(Source: ECI/ABP News/ABP Majha)
ਮੁੱਧੇ ਮੂੰਹ ਡਿੱਗਿਆ ਕੱਚੇ ਤੇਲ ਦਾ ਭਾਅ, ਫਿਰ ਵੀ ਭਾਰਤ ਸਰਕਾਰ ਨਹੀਂ ਘਟਾ ਰਹੀ ਪੈਟਰੋਲ-ਡੀਜ਼ਲ ਦੇ ਰੇਟ
ਨਵੀਂ ਦਿੱਲੀ: ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਦੇ ਬਾਵਜੂਦ ਅੱਜ 22ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਫਿਲਹਾਲ 102 ਡਾਲਰ ਦੇ ਆਸ-ਪਾਸ ਚੱਲ ਰਹੀ ਹੈ
ਨਵੀਂ ਦਿੱਲੀ: ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਦੇ ਬਾਵਜੂਦ ਅੱਜ 22ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਫਿਲਹਾਲ 102 ਡਾਲਰ ਦੇ ਆਸ-ਪਾਸ ਚੱਲ ਰਹੀ ਹੈ। ਅਹਿਮ ਗੱਲ ਹੈ ਕਿ ਕੱਚੇ ਤੇਲ ਦੀ ਕੀਮਤ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਡਿੱਗ ਰਹੀ ਹੈ। 18 ਅਪ੍ਰੈਲ ਨੂੰ ਕੱਚਾ ਤੇਲ 114 ਡਾਲਰ 'ਤੇ ਕਾਰੋਬਾਰ ਕਰ ਰਿਹਾ ਸੀ ਤੇ ਇਹ ਅਪ੍ਰੈਲ ਮਹੀਨੇ 'ਚ ਆਪਣੇ ਉੱਪਰਲੇ ਪੱਧਰ ਤੋਂ 12 ਡਾਲਰ ਹੇਠਾਂ ਤਕ ਪਹੁੰਚ ਗਿਆ ਹੈ। ਹੈਰਾਨੀ ਦੀ ਗੱਲ ਹੈ ਕਿ ਇਸ ਤੋਂ ਬਾਅਦ ਵੀ ਪੈਟਰੋਲ-ਡੀਜ਼ਲ ਵੇਚਣ ਵਾਲੀਆਂ ਕੰਪਨੀਆਂ ਤੇਲ ਦੀਆਂ ਕੀਮਤਾਂ ਨਹੀਂ ਘਟਾ ਰਹੀਆਂ।
ਜ਼ਿਕਰਯੋਗ ਹੈ ਕਿ ਤੇਲ ਕੰਪਨੀਆਂ ਨੇ ਆਖਰੀ ਵਾਰ 6 ਅਪ੍ਰੈਲ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਸੀ। ਉਸ ਤੋਂ ਬਾਅਦ ਪਿਛਲੇ 22 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਪਿਛਲੇ 22 ਦਿਨਾਂ ਤੋਂ ਦੇਸ਼ ਦੇ ਚਾਰ ਮਹਾਨਗਰਾਂ ਸਮੇਤ ਸਾਰੇ ਵੱਡੇ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ ਸਥਿਰ ਹਨ। ਰਾਜਧਾਨੀ ਦਿੱਲੀ 'ਚ ਬੁੱਧਵਾਰ ਨੂੰ ਪੈਟਰੋਲ 105.41 ਰੁਪਏ, ਮੁੰਬਈ 'ਚ 120.51 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਕੱਚਾ ਤੇਲ ਪਹੁੰਚ ਗਿਆ ਸੀ 140 ਡਾਲਰ ਪ੍ਰਤੀ ਬੈਰਲ ਦੇ ਰਿਕਾਰਡ ਪੱਧਰ 'ਤੇ
