ਪੜਚੋਲ ਕਰੋ

DA Hike: ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ, ਹੁਣ ਇਹਨਾਂ ਚਾਰ ਰਾਜਾਂ ਨੇ ਵਧਾਇਆ ਮਹਿੰਗਾਈ ਭੱਤਾ

ਦੀਵਾਲੀ ਤੋਂ ਪਹਿਲਾਂ ਕਈ ਰਾਜ ਸਰਕਾਰਾਂ ਨੇ ਆਪਣੇ ਕਰਮਚਾਰੀਆਂ ਨੂੰ ਖੁਸ਼ਖਬਰੀ ਦਿੱਤੀ ਹੈ। ਝਾਰਖੰਡ, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਰਕਾਰਾਂ ਨੇ ਕਰਮਚਾਰੀਆਂ ਅਤੇ ਪੈਨਸ਼ਨਧਾਰਕਾਂ ਦੇ ਮਹਿੰਗਾਈ ਭੱਤੇ ਅਤੇ ਮਹਿੰਗਾਈ...

ਦੀਵਾਲੀ ਤੋਂ ਪਹਿਲਾਂ ਕਈ ਰਾਜ ਸਰਕਾਰਾਂ ਨੇ ਆਪਣੇ ਕਰਮਚਾਰੀਆਂ ਨੂੰ ਖੁਸ਼ਖਬਰੀ ਦਿੱਤੀ ਹੈ। ਝਾਰਖੰਡ, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਰਕਾਰਾਂ ਨੇ ਕਰਮਚਾਰੀਆਂ ਅਤੇ ਪੈਨਸ਼ਨਧਾਰਕਾਂ ਦੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ ਵਾਧੇ ਦਾ ਐਲਾਨ ਕੀਤਾ ਹੈ।

ਝਾਰਖੰਡ ਵਿੱਚ 3 ਫ਼ੀਸਦੀ ਵਾਧਾ

ਝਾਰਖੰਡ ਸਰਕਾਰ ਨੇ ਮੰਗਲਵਾਰ ਨੂੰ ਰਾਜ਼ ਕਰਮਚਾਰੀਆਂ ਦੇ ਡੀ.ਏ. ਨੂੰ ਤਿੰਨ ਫੀਸਦੀ ਵਧਾ ਕੇ 58 ਫੀਸਦੀ ਕਰ ਦਿੱਤਾ ਹੈ, ਜਦਕਿ ਪੈਨਸ਼ਨਧਾਰੀਆਂ ਲਈ ਡੀ.ਆਰ. ਵੀ 58 ਫੀਸਦੀ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਦਰ 55 ਫੀਸਦੀ ਸੀ ਅਤੇ ਇਹ ਵਧਾਓ 1 ਜੁਲਾਈ ਤੋਂ ਲਾਗੂ ਹੋਵੇਗਾ। ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ, ਜਿਸ ਨਾਲ ਰਾਜ਼ ਦੇ ਲਗਭਗ ਤਿੰਨ ਲੱਖ ਕਰਮਚਾਰੀਆਂ ਅਤੇ ਪੈਨਸ਼ਨਧਾਰੀਆਂ ਨੂੰ ਲਾਭ ਹੋਵੇਗਾ। ਇਸ ਮੀਟਿੰਗ ਵਿੱਚ ਕੁੱਲ 24 ਪ੍ਰਸਤਾਵਾਂ ਨੂੰ ਹਰੀ ਝੰਡੀ ਦਿੱਤੀ ਗਈ, ਜਿਨ੍ਹਾਂ ਵਿੱਚ 207 ਅਡਵਾਂਸਡ ਲਾਈਫ ਸਪੋਰਟ (ਏ.ਐਲ.ਐਸ.) ਅੰਬੁਲੈਂਸ ਖਰੀਦਣ ਦਾ ਪ੍ਰਸਤਾਵ ਵੀ ਸ਼ਾਮਲ ਹੈ, ਜੋ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਏਗਾ।

ਮੱਧ ਪ੍ਰਦੇਸ਼ ਵਿੱਚ 2 ਫ਼ੀਸਦੀ DA-DR ਵਾਧਾ

ਮੁੱਖ ਮੰਤਰੀ ਮੋਹਨ ਯਾਦਵ ਦੀ ਕੈਬਨਿਟ ਨੇ ਰਾਜ ਕਰਮਚਾਰੀਆਂ ਅਤੇ ਪੈਨਸ਼ਨਧਾਰਕਾਂ ਦੇ DA ਅਤੇ DR ਵਿੱਚ ਦੋ ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਰਾਜ ਸਰਕਾਰ ਨੇ ਸ਼੍ਰੀਅੰਨ (ਮੋਟਾ ਅਨਾਜ) ਨੂੰ ਪ੍ਰੋਤਸਾਹਿਤ ਕਰਨ ਲਈ ‘ਸ਼੍ਰੀਅੰਨ ਫੈਡਰੇਸ਼ਨ’ ਬਣਾਉਣ ਦਾ ਵੀ ਫੈਸਲਾ ਕੀਤਾ ਹੈ।

ਉੱਤਰਾਖੰਡ ਵਿੱਚ 3 ਫ਼ੀਸਦੀ ਵਾਧਾ

ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਸਰਕਾਰ ਨੇ ਦਿਵਾਲੀ ਤੋਂ ਪਹਿਲਾਂ ਰਾਜ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ DA ਅਤੇ DR ਵਿੱਚ ਤਿੰਨ ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਮਹਿੰਗਾਈ ਭੱਤਾ 55% ਤੋਂ ਵਧ ਕੇ 58% ਹੋ ਗਿਆ ਹੈ। ਇਹ ਵਾਧਾ ਵੀ 1 ਜੁਲਾਈ ਤੋਂ ਲਾਗੂ ਹੋਵੇਗਾ। ਰਾਜ ਦੇ ਲਗਭਗ ਢਾਈ ਲੱਖ ਕਰਮਚਾਰੀਆਂ ਨੂੰ ਇਸ ਦਾ ਲਾਭ ਮਿਲੇਗਾ।

ਹਿਮਾਚਲ ਪ੍ਰਦੇਸ਼ ਵਿੱਚ ਵੀ 3 ਫ਼ੀਸਦੀ ਵਾਧਾ DA

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਸਰਕਾਰ ਨੇ ਵੀ ਦਿਵਾਲੀ ਤੋਂ ਪਹਿਲਾਂ ਰਾਜ ਕਰਮਚਾਰੀਆਂ ਅਤੇ ਪੈਨਸ਼ਨਧਾਰਕਾਂ ਦਾ DA ਤਿੰਨ ਫ਼ੀਸਦੀ ਵਧਾਉਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਅਪਰੈਲ ਤੋਂ ਸਤੰਬਰ ਤੱਕ ਦਾ ਏਰੀਅਰ (ਬਕਾਇਆ ਰਕਮ) ਵੀ ਕਰਮਚਾਰੀਆਂ ਨੂੰ ਦਿਵਾਲੀ ਤੋਂ ਪਹਿਲਾਂ ਦਿੱਤਾ ਜਾਣ ਦਾ ਫੈਸਲਾ ਕੀਤਾ ਗਿਆ ਹੈ।

ਟਾਪ ਹੈਡਲਾਈਨ

ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget