Petrol Diesel Price in 04 December 2022 : ਅੰਤਰਰਾਸ਼ਟਰੀ ਬਾਜ਼ਾਰ ਵਿੱਚ ਦੋ ਦਿਨ ਪਹਿਲਾਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਗਿਆ। ਇਸ ਦੇ ਨਾਲ ਹੀ ਅੱਜ ਯਾਨੀ 4 ਦਸੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਦਿੱਲੀ, ਮੁੰਬਈ, ਕੋਲਕਾਤਾ ਸਮੇਤ ਦੇਸ਼ ਭਰ 'ਚ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਭਾਰਤੀ ਤੇਲ ਕੰਪਨੀਆਂ ਨੇ 21 ਮਈ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਦੇ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ 'ਚ 04 ਦਸੰਬਰ ਨੂੰ ਇਕ ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਇਕ ਲੀਟਰ ਡੀਜ਼ਲ ਦੀ ਕੀਮਤ 89.62 ਰੁਪਏ ਹੈ।



ਜਾਣੋ ਇਨ੍ਹਾਂ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ
ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ
ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ
ਨੋਇਡਾ— ਪੈਟਰੋਲ 97 ਰੁਪਏ ਅਤੇ ਡੀਜ਼ਲ 90.14 ਰੁਪਏ ਪ੍ਰਤੀ ਲੀਟਰ ਹੈ
ਗੁਰੂਗ੍ਰਾਮ— ਪੈਟਰੋਲ 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ
ਪਟਨਾ— ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੈ
ਲਖਨਊ — ਪੈਟਰੋਲ 96.44 ਰੁਪਏ ਅਤੇ ਡੀਜ਼ਲ 89.64 ਰੁਪਏ ਪ੍ਰਤੀ ਲੀਟਰ



ਹਰ ਰੋਜ਼ ਸਵੇਰੇ ਜਾਰੀ ਕੀਤੇ ਜਾਂਦੇ ਨਵੇਂ ਰੇਟ 


ਤੁਹਾਨੂੰ ਦੱਸ ਦੇਈਏ ਕਿ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਦੁਆਰਾ ਤੈਅ ਕੀਤੀਆਂ ਜਾਂਦੀਆਂ ਹਨ। ਖਾਸ ਗੱਲ ਇਹ ਹੈ ਕਿ 21 ਮਈ 2022 ਤੋਂ ਬਾਅਦ ਭਾਰਤ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਇਹ ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਹੀ ਲਾਗੂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ, ਇਸਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।