(Source: ECI/ABP News/ABP Majha)
DA Hike : ਨਵੇਂ ਸਾਲ 2022 'ਤੇ ਕੇਂਦਰੀ ਕਰਮਚਾਰੀਆਂ ਨੂੰ ਮਿਲ ਸਕਦੈ ਤੋਹਫਾ, ਸਰਕਾਰ ਵਧਾ ਸਕਦੀ ਹੈ 3 ਫੀਸਦੀ ਮਹਿੰਗਾਈ ਭੱਤਾ
ਨਵੇਂ ਸਾਲ 2022 'ਚ ਮਹਿੰਗਾਈ ਭੱਤੇ ਜਾਂ ਮਹਿੰਗਾਈ ਰਾਹਤ 'ਚ ਵਾਧੇ 'ਤੇ ਫੈਸਲਾ ਹੋਣ ਜਾ ਰਿਹਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਾਰਚ ਮਹੀਨੇ 'ਚ ਕੇਂਦਰ ਸਰਕਾਰ ਇਸ ਨੂੰ ਵਧਾਉਣ ਦਾ ਫੈਸਲਾ ਲੈ ਸਕਦੀ ਹੈ
Good News For Central Govt Employees: ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਫਿਰ ਵਧਣ ਜਾ ਰਿਹਾ ਹੈ। ਦਰਅਸਲ ਨਵੇਂ ਸਾਲ ਦੀ ਪਹਿਲੀ ਛਿਮਾਹੀ ਲਈ ਮਹਿੰਗਾਈ ਭੱਤਾ ਵਧਣ ਜਾ ਰਿਹਾ ਹੈ। ਵਧਦੀ ਮਹਿੰਗਾਈ ਦੇ ਮੱਦੇਨਜ਼ਰ ਮੰਨਿਆ ਜਾ ਰਿਹਾ ਹੈ ਕਿ ਇਹ ਵਾਧਾ 3 ਫੀਸਦੀ ਹੋ ਸਕਦਾ ਹੈ। ਇਸ ਵਾਧੇ ਤੋਂ ਬਾਅਦ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਵਧ ਕੇ 34 ਫੀਸਦੀ ਹੋ ਜਾਵੇਗਾ। ਇਸ ਨਾਲ ਹੀ ਪੈਨਸ਼ਨਰਾਂ ਦੀ ਮਹਿੰਗਾਈ ਰਾਹਤ ਵੀ 3 ਫੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ 34 ਫੀਸਦੀ ਮਹਿੰਗਾਈ ਰਾਹਤ ਮਿਲੇਗੀ।
ਐਲਾਨ ਕਦੋਂ ਹੋਵੇਗਾ
ਨਵੇਂ ਸਾਲ 2022 'ਚ ਮਹਿੰਗਾਈ ਭੱਤੇ ਜਾਂ ਮਹਿੰਗਾਈ ਰਾਹਤ 'ਚ ਵਾਧੇ 'ਤੇ ਫੈਸਲਾ ਹੋਣ ਜਾ ਰਿਹਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਾਰਚ ਮਹੀਨੇ 'ਚ ਕੇਂਦਰ ਸਰਕਾਰ ਇਸ ਨੂੰ ਵਧਾਉਣ ਦਾ ਫੈਸਲਾ ਲੈ ਸਕਦੀ ਹੈ ਅਤੇ ਸਾਲ 2022 ਦੀ ਪਹਿਲੀ ਛਿਮਾਹੀ ਲਈ ਮਹਿੰਗਾਈ ਭੱਤੇ 'ਤੇ ਫੈਸਲਾ ਮਾਰਚ 'ਚ ਲਿਆ ਜਾ ਸਕਦਾ ਹੈ। ਦੱਸ ਦਈਏ ਕਿ ਸੱਤਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਦੇ ਮੁਤਾਬਕ ਮਹਿੰਗਾਈ ਭੱਤੇ ਵਿਚ ਸਾਲ ਵਿਚ ਦੋ ਵਾਰ ਵਾਧਾ ਕੀਤਾ ਜਾਂਦਾ ਹੈ।
ਮਹਿੰਗਾਈ ਭੱਤਾ ਹਰ ਸਾਲ ਦੋ ਵਾਰ ਵਧਾਇਆ ਜਾਂਦਾ ਹੈ ਅਤੇ ਹਰ ਛਿਮਾਹੀ ਲਈ ਨਿਸ਼ਚਿਤ ਕੀਤਾ ਜਾਂਦਾ ਹੈ। ਸਾਲ 2022 ਦੀ ਪਹਿਲੀ ਛਿਮਾਹੀ ਵਿਚ ਡੀਏ ਵਿੱਚ ਵਾਧੇ ਤੋਂ ਬਾਅਦ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧਾ ਹੋਵੇਗਾ। ਇਸ ਦੇ ਨਾਲ ਹੀ ਮਹਿੰਗਾਈ ਰਾਹਤ ਵਧਣ ਨਾਲ ਪੈਨਸ਼ਨਰਾਂ ਦੀ ਪੈਨਸ਼ਨ ਵਿਚ ਵੀ ਵਾਧਾ ਹੋਵੇਗਾ। ਹਾਲਾਂਕਿ ਸਰਕਾਰ ਦੇ ਇਸ ਫੈਸਲੇ ਨਾਲ ਕੇਂਦਰ ਸਰਕਾਰ ਦੇ ਕਰੀਬ 48 ਲੱਖ ਮੁਲਾਜ਼ਮਾਂ ਅਤੇ 65 ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ: Salman Khan ਨੂੰ Bigg Boss 15 ਤੋਂ ਰਾਤੋਂ ਰਾਤ ਰਿਪਲੇਸ ਕਰੇਗੀ ਇਹ ਅਦਾਕਾਰਾ, ਸ਼ੋਅ 'ਚ ਲੱਗੇਗਾ ਜ਼ਬਰਦਸਤ ਤੜਕਾ!
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/