ਪੜਚੋਲ ਕਰੋ

DA Hike Today: ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹੋਲੀ-ਈਦ ਦਾ ਮਿਲੇਗਾ ਤੋਹਫ਼ਾ! DA ਵਧਾਉਣ ਨੂੰ ਲੈ ਹੋਏਗਾ ਫੈਸਲਾ; ਜਾਣੋ ਕਿੰਨਾ ਹੋਏਗਾ ਲਾਭ...

DA Hike Today: ਹੋਲੀ ਅਤੇ ਈਦ ਤੋਂ ਪਹਿਲਾਂ, ਕੇਂਦਰ ਸਰਕਾਰ ਕਰੋੜਾਂ ਕੇਂਦਰੀ ਸਰਕਾਰੀ ਕਰਮਚਾਰੀਆਂ ਨੂੰ ਅੱਜ ਤੋਹਫ਼ਾ ਦੇ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ, 5 ਮਾਰਚ, 2025 ਨੂੰ ਹੋਣ ਵਾਲੀ ਕੇਂਦਰੀ

DA Hike Today: ਹੋਲੀ ਅਤੇ ਈਦ ਤੋਂ ਪਹਿਲਾਂ, ਕੇਂਦਰ ਸਰਕਾਰ ਕਰੋੜਾਂ ਕੇਂਦਰੀ ਸਰਕਾਰੀ ਕਰਮਚਾਰੀਆਂ ਨੂੰ ਅੱਜ ਤੋਹਫ਼ਾ ਦੇ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ, 5 ਮਾਰਚ, 2025 ਨੂੰ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ ਕੀਤਾ ਜਾ ਸਕਦਾ ਹੈ। ਅੱਜ ਦੀ ਕੈਬਨਿਟ ਮੀਟਿੰਗ ਵਿੱਚ, ਸਰਕਾਰੀ ਕਰਮਚਾਰੀਆਂ-ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਨੂੰ 53 ਪ੍ਰਤੀਸ਼ਤ ਤੋਂ ਵਧਾ ਕੇ 56 ਪ੍ਰਤੀਸ਼ਤ ਕੀਤਾ ਜਾ ਸਕਦਾ ਹੈ।

ਕੇਂਦਰ ਸਰਕਾਰ ਵੱਲੋਂ ਇਸ ਮਹਿੰਗਾਈ ਭੱਤੇ ਵਿੱਚ ਵਾਧੇ ਦੀ ਉਡੀਕ ਲਗਭਗ ਇੱਕ ਕਰੋੜ ਸਰਕਾਰੀ ਕਰਮਚਾਰੀ ਅਤੇ ਪੈਸ਼ਨਰ ਕਰ ਰਹੇ ਹਨ। ਇਹ ਮੰਨਿਆ ਜਾ ਰਿਹਾ ਸੀ ਕਿ ਸਰਕਾਰ ਕੈਬਨਿਟ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲੈ ਸਕਦੀ ਹੈ। ਹੋਲੀ ਅਗਲੇ ਹਫ਼ਤੇ 14 ਮਾਰਚ ਨੂੰ ਹੈ ਅਤੇ ਈਦ ਦਾ ਤਿਉਹਾਰ ਮਹੀਨੇ ਦੇ ਅੰਤ ਵਿੱਚ ਹੈ। ਕੇਂਦਰੀ ਕਰਮਚਾਰੀਆਂ-ਪੈਨਸ਼ਨਧਾਰਕਾਂ ਦੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ 3 ਪ੍ਰਤੀਸ਼ਤ ਤੱਕ ਵਾਧਾ ਕੀਤਾ ਜਾ ਸਕਦਾ ਹੈ। ਇਸ ਵੇਲੇ ਉਨ੍ਹਾਂ ਦਾ ਮਹਿੰਗਾਈ ਭੱਤਾ 53 ਪ੍ਰਤੀਸ਼ਤ ਹੈ ਅਤੇ ਇਸ ਦੇ ਵਾਧੇ ਨਾਲ ਇਹ ਕੁੱਲ ਮਿਲਾ ਕੇ 56 ਪ੍ਰਤੀਸ਼ਤ ਤੱਕ ਪਹੁੰਚ ਜਾਵੇਗਾ।

