DA Hike: ਕੇਂਦਰ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਲਈ ਖੁਸ਼ਖਬਰੀ ਹੈ। ਮੋਦੀ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਡੀਏ 'ਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਵਧਿਆ ਹੋਇਆ ਡੀਏ 1 ਜਨਵਰੀ 2024 ਤੋਂ ਲਾਗੂ ਹੋਵੇਗਾ। ਸਰਕਾਰ ਨੇ ਮਹਿੰਗਾਈ ਭੱਤੇ (DA) ਵਿੱਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। DA ਨੂੰ ਆਮ ਤੌਰ 'ਤੇ ਜਨਵਰੀ ਅਤੇ ਜੁਲਾਈ ਵਿੱਚ ਸਾਲ ਵਿੱਚ ਦੋ ਵਾਰ ਸੋਧਿਆ ਜਾਂਦਾ ਹੈ।


ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਮੰਤਰੀ ਮੰਡਲ ਨੇ ਮਹਿੰਗਾਈ ਭੱਤੇ (ਡੀਏ) ਵਿੱਚ 4 ਫੀਸਦੀ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡੀਏ ਵਾਧੇ ਨਾਲ 12,868.72 ਕਰੋੜ ਰੁਪਏ ਦਾ ਵਾਧੂ ਖਰਚਾ ਹੋਵੇਗਾ। ਜਦਕਿ ਇਸ ਨਾਲ ਮੌਜੂਦਾ 49.18 ਲੱਖ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ।


ਇਹ ਵੀ ਪੜ੍ਹੋ: Delhi Liquor Case: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਅਦਾਲਤ ਦਾ ਹੁਕਮ, 19 ਮਾਰਚ ਨੂੰ ਪੇਸ਼ ਹੋਣ ਅਰਵਿੰਦ ਕੇਜਰੀਵਾਲ


ਅਕਤੂਬਰ 2023 ਵਿੱਚ, ਕੈਬਨਿਟ ਨੇ ਆਖਰੀ ਵਾਰ ਸਰਕਾਰੀ ਕਰਮਚਾਰੀਆਂ ਲਈ ਡੀਏ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਰਾਹਤ (ਡੀਆਰ) ਵਿੱਚ ਚਾਰ ਪ੍ਰਤੀਸ਼ਤ ਵਾਧਾ ਕੀਤਾ ਸੀ। ਉਸ ਚਾਰ ਫੀਸਦੀ ਵਾਧੇ ਨਾਲ ਡੀਏ 42 ਫੀਸਦੀ ਤੋਂ ਵਧ ਕੇ 46 ਫੀਸਦੀ ਹੋ ਗਿਆ। ਇਸ ਫੈਸਲੇ ਨਾਲ ਕੇਂਦਰ ਸਰਕਾਰ ਦੇ 48.67 ਲੱਖ ਮੁਲਾਜ਼ਮਾਂ ਅਤੇ 67.95 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਇਆ ਹੈ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਨੀਮ ਫੌਜੀ ਬਲਾਂ ਸਮੇਤ ਗਰੁੱਪ ਸੀ ਅਤੇ ਗੈਰ-ਗਜ਼ਟਿਡ ਗਰੁੱਪ ਬੀ ਪੱਧਰ ਦੇ ਅਧਿਕਾਰੀਆਂ ਲਈ ਦੀਵਾਲੀ ਬੋਨਸ ਮਨਜ਼ੂਰ ਕੀਤਾ ਗਿਆ ਸੀ।


ਕੀ ਹੁੰਦਾ ਮਹਿੰਗਾਈ ਭੱਤਾ?


ਮਹਿੰਗਾਈ ਭੱਤਾ ਉਹ ਪੈਸਾ ਹੈ ਜੋ ਵਧਦੀ ਮਹਿੰਗਾਈ ਦੇ ਬਾਵਜੂਦ ਸਰਕਾਰੀ ਕਰਮਚਾਰੀਆਂ ਦੇ ਜੀਵਨ ਪੱਧਰ ਨੂੰ ਬਣਾਈ ਰੱਖਣ ਲਈ ਦਿੱਤਾ ਜਾਂਦਾ ਹੈ। ਇਹ ਪੈਸਾ ਸਰਕਾਰੀ ਕਰਮਚਾਰੀਆਂ, ਜਨਤਕ ਖੇਤਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦਿੱਤਾ ਜਾਂਦਾ ਹੈ। ਦੇਸ਼ ਦੀ ਮੌਜੂਦਾ ਮਹਿੰਗਾਈ ਦੇ ਹਿਸਾਬ ਨਾਲ ਹਰ 6 ਮਹੀਨੇ ਬਾਅਦ ਡੀਏ ਦੀ ਗਣਨਾ ਕੀਤੀ ਜਾਂਦੀ ਹੈ।


ਇਹ ਵੀ ਪੜ੍ਹੋ: Gold Prices: 70,000 ਰੁਪਏ ਦੇ ਪੱਧਰ ਨੂੰ ਛੂਹ ਸਕਦੈ ਸੋਨਾ, ਸਰਾਫਾ ਬਾਜ਼ਾਰ 'ਚ ਰਿਕਾਰਡ ਉੱਚਾਈ 'ਤੇ ਪਹੁੰਚੀ ਕੀਮਤ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।