ਸੋਨੇ ਦੀ ਗਲੋਬਲ ਅਤੇ ਘਰੇਲੂ ਬਾਜ਼ਾਰ ਵਿੱਚ ਮੰਗ ਘੱਟ ਹੋਣ ਕਰਕੇ ਬੀਤੇ ਐਤਵਾਰ ਨੂੰ ਇਸਦੀ ਕੀਮਤ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਦੇ ਜ਼ਿਆਦਾਤਰ ਪ੍ਰਮੁੱਖ ਸ਼ਹਿਰਾਂ 'ਚ ਸੋਨੇ ਦੀ ਕੀਮਤ 'ਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਕੁਝ ਸ਼ਹਿਰਾਂ 'ਚ ਸੋਨੇ ਦੀ ਕੀਮਤ 200 ਤੋਂ 300 ਰੁਪਏ ਤੱਕ ਘੱਟ ਗਈ ਹੈ। ਦਿੱਲੀ ਵਿੱਚ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 59,660 ਰੁਪਏ ਅਤੇ 22 ਕੈਰੇਟ ਸੋਨੇ ਦੀ ਕੀਮਤ 54,700 ਰੁਪਏ ਹੈ। ਇਸਦੇ ਨਾਲ ਹੀ ਚਾਂਦੀ ਦੀ ਕੀਮਤ 'ਚ ਵੀ ਸੁਧਾਰ ਹੋਇਆ ਹੈ ਅਤੇ ਇਹ 73000 ਰੁਪਏ 'ਤੇ ਕਾਰੋਬਾਰ ਕਰ ਰਿਹਾ ਹੈ।


ਦੱਸ ਦਈਏ ਕਿ ਸੋਨੇ ਦੀ ਕੀਮਤ ਜ਼ਿਆਦਾਤਰ ਬਾਜ਼ਾਰ ਵਿੱਚ ਸੋਨੇ ਦੀ ਮੰਗ ਅਤੇ ਸਪਲਾਈ ਦੁਆਰਾ ਨਿਰਧਾਰਤ ਕੀਤੀ ਜਾਂਦੀ ਹੈ। ਜੇਕਰ ਸੋਨੇ ਦੀ ਮੰਗ ਵਧਦੀ ਹੈ ਤਾਂ ਦਰ ਵੀ ਵਧੇਗੀ। ਜੇਕਰ ਸੋਨੇ ਦੀ ਸਪਲਾਈ ਵਧਦੀ ਹੈ ਤਾਂ ਕੀਮਤ ਘੱਟ ਜਾਵੇਗੀ। ਸੋਨੇ ਦੀ ਕੀਮਤ 'ਤੇ ਵਿਸ਼ਵ ਆਰਥਿਕ ਸਥਿਤੀਆਂ ਦਾ ਅਸਰ ਵੀ ਪੈਂਦਾ ਹੈ।


ਜ਼ਿਕਰਯੋਗ ਹੈ ਕਿ ਨੋਇਡਾ ਵਿੱਚ 22 ਕੈਰੇਟ ਸੋਨੇ ਦੀ ਕੀਮਤ 54,700 ਰੁਪਏ ਪ੍ਰਤੀ 10 ਗ੍ਰਾਮ ਹੈ। 24 ਕੈਰੇਟ ਲਈ ਗਾਹਕਾਂ ਨੂੰ 59,660 ਰੁਪਏ ਪ੍ਰਤੀ 10 ਗ੍ਰਾਮ ਦੇਣੇ ਹੋਣਗੇ। ਇਸਦੇ ਨਾਲ ਹੀ ਦੇਸ਼ ਦੇ ਹੋਰ ਸ਼ਹਿਰਾਂ ਦੀ ਗੱਲ ਕਰੀਏ ਤਾਂ ਗੁਜਰਾਤ ਦੇ ਅਹਿਮਦਾਬਾਦ ਵਿੱਚ 22 ਕੈਰੇਟ ਸੋਨੇ ਦੀ ਪ੍ਰਚੂਨ ਕੀਮਤ 54,700 ਰੁਪਏ ਅਤੇ 24 ਕੈਰੇਟ ਸੋਨੇ ਦੀ ਕੀਮਤ 59,660 ਰੁਪਏ ਪ੍ਰਤੀ 10 ਗ੍ਰਾਮ ਹੈ।


ਇਸਤੋਂ ਇਲਾਵਾ ਚੇਨਈ 'ਚ 22 ਕੈਰੇਟ ਸੋਨੇ ਦੀ ਕੀਮਤ 54,850 ਰੁਪਏ ਪ੍ਰਤੀ 10 ਗ੍ਰਾਮ ਤੇ ਤਾਮਿਲਨਾਡੂ ਦੀ ਰਾਜਧਾਨੀ ਚੇਨਈ 'ਚ 24 ਕੈਰੇਟ ਸੋਨੇ ਦੀ ਪ੍ਰਚੂਨ ਕੀਮਤ 59,840 ਰੁਪਏ ਪ੍ਰਤੀ 10 ਗ੍ਰਾਮ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com//amp  'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