ਕੇਂਦਰ ਸਰਕਾਰ 49 ਲੱਖ ਕੇਂਦਰੀ ਕਰਮਚਾਰੀਆਂ ਅਤੇ 68 ਲੱਖ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਸਾਲ ਵਿੱਚ ਦੋ ਵਾਰ ਵਾਧਾ ਕਰਦੀ ਹੈ। ਪਹਿਲਾ ਵਾਧਾ ਜਨਵਰੀ ਤੋਂ ਜੂਨ ਦੀ ਮਿਆਦ ਲਈ ਹੈ ਅਤੇ ਦੂਜਾ ਵਾਧਾ ਜੁਲਾਈ ਤੋਂ ਦਸੰਬਰ ਦੀ ਮਿਆਦ ਲਈ ਹੈ। ਜੇਕਰ ਕੇਂਦਰੀ ਕੈਬਨਿਟ ਅੱਜ ਮਹਿੰਗਾਈ ਭੱਤੇ ਵਿੱਚ ਵਾਧਾ ਕਰਦੀ ਹੈ, ਤਾਂ ਮਾਰਚ ਦੀ ਤਨਖਾਹ ਵਧੇਗੀ ਅਤੇ ਜਨਵਰੀ-ਫਰਵਰੀ ਦਾ ਬਕਾਇਆ ਵੀ ਇਸ ਦੇ ਨਾਲ ਆਵੇਗਾ।  

ਫਿਲਹਾਲ ਸੱਤਵਾਂ ਤਨਖਾਹ ਕਮਿਸ਼ਨ ਲਾਗੂ ਹੈ ਜਿਸ ਤਹਿਤ ਮਹਿੰਗਾਈ ਭੱਤਾ ਵਧਾਇਆ ਜਾ ਰਿਹਾ ਹੈ। ਪਰ ਸਰਕਾਰ ਨੇ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਦਾ ਐਲਾਨ ਕਰ ਦਿੱਤਾ ਹੈ, ਜਿਸਦੀ ਕਮੇਟੀ ਅਜੇ ਬਣਾਈ ਜਾਣੀ ਬਾਕੀ ਹੈ। 8ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ 1 ਜਨਵਰੀ, 2026 ਤੋਂ ਲਾਗੂ ਕੀਤੀਆਂ ਜਾਣਗੀਆਂ, ਫਿਰ ਇਹ ਫੈਸਲਾ ਕੀਤਾ ਜਾਵੇਗਾ ਕਿ ਮਹਿੰਗਾਈ ਭੱਤਾ ਕਿਵੇਂ ਵਧਾਇਆ ਜਾਵੇਗਾ ਅਤੇ ਕਿੰਨਾ ਮਹਿੰਗਾਈ ਭੱਤਾ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ : 1 ਅਕਤੂਬਰ ਤੋਂ ਬਦਲਣ ਜਾ ਰਹੇ ਹਨ FD ਦੇ ਨਿਯਮ, ਬੈਂਕਾਂ ਦੀ ਮਨਮਾਨੀ 'ਤੇ ਲੱਗੇਗੀ ਰੋਕ
RBI ਦਾ ਵੱਡਾ ਫੈਸਲਾ : 1 ਅਕਤੂਬਰ ਤੋਂ ਬਦਲਣ ਜਾ ਰਹੇ ਹਨ FD ਦੇ ਨਿਯਮ, ਬੈਂਕਾਂ ਦੀ ਮਨਮਾਨੀ 'ਤੇ ਲੱਗੇਗੀ ਰੋਕ
ਇੱਕ ਝਟਕੇ 'ਚ 1290 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਵੀ ਵਧੀ ਕੀਮਤ; ਜਾਣੋ ਸੋਨਾ-ਚਾਂਦੀ ਦੀਆਂ ਕੀਮਤਾਂ
ਇੱਕ ਝਟਕੇ 'ਚ 1290 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਵੀ ਵਧੀ ਕੀਮਤ; ਜਾਣੋ ਸੋਨਾ-ਚਾਂਦੀ ਦੀਆਂ ਕੀਮਤਾਂ
14 ਅਤੇ 19 ਕਿਲੋ ਵਾਲੇ ਸਿਲੰਡਰ ਦੀ ਅੱਜ ਕਿੰਨੀ ਕੀਮਤ? ਬੁਕਿੰਗ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
14 ਅਤੇ 19 ਕਿਲੋ ਵਾਲੇ ਸਿਲੰਡਰ ਦੀ ਅੱਜ ਕਿੰਨੀ ਕੀਮਤ? ਬੁਕਿੰਗ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget