂ ਹੀ 22 ਮਾਰਚ ਤੋਂ 6 ਅਪ੍ਰੈਲ 2022 ਦਰਮਿਆਨ 10 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਹਾਲਾਂਕਿ ਆਮ ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ।
ਕੇਂਦਰ ਸਰਕਾਰ ਨੇ ਪੈਟਰੋਲ 'ਤੇ 8 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਈ ਗਈ ਹੈ ਪਰ ਕੱਚੇ ਤੇਲ ਦੀਆਂ ਕੀਮਤਾਂ 'ਚ ਜਿਸ ਤਰ੍ਹਾਂ ਦਾ ਵਾਧਾ ਹੋਇਆ ਹੈ, ਅਜਿਹੇ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀ ਪ੍ਰਕਿਰਿਆ ਫਿਰ ਤੋਂ ਸ਼ੁਰੂ ਹੋ ਸਕਦੀ ਹੈ ਜਿਸ ਨਾਲ ਮਹਿੰਗਾਈ ਹੋਰ ਵੀ ਵਧ ਸਕਦੀ ਹੈ। ਵੈਸੇ ਵੀ ਸਰਕਾਰੀ ਤੇਲ ਕੰਪਨੀਆਂ ਨੂੰ ਪੈਟਰੋਲ ਤੇ ਡੀਜ਼ਲ ਵੇਚਣ ਲਈ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।
ਚੀਨ ਵਿੱਚ ਲੌਕਡਾਊਨ ਵਿੱਚ ਢਿੱਲ ਦੇਣ ਕਾਰਨ ਵਧੀਆਂ ਕੀਮਤਾਂ
ਇਸ ਤੋਂ ਪਹਿਲਾਂ ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 2008 ਤੋਂ ਬਾਅਦ ਪਹਿਲੀ ਵਾਰ 139 ਡਾਲਰ ਪ੍ਰਤੀ ਬੈਰਲ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਸੀ। ਰੂਸ ਤੋਂ ਕੱਚੇ ਤੇਲ ਦੀ ਆਯਾਤ 'ਤੇ ਪਾਬੰਦੀ ਲਗਾਉਣ ਦੇ ਫੈਸਲੇ ਨੇ ਤੇਜ਼ੀ ਫੜੀ ਹੈ, ਇਸ ਦੇ ਨਾਲ ਹੀ ਚੀਨ 'ਚ ਕੋਰੋਨਾ ਕਾਰਨ ਲਾਗੂ ਲੌਕਡਾਊਨ 'ਚ ਢਿੱਲ ਦੇਣ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਦਰਅਸਲ, ਚੀਨ ਵਿੱਚ ਲੌਕਡਾਊਨ ਵਿੱਚ ਢਿੱਲ ਦਿੱਤੇ ਜਾਣ ਕਾਰਨ ਕੱਚੇ ਤੇਲ ਦੀ ਮੰਗ ਵਧੇਗੀ ਅਤੇ ਸਪਲਾਈ ਵਿੱਚ ਕਮੀ ਦੇ ਕਾਰਨ ਕੀਮਤਾਂ ਵਿੱਚ ਹੋਰ ਵਾਧਾ ਹੋ ਸਕਦਾ ਹੈ।
ਜਾਣੋ ਕਿੰਨੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ
ਜੇਕਰ ਚਾਰ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ ਦਿੱਲੀ 'ਚ ਪੈਟਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ 'ਚ ਮਿਲ ਰਿਹਾ ਹੈ। ਮੁੰਬਈ ਵਿੱਚ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ, ਚੇਨਈ ਵਿੱਚ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਅਤੇ ਕੋਲਕਾਤਾ ਵਿੱਚ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ।
Petrol Diesel Price Today : ਕੱਚਾ ਤੇਲ 124 ਡਾਲਰ ਪ੍ਰਤੀ ਬੈਰਲ ਤੋਂ ਪਾਰ, ਦੇਖੋ ਪੈਟਰੋਲ ਡੀਜ਼ਲ ਦੀਆਂ ਤਾਜ਼ਾ ਕੀਮਤਾਂ
ਏਬੀਪੀ ਸਾਂਝਾ
Updated at:
09 Jun 2022 08:57 AM (IST)
Edited By: shankerd
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੀ ਸੰਭਾਵਨਾ ਗਹਿਰਾ ਗਈ ਹੈ ਕਿਉਂਕਿ ਕੱਚੇ ਤੇਲ ਦੀ ਕੀਮਤ ਇੱਕ ਵਾਰ ਫਿਰ 123 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ। ਬ੍ਰੈਂਟ ਕੱਚਾ ਤੇਲ ਫਿਲਹਾਲ 123.80 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।
Petrol Diesel Price Today
NEXT
PREV
Published at:
09 Jun 2022 08:57 AM (IST)
- - - - - - - - - Advertisement - - - - - - - - -