ਪੜਚੋਲ ਕਰੋ

DAKSH Portal: ਪੇਮੈਂਟ 'ਚ ਹੋਣ ਵਾਲੀ ਧੋਖਾਧੜੀ ਦੀਆਂ ਸ਼ਿਕਾਇਤਾਂ ਦਾ ਜਲਦੀ ਹੋਵੇਗਾ ਹੱਲ, RBI 1 ਜਨਵਰੀ ਤੋਂ ਕਰਨ ਜਾ ਰਿਹਾ ਹੈ ਇਹ ਵੱਡਾ ਬਦਲਾਅ

1 ਜਨਵਰੀ 2023 ਤੋਂ ਆਰਬੀਆਈ DAKSH ਰਾਹੀਂ ਧੋਖਾਧੜੀ ਦੀਆਂ ਘਟਨਾਵਾਂ ਦੀ ਨਿਗਰਾਨੀ ਕਰਨਾ ਸ਼ੁਰੂ ਕਰੇਗਾ। ਦੱਸ ਦੇਈਏ ਕਿ RBI ਦੇ ਨਵੇਂ ਪੋਰਟਲ Daksh 'ਤੇ ਕਈ ਹੋਰ ਸੁਵਿਧਾਵਾਂ ਵੀ ਉਪਲੱਬਧ ਹੋਣਗੀਆਂ।

Reserve Bank Launches RBI Daksh: ਨਵੇਂ ਸਾਲ 'ਚ ਭਾਰਤੀ ਰਿਜ਼ਰਵ ਬੈਂਕ ਧੋਖਾਧੜੀ ਦੇ ਮਾਮਲਿਆਂ ਦੀ ਬਿਹਤਰ ਰਿਪੋਰਟਿੰਗ ਕਰਨ ਅਤੇ ਭੁਗਤਾਨ ਧੋਖਾਧੜੀ ਪ੍ਰਬੰਧਨ ਨੂੰ ਸਵੈਚਲਿਤ ਕਰਨ ਲਈ ਇੱਕ ਵਿਸ਼ੇਸ਼ ਪਲੇਟਫ਼ਾਰਮ ਲਾਂਚ ਕਰਨ ਜਾ ਰਿਹਾ ਹੈ। ਇਸ ਵਿਸ਼ੇਸ਼ ਪਲੇਟਫ਼ਾਰਮ ਦਾ ਨਾਮ RBI DAKSH ਹੈ। ਇਸ ਮਾਮਲੇ 'ਤੇ ਜਾਣਕਾਰੀ ਦਿੰਦੇ ਹੋਏ ਰਿਜ਼ਰਵ ਬੈਂਕ ਨੇ ਕਿਹਾ ਕਿ ਜਨਵਰੀ ਤੋਂ ਧੋਖਾਧੜੀ ਨਾਲ ਸਬੰਧਤ ਮਾਮਲਿਆਂ ਦੀ ਰਿਪੋਰਟਿੰਗ ਮਾਡਿਊਲ ਨੂੰ DAKSH ਨੂੰ ਟਰਾਂਸਫ਼ਰ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਦਕਸ਼ ਆਰਬੀਆਈ ਵੱਲੋਂ ਵਿਕਸਿਤ ਇੱਕ ਉੱਨਤ ਸੁਪਰਵਾਈਜ਼ਰੀ ਮਾਨੀਟਰਿੰਗ ਸਿਸਟਮ ਹੈ।

ਇਸ ਤੋਂ ਧੋਖਾਧੜੀ ਨਾਲ ਜੁੜੇ ਮਾਮਲਿਆਂ ਨਾਲ ਨਜਿੱਠਣ ਲਈ ਪਹਿਲਾਂ ਰਿਜ਼ਰਵ ਬੈਂਕ ਨੇ ਸੈਂਟਰਲ ਪੇਮੈਂਟ ਫਰਾਡ ਇੰਫਾਰਮੇਸ਼ਨ ਰਜਿਸਟਰੀ (CPFIR) ਦੀ ਸ਼ੁਰੂਆਤ ਸਾਲ 2020 'ਚ ਕੀਤੀ ਸੀ। ਇਹ ਸਿਸਟਮ ਕਮਰਸ਼ੀਅਲ ਬੈਂਕਾਂ ਅਤੇ ਨਾਨ-ਬੈਂਕ ਪ੍ਰੀਪੇਡ ਪੇਮੈਂਟ ਇੰਸਟਰੂਮੈਂਟ (PPI) ਨਾਲ ਸਬੰਧਤ ਸਾਰੀਆਂ ਧੋਖਾਧੜੀ ਦੀਆਂ ਘਟਨਾਵਾਂ ਨੂੰ ਰਿਪੋਰਟ ਕਰਦੀ ਹੈ। 'ਦਕਸ਼' ਇੱਕ ਵੈੱਬ-ਆਧਾਰਿਤ ਐਂਡ-ਟੂ-ਐਂਡ ਵਰਕ-ਫਲੋ ਐਪਲੀਕੇਸ਼ਨ ਹੈ, ਜਿਸ ਰਾਹੀਂ RBI ਬੈਂਕਾਂ ਅਤੇ NBFC ਵਰਗੀਆਂ ਸੰਸਥਾਵਾਂ ਨੂੰ ਵਧੇਰੇ ਕੇਂਦ੍ਰਿਤ ਢੰਗ ਨਾਲ ਨਿਗਰਾਨੀ ਕਰਨ ਅਤੇ ਧੋਖਾਧੜੀ ਦੀਆਂ ਘਟਨਾਵਾਂ ਨੂੰ ਰੋਕਣ ਦੇ ਯੋਗ ਹੋਵੇਗਾ।

1 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ 'ਦਕਸ਼'

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸੋਮਵਾਰ ਨੂੰ ਇਸ ਮਾਮਲੇ 'ਤੇ ਇੱਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ 1 ਜਨਵਰੀ 2023 ਤੋਂ ਆਰਬੀਆਈ DAKSH ਰਾਹੀਂ ਧੋਖਾਧੜੀ ਦੀਆਂ ਘਟਨਾਵਾਂ ਦੀ ਨਿਗਰਾਨੀ ਕਰਨਾ ਸ਼ੁਰੂ ਕਰੇਗਾ। ਦੱਸ ਦੇਈਏ ਕਿ RBI ਦੇ ਨਵੇਂ ਪੋਰਟਲ Daksh 'ਤੇ ਕਈ ਹੋਰ ਸੁਵਿਧਾਵਾਂ ਵੀ ਉਪਲੱਬਧ ਹੋਣਗੀਆਂ। ਸਭ ਤੋਂ ਪਹਿਲਾਂ ਥੋਕ 'ਚ ਭੁਗਤਾਨ ਧੋਖਾਧੜੀ ਨਾਲ ਸਬੰਧਤ ਜਾਣਕਾਰੀ ਅਪਲੋਡ ਕਰਨ ਤੋਂ ਇਲਾਵਾ, ਵਾਧੂ ਜਾਣਕਾਰੀ ਦੀ ਸਹੂਲਤ, ਆਨਲਾਈਨ ਸਕ੍ਰੀਨ ਅਧਾਰਤ ਰਿਪੋਰਟਿੰਗ, ਮੇਕਰ-ਚੈਕਰ ਦੀ ਸਹੂਲਤ, ਡੈਸ਼ਬੋਰਡ ਬਣਾਉਣ ਦੀ ਸਹੂਲਤ ਜਾਂ ਅਲਰਟ/ਸਲਾਹਕਾਰ ਜਾਰੀ ਕਰਨ ਦੀ ਸਹੂਲਤ ਵਰਗੀਆਂ ਹੋਰ ਬਹੁਤ ਸਾਰੀਆਂ ਸਹੂਲਤਾਂ ਉਪਲੱਬਧ ਹਨ।

ਪੇਮੈਂਟ ਆਪ੍ਰੇਟਰਾਂ ਨੂੰ ਇਹ ਜ਼ਰੂਰੀ ਕੰਮ ਕਰਨਾ ਹੋਵੇਗਾ

ਦੇਸ਼ 'ਚ ਰਿਜ਼ਰਵ ਬੈਂਕ ਵੱਲੋਂ ਮਾਨਤਾ ਪ੍ਰਾਪਤ ਸਾਰੇ ਪੇਮੈਂਟ ਸਿਸਟਮ ਆਪ੍ਰੇਟਰਸ/ਭਾਰਤ 'ਚ ਐਕਟਿਵ ਪੇਮੈਂਟ ਸਿਸਟਮ ਪਾਰਟੀਸਿਪੈਂਟਸ ਜਾਂ ਸਰਵਿਸ ਪ੍ਰੋਵਾਈਡਰਸ ਨੂੰ ਸਾਰੇ ਧੋਖਾਧੜੀ ਦੀਆਂ ਘਟਨਾਵਾਂ ਨੂੰ ਪਹਿਲਾਂ ਇਲੈਕਟ੍ਰਾਨਿਕ ਡਾਟਾ ਸਬਮਿਸ਼ਨ ਪੋਰਟਲ (EDSP) 'ਤੇ ਜਮ੍ਹਾਂ ਕਰਾਉਣਾ ਪੈਂਦਾ ਸੀ। ਹੁਣ RBI ਦੇ ਸਿਸਟਮ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੂੰ 1 ਜਨਵਰੀ 2023 ਤੋਂ DAKSH ਪੋਰਟਲ 'ਤੇ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨੀ ਪਵੇਗੀ। ਧਿਆਨ 'ਚ ਰੱਖੋ ਕਿ ਇਨ੍ਹਾਂ ਸ਼ਿਕਾਇਤਾਂ 'ਚ ਸੰਸਥਾ ਅਤੇ ਗਾਹਕਾਂ ਵੱਲੋਂ ਸ਼ਿਕਾਇਤਾਂ ਦੀਆਂ ਰਿਪੋਰਟਾਂ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget