(Source: ECI/ABP News/ABP Majha)
ਰੂਸ ਤੇ ਯੂਕਰੇਨ ਜੰਗ ਦਾ ਭਾਰਤੀਆਂ ਨੂੰ ਲੱਗੇਗਾ ਵੱਡਾ ਝਟਕਾ, ਮਹਿੰਗੀਆ ਦੀ ਪਏਗੀ ਮਾਰ
ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ। ਸਤੰਬਰ 2014 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਨੂੰ ਛੂਹ ਗਿਆ ਹੈ।
Crude Oil Price Touches 100 dollar per barrel After september 2014 petrol Diesel Prices hike likely
Petrol Diesel Prices To Shoot Up: ਰੂਸ ਤੇ ਯੂਕਰੇਨ ਜੰਗ ਨਾਲ ਭਾਰਤ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਣ ਵਾਲਾ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਣ ਦਾ ਅਨੁਮਾਨ ਹੈ। ਯੂਕਰੇਨ 'ਤੇ ਰੂਸ ਦੇ ਹਮਲੇ ਤੇ ਜੰਗ ਦੀ ਸੰਭਾਵਨਾ ਕਾਰਨ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ। ਸਤੰਬਰ 2014 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਨੂੰ ਛੂਹ ਗਿਆ ਹੈ।
ਕੱਚੇ ਤੇਲ ਦੀਆਂ ਕੀਮਤਾਂ 'ਤੇ ਨਜ਼ਰ ਰੱਖਣ ਵਾਲੀਆਂ ਕੌਮਾਂਤਰੀ ਖੋਜ ਏਜੰਸੀਆਂ ਦੀ ਮੰਨੀਏ ਤਾਂ ਕੱਚੇ ਤੇਲ ਦੀ ਕੀਮਤ ਹੋਰ ਵਧ ਸਕਦੀ ਹੈ। ਗੋਲਡਮੈਨ ਸਾਕਸ ਨੇ ਕਿਹਾ ਸੀ ਕਿ 2022 'ਚ ਕੱਚੇ ਤੇਲ ਦੇ 100 ਡਾਲਰ ਪ੍ਰਤੀ ਬੈਰਲ ਤੱਕ ਪਹੁੰਚਣ ਦੀ ਭਵਿੱਖਬਾਣੀ ਸਹੀ ਸਾਬਤ ਹੋਈ ਹੈ। ਇਸ ਦੇ ਨਾਲ ਹੀ, ਜੇਪੀ ਮੋਰਗਨ ਨੇ 2022 ਵਿੱਚ 125 ਡਾਲਰ ਪ੍ਰਤੀ ਬੈਰਲ ਤੇ 2023 ਵਿੱਚ 150 ਡਾਲਰ ਪ੍ਰਤੀ ਬੈਰਲ ਤੱਕ ਦੀ ਕੀਮਤ ਨੂੰ ਛੂਹਣ ਦੀ ਭਵਿੱਖਬਾਣੀ ਕੀਤੀ ਹੈ।
ਦੱਸ ਦਈਏ ਕਿ ਕੱਚੇ ਤੇਲ ਦੀਆਂ ਕੀਮਤਾਂ ਨੂੰ ਪਹਿਲਾਂ ਹੀ ਅੱਗ ਲੱਗੀ ਹੋਈ ਹੈ। 2022 'ਚ ਕੱਚੇ ਤੇਲ ਦੀਆਂ ਕੀਮਤਾਂ 'ਚ 25 ਫੀਸਦੀ ਤੋਂ ਜ਼ਿਆਦਾ ਦਾ ਉਛਾਲ ਆਇਆ ਹੈ, ਪਿਛਲੇ ਦੋ ਮਹੀਨਿਆਂ ਤੋਂ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। 1 ਦਸੰਬਰ 2021 ਨੂੰ ਕੱਚੇ ਤੇਲ ਦੀ ਕੀਮਤ 68.87 ਡਾਲਰ ਪ੍ਰਤੀ ਬੈਰਲ ਸੀ ਜੋ ਹੁਣ 100 ਡਾਲਰ ਪ੍ਰਤੀ ਬੈਰਲ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਯਾਨੀ ਡੇਢ ਮਹੀਨੇ ਦੇ ਅੰਦਰ ਹੀ ਕੱਚੇ ਤੇਲ ਦੀਆਂ ਕੀਮਤਾਂ ਹੇਠਲੇ ਪੱਧਰ ਤੋਂ 40 ਫੀਸਦੀ ਵਧ ਗਈਆਂ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904