ਜ਼ਿਕਰਯੋਗ ਹੈ ਕਿ ਰੂਸ-ਯੂਕਰੇਨ ਯੁੱਧ ਦੀ ਸੰਭਾਵਨਾ ਦੇ ਮੱਦੇਨਜ਼ਰ ਜਨਵਰੀ ਮਹੀਨੇ ਤੋਂ ਹੀ ਵਿਸ਼ਵ ਪੱਧਰ 'ਤੇ ਕੱਚੇ ਤੇਲ ਦੀ ਕੀਮਤ ਵਧਣੀ ਸ਼ੁਰੂ ਹੋ ਗਈ ਸੀ। ਇਸ ਤੋਂ ਬਾਅਦ ਫ਼ਰਵਰੀ ਮਹੀਨੇ 'ਚ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਸੀ। ਇਸ ਤੋਂ ਬਾਅਦ ਮਾਰਚ ਦੀ ਸ਼ੁਰੂਆਤ 'ਚ ਤੇਲ ਦੀ ਕੀਮਤ 140 ਡਾਲਰ ਪ੍ਰਤੀ ਬੈਰਲ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਈ ਸੀ। ਹਾਲਾਂਕਿ ਇਸ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਣੀਆਂ ਸ਼ੁਰੂ ਹੋ ਗਈਆਂ। ਹੁਣ ਇਹ 102 ਡਾਲਰ ਪ੍ਰਤੀ ਬੈਰਲ ਦੇ ਕਰੀਬ ਹੈ।
ਪੈਟਰੋਲ ਤੇ ਡੀਜ਼ਲ 'ਤੇ ਇੰਨਾ ਵਸੂਲਿਆ ਜਾ ਰਿਹਾ ਟੈਕਸ
ਅਜਿਹਾ ਨਹੀਂ ਹੈ ਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਵਧਣ ਕਾਰਨ ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ, ਸਗੋਂ ਇਸ ਦਾ ਇੱਕ ਕਾਰਨ ਇਸ 'ਤੇ ਲਗਾਏ ਗਏ ਟੈਕਸ ਵੀ ਬਰਾਬਰ ਜ਼ਿੰਮੇਵਾਰ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿ ਪੈਟਰੋਲ ਤੇ ਡੀਜ਼ਲ 'ਤੇ ਕਿੰਨਾ ਟੈਕਸ ਲਗਾਇਆ ਜਾ ਰਿਹਾ ਹੈ?
ਪੈਟਰੋਲ ਤੇ ਡੀਜ਼ਲ 'ਤੇ ਟੈਕਸ ਦੀ ਗੱਲ ਕਰੀਏ ਤਾਂ ਕੰਪਨੀ ਵੱਲੋਂ ਇੰਡੀਅਨ ਆਇਲ ਦੀ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਮੁਤਾਬਕ 16 ਅਪ੍ਰੈਲ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 105.41 ਰੁਪਏ ਹੈ। ਇਸ ਦੀ ਬੇਸ ਕੀਮਤ ਸਿਰਫ਼ 56.32 ਰੁਪਏ ਹੈ। ਇਸ ਤੋਂ ਇਲਾਵਾ ਕਿਰਾਏ ਵਜੋਂ 0.20 ਰੁਪਏ ਪ੍ਰਤੀ ਲੀਟਰ ਜੋੜਿਆ ਜਾਂਦਾ ਹੈ।
ਇਸ ਤਰ੍ਹਾਂ ਪੈਟਰੋਲ ਦੀ ਕੀਮਤ 56.52 ਰੁਪਏ ਹੋ ਜਾਂਦੀ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਜੋਂ 27.90 ਰੁਪਏ ਵਸੂਲਦੀ ਹੈ। ਇਸ ਦੇ ਨਾਲ ਹੀ ਡੀਲਰ ਕਮਿਸ਼ਨ 3.86 ਰੁਪਏ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ 17.13 ਰੁਪਏ ਵੈਟ ਵਸੂਲਿਆ ਜਾਂਦਾ ਹੈ। ਇਸ ਤਰ੍ਹਾਂ ਕੁੱਲ ਕੀਮਤ 105.41 ਰੁਪਏ ਤੱਕ ਪਹੁੰਚ ਗਈ ਹੈ।