Crude oil Rate : ਇਜ਼ਰਾਈਲ ਅਤੇ ਹਮਾਸ  (Israel-Hamas War) ਵਿਚਕਾਰ ਚੱਲ ਰਹੇ ਯੁੱਧ ਦੀ ਸ਼ੁਰੂਆਤ ਤੋਂ ਬਾਅਦ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀ ਕੀਮਤ  (Crude Oil Price) 'ਚ ਵੱਡਾ ਉਛਾਲ ਆਇਆ ਅਤੇ ਇਹ 93 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਿਆ। ਪਰ ਜੰਗ ਅਜੇ ਵੀ ਜਾਰੀ ਹੈ, ਇਸਦੇ ਬਾਵਜੂਦ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਅਚਾਨਕ ਗਿਰਾਵਟ ਆਈ ਹੈ ਅਤੇ ਇਸ ਨਾਲ ਕਈ ਦੇਸ਼ਾਂ ਨੂੰ ਰਾਹਤ ਮਿਲੀ ਹੈ। ਬੁੱਧਵਾਰ ਨੂੰ ਕਰੂਡ ਦੀ ਕੀਮਤ 'ਚ 5 ਫੀਸਦੀ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਸੀ। ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਦਾ ਅਸਰ ਘਰੇਲੂ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੀ ਪੈਂਦਾ ਹੈ। ਅਜਿਹੇ 'ਚ ਇਹ ਉਮੀਦ ਵੀ ਵਧ ਗਈ ਹੈ ਕਿ ਸਰਕਾਰ ਭਾਰਤ 'ਚ ਦੀਵਾਲੀ (Diwali 2023) ਤੋਂ ਪਹਿਲਾਂ ਪੈਟਰੋਲ-ਡੀਜ਼ਲ (Petrol-Diesel Price) ਦੀਆਂ ਕੀਮਤਾਂ 'ਤੇ ਰਾਹਤ ਦੇਵੇਗੀ?


80 ਡਾਲਰ ਤੋਂ ਹੇਠਾਂ ਹੈ ਕੱਚੇ ਤੇਲ ਦੀ ਕੀਮਤ 


ਸਭ ਤੋਂ ਪਹਿਲਾਂ ਕੱਚੇ ਤੇਲ ਦੀ ਤਾਜ਼ਾ ਕੀਮਤ ਦੀ ਗੱਲ ਕਰੀਏ ਤਾਂ ਕਰੀਬ 5 ਫੀਸਦੀ ਦੀ ਗਿਰਾਵਟ ਨਾਲ ਬ੍ਰੈਂਟ ਕਰੂਡ ਦੀ ਕੀਮਤ 79.80 ਡਾਲਰ ਪ੍ਰਤੀ ਬੈਰਲ ਦੇ ਪੱਧਰ 'ਤੇ ਪਹੁੰਚ ਗਈ ਹੈ। ਦੂਜੇ ਪਾਸੇ, ਡਬਲਯੂ.ਟੀ.ਆਈ. ਦੀ ਕੀਮਤ (BRENT CRUDE Price) ਵੀ ਘੱਟ ਕੇ ਲਗਭਗ 75.62 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਕੱਚੇ ਤੇਲ ਦੀ ਕੀਮਤ 'ਚ ਇਸ ਗਿਰਾਵਟ ਤੋਂ ਬਾਅਦ ਕੀਮਤਾਂ ਤਿੰਨ ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚ ਗਈਆਂ ਹਨ। ਮੰਗ 'ਚ ਕਮੀ ਨੂੰ ਕੀਮਤਾਂ 'ਚ ਗਿਰਾਵਟ ਦਾ ਕਾਰਨ ਦੱਸਿਆ ਜਾ ਰਿਹਾ ਹੈ।


ਇਹ ਹੈ ਕੀਮਤਾਂ ਵਿੱਚ ਗਿਰਾਵਟ ਦਾ ਕਾਰਨ 


ਜੇ ਇਜ਼ਰਾਈਲ-ਹਮਾਸ ਯੁੱਧ ਕਾਰਨ ਭੂ-ਰਾਜਨੀਤਿਕ ਸਥਿਤੀ ਵਿਗੜਨ ਦੇ ਬਾਵਜੂਦ ਅਮਰੀਕਾ ਤੋਂ ਮੱਧ ਪੂਰਬ ਤੱਕ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇ ਕਾਰਨਾਂ ਦੀ ਗੱਲ ਕਰੀਏ ਤਾਂ ਕੱਚੇ ਤੇਲ ਦੀ ਸਪਲਾਈ ਵਿੱਚ ਵਾਧਾ ਉਨ੍ਹਾਂ ਵਿੱਚੋਂ ਇੱਕ ਹੈ। ਅਮਰੀਕਾ ਅਤੇ ਓਪੇਕ ਨੇ ਮੰਗ ਤੋਂ ਵੱਧ ਸਪਲਾਈ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਡਾਲਰ ਇੰਡੈਕਸ 'ਚ ਵਾਧੇ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਤੇ ਦਬਾਅ ਵਧਦਾ ਨਜ਼ਰ ਆ ਰਿਹਾ ਹੈ। ਦੀਵਾਲੀ ਤੋਂ ਠੀਕ ਪਹਿਲਾਂ ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਇਸ ਗਿਰਾਵਟ ਕਾਰਨ ਭਾਰਤ 'ਚ ਪੈਟਰੋਲ ਅਤੇ ਡੀਜ਼ਲ 'ਤੇ ਵੀ ਰਾਹਤ ਮਿਲਣ ਦੀ ਉਮੀਦ ਵਧ ਰਹੀ ਹੈ।


ਪਹਿਲਾਂ ਵੀ  ਦੀਵਾਲੀ ਤੋਂ ਪਹਿਲਾਂ ਦਿੱਤੀ ਗਈ ਸੀ ਰਾਹਤ 


ਮੋਦੀ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਜਨਤਾ ਨੂੰ ਕਈ ਤਰੀਕਿਆਂ ਨਾਲ ਰਾਹਤ ਦਿੱਤੀ ਹੈ। ਰੱਖੜੀ ਦੇ ਤਿਉਹਾਰ ਤੋਂ ਠੀਕ ਪਹਿਲਾਂ ਐਲਪੀਜੀ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਇਸਦੀ ਇੱਕ ਵੱਡੀ ਉਦਾਹਰਣ ਹੈ। ਪੈਟਰੋਲ ਅਤੇ ਡੀਜ਼ਲ ਦੀ ਗੱਲ ਕਰੀਏ ਤਾਂ ਸਰਕਾਰ ਨੇ ਦੀਵਾਲੀ ਤੋਂ ਠੀਕ ਪਹਿਲਾਂ ਹੀ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਦਾ ਤੋਹਫਾ ਦੇ ਦਿੱਤਾ ਹੈ। 4 ਨਵੰਬਰ 2021 ਨੂੰ ਸਰਕਾਰ ਨੇ ਪੈਟਰੋਲ 5 ਰੁਪਏ ਅਤੇ ਡੀਜ਼ਲ 10 ਰੁਪਏ ਸਸਤਾ ਕਰ ਦਿੱਤਾ ਸੀ। ਦੇਸ਼ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਆਖਰੀ ਬਦਲਾਅ 24 ਮਈ 2022 ਨੂੰ ਕੀਤਾ ਗਿਆ ਸੀ, ਉਦੋਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।