ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ! ਤਨਖਾਹਾਂ ਵਿਚ 8 ਹਜ਼ਾਰ ਰੁਪਏ ਦਾ ਵਾਧਾ ਕਰਨ ਦੀ ਤਿਆਰੀ
Government employee: ਦੀਵਾਲੀ ਤੋਂ ਪਹਿਲਾਂ ਸਰਕਾਰ ਕੇਂਦਰੀ ਕਰਮਚਾਰੀਆਂ ਦੀ ਬੇਸਿਕ ਤਨਖਾਹ ਵਧਾ ਸਕਦੀ ਹੈ। ਇਸ ਦਾ ਐਲਾਨ ਅਗਲੇ ਹਫਤੇ ਯਾਨੀ ਦੀਵਾਲੀ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ।

Government employee: ਦੀਵਾਲੀ ਤੋਂ ਪਹਿਲਾਂ ਸਰਕਾਰ ਕੇਂਦਰੀ ਕਰਮਚਾਰੀਆਂ ਦੀ ਬੇਸਿਕ ਤਨਖਾਹ ਵਧਾ ਸਕਦੀ ਹੈ। ਇਸ ਦਾ ਐਲਾਨ ਅਗਲੇ ਹਫਤੇ ਯਾਨੀ ਦੀਵਾਲੀ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨਾਲ ਗੱਲਬਾਤ ਦੌਰਾਨ ਫਿਟਮੈਂਟ ਫੈਕਟਰ ਉਤੇ ਸਹਿਮਤੀ ਬਣ ਗਈ ਹੈ। ਜਿਸ ਤੋਂ ਬਾਅਦ ਮੁਲਾਜ਼ਮਾਂ ਦੀ ਬੇਸਿਕ ਤਨਖ਼ਾਹ ਵਧ ਕੇ 26000 ਰੁਪਏ ਕੀਤੀ ਜਾ ਰਹੀ ਹੈ। ਹਾਲਾਂਕਿ, ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।
ਜਾਣੋ ਕਿੰਨੀ ਮਿਲੇਗੀ ਤਨਖਾਹ
ਮੌਜੂਦਾ ਸਮੇਂ ਵਿੱਚ ਕੇਂਦਰੀ ਕਰਮਚਾਰੀਆਂ ਨੂੰ 18000 ਰੁਪਏ ਬੇਸਿਕ ਤਨਖ਼ਾਹ ਮਿਲਦੀ ਹੈ। ਪਰ ਦੀਵਾਲੀ ਤੋਂ ਪਹਿਲਾਂ ਸਰਕਾਰ ਬੇਸਿਕ ਤਨਖ਼ਾਹ ਵਧਾ ਕੇ 26,000 ਰੁਪਏ ਕਰਨ ਦੀ ਤਿਆਰੀ ਕਰ ਰਹੀ ਹੈ। ਯਾਨੀ ਜੇਕਰ ਤੁਸੀਂ ਕੇਂਦਰੀ ਕਰਮਚਾਰੀ ਹੋ ਤਾਂ ਤੁਹਾਡੇ ਖਾਤੇ ਵਿੱਚ ਸਾਲਾਨਾ 96 ਹਜ਼ਾਰ ਰੁਪਏ ਦਾ ਵਾਧਾ ਹੋਵੇਗਾ।
ਜਾਣਕਾਰੀ ਅਨੁਸਾਰ ਇਸ ਸਮੇਂ ਮੁਲਾਜ਼ਮਾਂ ਨੂੰ ਫਿਟਮੈਂਟ ਫੈਕਟਰ ਤਹਿਤ 2.57 ਫੀਸਦੀ ਦੀ ਦਰ ਨਾਲ ਤਨਖਾਹ ਦਿੱਤੀ ਜਾਂਦੀ ਹੈ। ਸਰਕਾਰ ਇਸ ਨੂੰ ਵਧਾ ਕੇ 3.68 ਫੀਸਦੀ ਕਰਨ ਦੀ ਤਿਆਰੀ ਕਰ ਰਹੀ ਹੈ। ਅਜਿਹਾ ਹੋਣ 'ਤੇ ਮੁਲਾਜ਼ਮਾਂ ਦੀ ਤਨਖਾਹ 'ਚ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਾ ਸਿੱਧਾ ਵਾਧਾ ਹੋਵੇਗਾ। ਤੁਹਾਨੂੰ ਇਸ ਆਧਾਰ 'ਤੇ ਡੀਏ ਦਾ ਲਾਭ ਵੀ ਮਿਲੇਗਾ ਕਿਉਂਕਿ ਮਹਿੰਗਾਈ ਭੱਤਾ ਸਿਰਫ਼ ਮੂਲ ਤਨਖਾਹ 'ਤੇ ਨਿਰਭਰ ਕਰਦਾ ਹੈ।
ਮਹਿੰਗਾਈ ਭੱਤੇ ਵਿੱਚ ਵਾਧਾ
ਮਹਿੰਗਾਈ ਭੱਤੇ ਵਿੱਚ ਚਾਰ ਫੀਸਦੀ ਵਾਧਾ ਕਰਨ ਦੀ ਗੱਲ ਚੱਲ ਰਹੀ ਹੈ ਕਿਉਂਕਿ ਮਹਿੰਗਾਈ ਭੱਤੇ ਵਿੱਚ ਛੇ ਮਹੀਨੇ ਪਹਿਲਾਂ ਹੀ ਵਾਧਾ ਕੀਤਾ ਗਿਆ ਸੀ। ਹੁਣ ਇਹ ਭੱਤਾ ਜੁਲਾਈ ਵਿੱਚ ਫਿਰ ਵਧਾਇਆ ਜਾਣਾ ਹੈ। ਸੂਤਰਾਂ ਦਾ ਦਾਅਵਾ ਹੈ ਕਿ ਇਸ ਮਹੀਨੇ ਯਾਨੀ ਦੀਵਾਲੀ ਤੋਂ ਪਹਿਲਾਂ ਮਹਿੰਗਾਈ ਭੱਤੇ ਵਿੱਚ ਵੀ ਚਾਰ ਫ਼ੀਸਦੀ ਦਾ ਵਾਧਾ ਕੀਤਾ ਜਾਵੇਗਾ।
ਇਸ ਸਮੇਂ ਕੇਂਦਰੀ ਕਰਮਚਾਰੀਆਂ ਨੂੰ 50 ਫੀਸਦੀ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ। ਇਸ ਨੂੰ ਵਧਾ ਕੇ 54 ਫੀਸਦੀ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ... ਹਾਲਾਂਕਿ ਇਸ ਦਾ ਅਧਿਕਾਰਤ ਐਲਾਨ ਅਜੇ ਨਹੀਂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਦੀਵਾਲੀ ਤੋਂ ਪਹਿਲਾਂ ਸਰਕਾਰ ਮੁਲਾਜ਼ਮਾਂ ਨੂੰ ਖੁਸ਼ਖਬਰੀ ਦੇਣ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।
Education Loan Information:
Calculate Education Loan EMI
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
