ਪੜਚੋਲ ਕਰੋ

IGI Airport: ਇੱਕ ਛੋਟੀ ਜਿਹੀ ਗਲਤੀ ਤੁਹਾਨੂੰ ਏਅਰਪੋਰਟ ਤੋਂ ਸਿੱਧਾ ਪਹੁੰਚਾ ਸਕਦੀ ਜੇਲ੍ਹ, 7 ਦਿਨਾਂ 'ਚ 3 ਔਰਤਾਂ ਸਣੇ 11 ਯਾਤਰੀ ਗ੍ਰਿਫਤਾਰ

Delhi Airport: ਇਸ ਨੂੰ ਘਰ ਦੀ ਛੋਟੀ ਜਿਹੀ ਗਲਤੀ ਕਹੋ ਜਾਂ ਲਾਪਰਵਾਹੀ, ਪਰ ਜੇਕਰ ਤੁਸੀਂ ਇਸ ਗਲਤੀ ਨੂੰ ਲੈ ਕੇ ਸੁਚੇਤ ਨਹੀਂ ਹੋਏ ਤਾਂ ਤੁਹਾਨੂੰ ਏਅਰਪੋਰਟ 'ਤੇ ਇਸ ਦੀ ਭਾਰੀ ਕੀਮਤ ਚੁਕਾਉਣੀ ਪੈ ਸਕਦੀ ਹੈ। 

Delhi Airport: ਇਸ ਨੂੰ ਘਰ ਦੀ ਛੋਟੀ ਜਿਹੀ ਗਲਤੀ ਕਹੋ ਜਾਂ ਲਾਪਰਵਾਹੀ, ਪਰ ਜੇਕਰ ਤੁਸੀਂ ਇਸ ਗਲਤੀ ਨੂੰ ਲੈ ਕੇ ਸੁਚੇਤ ਨਹੀਂ ਹੋਏ ਤਾਂ ਤੁਹਾਨੂੰ ਏਅਰਪੋਰਟ 'ਤੇ ਇਸ ਦੀ ਭਾਰੀ ਕੀਮਤ ਚੁਕਾਉਣੀ ਪੈ ਸਕਦੀ ਹੈ।  ਪਿਛਲੇ ਸੱਤ ਦਿਨਾਂ 'ਚ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 11 ਯਾਤਰੀਆਂ ਨੂੰ ਉਨ੍ਹਾਂ ਦੇ ਲਾਪਰਵਾਹੀ ਵਾਲੇ ਰਵੱਈਏ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਹੈ।

ਆਈਜੀਆਈ ਹਵਾਈ ਅੱਡੇ ਦੀ ਸੁਰੱਖਿਆ ਨਾਲ ਜੁੜੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ 11 ਯਾਤਰੀਆਂ ਵਿੱਚ ਤਿੰਨ ਔਰਤਾਂ ਅਤੇ ਇੱਕ ਵਿਦੇਸ਼ੀ ਔਰਤ ਵੀ ਸ਼ਾਮਲ ਹੈ। ਗ੍ਰਿਫਤਾਰੀ ਦੇ ਅੰਕੜੇ ਦੱਸਦੇ ਹਨ ਕਿ ਗ੍ਰਿਫਤਾਰ ਕੀਤੇ ਗਏ ਯਾਤਰੀਆਂ ਦੀ ਸਭ ਤੋਂ ਵੱਧ ਗਿਣਤੀ ਪੰਜਾਬ ਤੋਂ 4, ਦਿੱਲੀ ਤੋਂ 3, ਹਰਿਆਣਾ ਤੋਂ 2 ਅਤੇ ਉੱਤਰ ਪ੍ਰਦੇਸ਼ ਤੋਂ ਇੱਕ ਯਾਤਰੀ ਸ਼ਾਮਲ ਹੈ। ਇਨ੍ਹਾਂ ਵਿੱਚ ਇੱਕ ਫਰਾਂਸੀਸੀ ਮੂਲ ਦੀ ਔਰਤ ਵੀ ਸ਼ਾਮਲ ਹੈ।

ਆਖ਼ਰ ਕੀ ਸੀ ਇਹ ਗ਼ਲਤੀ ?

ਆਈਜੀਆਈ ਏਅਰਪੋਰਟ ਦੇ ਸੀਨੀਅਰ ਸੁਰੱਖਿਆ ਅਧਿਕਾਰੀ ਅਨੁਸਾਰ, ਜਿਸ ਗਲਤੀ ਜਾਂ ਲਾਪਰਵਾਹੀ ਕਾਰਨ ਯਾਤਰੀਆਂ ਨੂੰ ਗ੍ਰਿਫਤਾਰੀ ਵਰਗੀ ਸਖਤ ਕਾਰਵਾਈ ਦਾ ਸਾਹਮਣਾ ਕਰਨਾ ਪੈਂਦਾ ਹੈ, ਉਹ ਏਅਰਪੋਰਟ ਲਈ ਘਰ ਤੋਂ ਰਵਾਨਾ ਹੋਣ ਤੋਂ ਪਹਿਲਾਂ ਆਪਣੇ ਬੈਗਾਂ ਦੀ ਸਹੀ ਤਰ੍ਹਾਂ ਜਾਂਚ ਨਾਂ ਕਰਨਾ ਹੈ। ਬੈਗ ਦੀ ਸਹੀ ਢੰਗ ਨਾਲ ਜਾਂਚ ਨਾਂ ਕਰਨ ਕਾਰਨ ਅਕਸਰ ਹੀ ਅਜਿਹੀਆਂ ਚੀਜਾਂ ਬੈਗ ਵਿੱਚ ਹੀ ਰਹਿ ਜਾਂਦੀਆਂ ਹਨ, ਜੋ ਮੁਸਾਫਰਾਂ ਲਈ ਪਰੇਸ਼ਾਨੀ ਦਾ ਕਾਰਨ ਬਣ ਜਾਂਦੀਆਂ ਹਨ।

ਯਾਤਰੀਆਂ ਦੀ ਗ੍ਰਿਫਤਾਰੀ ਦਾ ਕੀ ਹੈ ਕਾਰਨ?

ਉਨ੍ਹਾਂ ਕਿਹਾ ਕਿ ਪਿਛਲੇ ਸੱਤ ਦਿਨਾਂ ਵਿੱਚ ਹੋਈਆਂ 11 ਗ੍ਰਿਫ਼ਤਾਰੀਆਂ ਦਾ ਕਾਰਨ ਅਸਲਾ ਐਕਟ ਹੈ। ਦਰਅਸਲ ਏਅਰਪੋਰਟ 'ਤੇ ਸੁਰੱਖਿਆ ਜਾਂਚ ਦੌਰਾਨ ਇਨ੍ਹਾਂ ਸਾਰੇ 11 ਯਾਤਰੀਆਂ ਦੇ ਹੈਂਡ ਬੈਗ ਜਾਂ ਚੈੱਕ-ਇਨ ਬੈਗ 'ਚੋਂ ਜ਼ਿੰਦਾ ਕਾਰਤੂਸ ਬਰਾਮਦ ਹੋਏ ਸਨ। ਪੁੱਛਗਿੱਛ ਦੌਰਾਨ ਇਨ੍ਹਾਂ ਵਿੱਚੋਂ ਕੋਈ ਵੀ ਯਾਤਰੀ ਕਾਰਤੂਸ ਨਾਲ ਸਬੰਧਤ ਜਾਇਜ਼ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਜਿਸ ਤੋਂ ਬਾਅਦ ਇਨ੍ਹਾਂ ਯਾਤਰੀਆਂ ਨੂੰ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ (ਬੀ.ਸੀ.ਏ.ਐੱਸ.) ਵਲੋਂ ਗ੍ਰਿਫਤਾਰ ਕੀਤਾ ਗਿਆ ਸੀ।

ਕਿਸ ਦੀ ਕਦੋਂ ਹੋਈ ਗ੍ਰਿਫਤਾਰੀ?

25 ਮਾਰਚ ਨੂੰ ਨੂੰ ਪੰਜਾਬ ਦੇ ਫ਼ਿਰੋਜ਼ਪੁਰ ਸ਼ਹਿਰ ਦਾ ਰਹਿਣ ਵਾਲਾ ਗੁਰਜੋਧ ਸਿੰਘ ਏਅਰ ਕੈਨੇਡਾ ਦੀ ਫਲਾਈਟ ਏ.ਸੀ.-043 ਰਾਹੀਂ ਟੋਰਾਂਟੋ ਲਈ ਰਵਾਨਾ ਹੋਣ ਵਾਲਾ ਸੀ। ਆਈਜੀਆਈ ਏਅਰਪੋਰਟ 'ਤੇ ਸੁਰੱਖਿਆ ਜਾਂਚ ਦੌਰਾਨ ਉਸ ਦੇ ਚੈੱਕ-ਇਨ ਬੈਗ 'ਚੋਂ 4 ਜਿੰਦਾ ਕਾਰਤੂਸ ਬਰਾਮਦ ਹੋਏ।

26 ਮਾਰਚ ਨੂੰ ਹਰਿਆਣਾ ਦੇ ਫਤਿਹਾਬਾਦ ਦੀ ਰਹਿਣ ਵਾਲੀ ਖੁਸ਼ੀ ਰਾਣੀ ਇੰਡੀਗੋ ਏਅਰਲਾਈਨਜ਼ ਦੀ ਫਲਾਈਟ 6E-2601 ਰਾਹੀਂ ਨਾਗਪੁਰ ਲਈ ਰਵਾਨਾ ਹੋਣ ਵਾਲੀ ਸੀ। ਉਸ ਦੇ ਸਾਮਾਨ ਦੀ ਸੁਰੱਖਿਆ ਜਾਂਚ ਦੌਰਾਨ ਦੋ ਜਿੰਦਾ ਕਾਰਤੂਸ ਬਰਾਮਦ ਹੋਏ। 26 ਮਾਰਚ ਨੂੰ ਫਰਾਂਸੀਸੀ ਮੂਲ ਦਾ ਜਸਟਿਨ ਭਾਰਤ ਦਾ ਦੌਰਾ ਕਰਨ ਆਇਆ।

26 ਮਾਰਚ ਨੂੰ ਨੂੰ ਉਸ ਨੇ ਏਅਰ ਫਰਾਂਸ ਦੀ ਫਲਾਈਟ AF-225 ਰਾਹੀਂ ਪੈਰਿਸ ਲਈ ਰਵਾਨਾ ਹੋਣਾ ਸੀ। ਆਈਜੀਆਈ ਏਅਰਪੋਰਟ 'ਤੇ ਸੁਰੱਖਿਆ ਜਾਂਚ ਦੌਰਾਨ ਉਸ ਦੇ ਬੈਗ 'ਚੋਂ ਜ਼ਿੰਦਾ ਕਾਰਤੂਸ ਬਰਾਮਦ ਹੋਏ।

26 ਮਾਰਚ ਨੂੰ ਪੰਜਾਬ ਦੇ ਮੋਗਾ ਸ਼ਹਿਰ ਦਾ ਰਹਿਣ ਵਾਲਾ ਸਾਧੂ ਸਿੰਘ ਕੇਐਲਐਮ ਰਾਇਲ ਡੱਚ ਏਅਰਲਾਈਨਜ਼ ਦੀ ਫਲਾਈਟ KL-872 ਰਾਹੀਂ ਐਮਸਟਰਡਮ ਲਈ ਰਵਾਨਾ ਹੋਣ ਵਾਲਾ ਸੀ। ਆਈਜੀਆਈ ਏਅਰਪੋਰਟ 'ਤੇ ਚੈੱਕ-ਇਨ ਸਾਮਾਨ ਦੀ ਚੈਕਿੰਗ ਦੌਰਾਨ ਇਕ ਜਿੰਦਾ ਕਾਰਤੂਸ ਬਰਾਮਦ ਕੀਤਾ ਗਿਆ।

27 ਮਾਰਚ ਨੂੰ ਦਿੱਲੀ ਦੇ ਜਾਮੀਆ ਨਗਰ ਦੇ ਰਹਿਣ ਵਾਲੇ ਮੁਸ਼ੱਰਫ ਅਲੀ ਖਾਨ ਨੇ ਫਲਾਈਟ ਨੰਬਰ I5-548 'ਤੇ ਲਖਨਊ ਜਾਣਾ ਸੀ। ਯਾਤਰਾ ਤੋਂ ਪਹਿਲਾਂ ਆਈਜੀਆਈ ਹਵਾਈ ਅੱਡੇ 'ਤੇ ਸੁਰੱਖਿਆ ਜਾਂਚ ਦੌਰਾਨ ਉਸ ਦੇ ਹੈਂਡ ਬੈਗ ਵਿੱਚੋਂ ਸੱਤ ਜਿੰਦਾ ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਹੋਇਆ।

28 ਮਾਰਚ ਨੂੰ ਪੰਜਾਬ ਦੇ ਗੁਰਦਾਸਪੁਰ ਦਾ ਰਹਿਣ ਵਾਲਾ ਜੰਗ ਬਹਾਦਰ ਸਿੰਘ ਇਥੋਪੀਅਨ ਏਅਰਲਾਈਨਜ਼ ਦੀ ਫਲਾਈਟ ET-689 ਰਾਹੀਂ ਅਦੀਸ ਅਬਾਬਾ ਲਈ ਰਵਾਨਾ ਹੋਣ ਵਾਲਾ ਸੀ। ਏਅਰਪੋਰਟ 'ਤੇ ਉਸ ਦੇ ਬੈਗ 'ਚੋਂ ਇਕ ਜਿੰਦਾ ਕਾਰਤੂਸ ਬਰਾਮਦ ਹੋਇਆ।

29 ਮਾਰਚ ਨੂੰ ਨੂੰ ਹਰਿਆਣਾ ਦੇ ਯਮੁਨਾ ਨਗਰ ਦਾ ਰਹਿਣ ਵਾਲਾ ਅਰਜੁਨ ਸਿੰਘ ਦਿੱਲੀ ਏਅਰਪੋਰਟ ਤੋਂ ਕੋਇੰਬਟੂਰ ਲਈ ਰਵਾਨਾ ਹੋਣ ਵਾਲਾ ਸੀ। ਉਸ ਨੇ IGI ਹਵਾਈ ਅੱਡੇ ਤੋਂ ਇੰਡੀਗੋ ਦੀ ਫਲਾਈਟ 6E-2275 ਫੜਨੀ ਸੀ। ਹਵਾਈ ਅੱਡੇ 'ਤੇ ਸੁਰੱਖਿਆ ਜਾਂਚ ਦੌਰਾਨ ਉਸ ਦੇ ਬੈਗ 'ਚੋਂ 17 ਜਿੰਦਾ ਕਾਰਤੂਸ ਅਤੇ ਇਕ ਮੈਗਜ਼ੀਨ ਬਰਾਮਦ ਹੋਇਆ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

29 ਮਾਰਚ ਨੂੰ ਨੂੰ ਦਿੱਲੀ ਦੇ ਰੋਹਿਣੀ ਇਲਾਕੇ ਦੇ ਰਹਿਣ ਵਾਲੇ ਕੁਸ਼ਮੀਤ ਦੇ ਬੈਗ ਵਿੱਚੋਂ ਸੱਤ ਜਿੰਦਾ ਕਾਰਤੂਸ ਬਰਾਮਦ ਹੋਏ। ਕੁਸ਼ਮੀਤ ਨੇ IGI ਹਵਾਈ ਅੱਡੇ ਤੋਂ ਇੰਡੀਗੋ ਦੀ ਫਲਾਈਟ 6E-2485 ਰਾਹੀਂ ਰਵਾਨਾ ਹੋਣਾ ਸੀ।

1 ਅਪ੍ਰੈਲ ਨੂੰ ਏਅਰ ਇੰਡੀਆ ਦੀ ਫਲਾਈਟ AI-161 'ਤੇ ਲੰਦਨ ਜਾ ਰਹੇ ਫਤਿਹਗੜ੍ਹ ਸਾਹਿਬ, ਪੰਜਾਬ ਦੇ ਜਗਨ ਦੇ ਕਬਜ਼ੇ 'ਚੋਂ ਇਕ ਜ਼ਿੰਦਾ ਕਾਰਤੂਸ ਬਰਾਮਦ ਹੋਇਆ।  

1 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦੇ ਲਖਨਊ ਸ਼ਹਿਰ ਦੇ ਰਹਿਣ ਵਾਲੇ ਧਰਮਿੰਦਰ ਕੁਮਾਰ ਨੇ ਆਈਜੀਆਈ ਏਅਰਪੋਰਟ ਤੋਂ ਬਾਗਡੋਗਰਾ ਲਈ ਰਵਾਨਾ ਹੋਣਾ ਸੀ। ਏਅਰਪੋਰਟ 'ਤੇ ਸੁਰੱਖਿਆ ਜਾਂਚ ਦੌਰਾਨ ਉਸ ਦੇ ਬੈਗ 'ਚੋਂ ਜ਼ਿੰਦਾ ਕਾਰਤੂਸ ਬਰਾਮਦ ਹੋਇਆ।

2 ਅਪ੍ਰੈਲ ਨੂੰ ਦਿੱਲੀ ਦੇ ਨਿਊ ਅਸ਼ੋਕ ਨਗਰ ਇਲਾਕੇ ਦੇ ਰਹਿਣ ਵਾਲੇ ਬਿਬੇਕ ਸਿੰਘ ਨੇ ਪਟਨਾ ਤੋਂ ਦਿੱਲੀ ਲਈ ਰਵਾਨਾ ਹੋਣਾ ਸੀ। ਹਵਾਈ ਅੱਡੇ 'ਤੇ ਸੁਰੱਖਿਆ ਜਾਂਚ ਦੌਰਾਨ ਉਸ ਦੇ ਬੈਗ 'ਚੋਂ ਜ਼ਿੰਦਾ ਕਾਰਤੂਸ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਇਹਨਾਂ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ
Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
Embed widget