International Flights : ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੇ ਕਿਹਾ ਹੈ ਕਿ ਛੇ ਜੂਨ ਨੂੰ ਏਅਰਲਾਈਨਜ਼ ਦੇ ਸਲਾਹਕਾਰ ਸਮੂਹ ਨਾਲ ਹੋਈ ਬੈਠਕ ਤੋਂ ਬਾਅਦ ਦਿੱਲੀ ਤੋਂ ਕੁਝ ਮਾਰਗਾਂ ਦੇ ਕਿਰਾਏ ’ਚ 14 ਤੋਂ 61 ਫ਼ੀਸਦੀ ਤੱਕ ਦੀ ਕਮੀ ਆਈ ਹੈ। ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਤੇ ਮੰਤਰਾਲੇ ਦੀਆਂ ਨਿਗਰਾਨੀ ਕੋਸ਼ਿਸ਼ਾਂ ’ਤੇ ਜ਼ੋਰ ਦਿੰਦੇ ਹੋਏ ਸਿੰਧੀਆ ਨੇ ਦਿੱਲੀ ਤੋਂ ਸ੍ਰੀਨਗਰ, ਲੇਹ, ਪੁਣੇ ਤੇ ਮੁੰਬਈ ਵਰਗੇ ਸ਼ਹਿਰਾਂ ਲਈ ਵੱਧ ਤੋਂ ਵੱਧ ਕਿਰਾਏ ’ਚ ਕਮੀ ਆਉਣ ’ਤੇ ਤਸੱਲੀ ਪ੍ਰਗਟ ਕੀਤੀ।
ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸਿੰਧੀਆ ਨੇ ਕਿਹਾ ਕਿ ਕੰਪਨੀਆਂ ਕੋਲ ਹਵਾਈ ਕਿਰਾਏ ਤੈਅ ਕਰਨ ਦਾ ਅਧਿਕਾਰ ਹੈ। ਹਵਾਈ ਇੰਡਸਟਰੀ ਟਿਕਟਾਂ ਦੀਆਂ ਕੀਮਤਾਂ ਤੈਅ ਕਰਨ ਲਈ ਐਲਗੋਰਿਦਮ ਦੀ ਵਰਤੋਂ ਕਰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਚ ਹਵਾਬਾਜ਼ੀ ਬਾਜ਼ਾਰ ਮੌਸਮ ’ਤੇ ਆਧਾਰਤ ਹੈ ਤੇ ਦਰਾਂ ਵੀ ਉਸੇ ਮੁਤਾਬਕ ਤੈਅ ਕੀਤੀਆਂ ਜਾਂਦੀਆਂ ਹਨ। ਜੇ ਸਮਰੱਥਾ ਘੱਟ ਹੈ, ਮੰਗ ਜ਼ਿਆਦਾ ਹੈ ਤੇ ਇਨਪੁੱਟ ਲਾਗਤ ਨੂੰ ਘੱਟ ਨਹੀਂ ਕੀਤਾ ਜਾ ਸਕਦਾ ਤਾਂ ਦਰਾਂ ਘੱਟ ਨਹੀਂ ਹੋਣਗੀਆਂ। ਸਿੰਧੀਆ ਨੇ ਕਿਹਾ ਕਿ ਨਿੱਜੀ ਏਅਰਲਾਈਨਜ਼ ਕੰਪਨੀਆਂ ਦੀ ਵੀ ਆਪਣੀ ਸਮਾਜਿਕ ਜ਼ਿੰਮੇਵਾਰੀ ਹੁੰਦੀ ਹੈ ਤੇ ਸਾਰੇ ਖੇਤਰਾਂ ’ਚ ਕਿਰਾਇਆ ਵਧਾਉਣ ਦੀ ਇਕ ਹੱਦ ਹੋਣੀ ਚਾਹੀਦੀ ਹੈ। ਉਨ੍ਹਾਂ ਹਵਾਬਾਜ਼ੀ ਮੰਤਰਾਲੇ ਦੀ ਭੂਮਿਕਾ ਨੂੰ ਸਪਸ਼ਟ ਕਰਦੇ ਹੋਏ ਕਿਹਾ ਕਿ ਮੰਤਰਾਲੇ ਦੀ ਭੂਮਿਕਾ ਸਹੂਲਤ ਦੇਣ ਵਾਲੀ ਹੈ ਨਾ ਕਿ ਰੈਗੂਲੇਟਰੀ ਦੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