Gold Silver Price: ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ, ਦਿਨ-ਬ-ਦਿਨ ਘਟ ਰਹੀ ਸੋਨੇ ਦੀ ਮੰਗ
ਏਬੀਪੀ ਸਾਂਝਾ | 03 Nov 2020 12:13 PM (IST)
ਸੋਮਵਾਰ ਨੂੰ ਦਿੱਲੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ 52,670 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਪਿੱਛਲੇ ਸ਼ੁੱਕਰਵਾਰ ਨੂੰ ਇਹ ਪ੍ਰਤੀ ਗ੍ਰਾਮ 51,940 ਰੁਪਏ ਸੀ।
ਨਵੀਂ ਦਿੱਲੀ: ਭਾਰਤੀ ਬਾਜ਼ਾਰ 'ਚ ਮੰਗਲਵਾਰ ਨੂੰ ਅਮਰੀਕੀ ਚੋਣਾਂ ਤੋਂ ਪਹਿਲਾਂ ਗਲੋਬਲ ਬਾਜ਼ਾਰ ਦੀ ਅਨਿਸ਼ਚਿਤਤਾ ਦੇ ਵਿਚਕਾਰ ਸੋਨੇ ਤੇ ਚਾਂਦੀ ਦੋਵਾਂ 'ਚ ਗਿਰਾਵਟ ਦਰਜ ਕੀਤੀ ਗਈ। ਐਮਸੀਐਕਸ ਵਿੱਚ ਸੋਨਾ 0.22 ਪ੍ਰਤੀਸ਼ਤ ਦੀ ਗਿਰਾਵਟ ਨਾਲ 50,953 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ, ਜਦੋਂਕਿ ਚਾਂਦੀ ਦੀ ਕੀਮਤ 61,942 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਗਲੋਬਲ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵਿੱਚ ਥੋੜ੍ਹਾ ਬਦਲਾਅ ਹੋਇਆ ਤੇ ਇਹ 1,892.51 ਡਾਲਰ ਪ੍ਰਤੀ ਔਂਸ 'ਤੇ ਵਿਕਿਆ। ਸੋਮਵਾਰ ਨੂੰ ਦਿੱਲੀ ਬਾਜ਼ਾਰ ਵਿਚ ਸੋਨੇ ਦੀ ਕੀਮਤ 52670 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਪਿਛਲੇ ਸ਼ੁੱਕਰਵਾਰ ਨੂੰ ਇਹ 51,940 ਰੁਪਏ ਪ੍ਰਤੀ ਗ੍ਰਾਮ ਸੀ। ਕੋਰੋਨਾ ਸੰਕਰਮਣ ਦੀ ਦੂਜੀ ਲਹਿਰ ਕਾਰਨ ਗਲੋਬਲ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਦਬਾਅ ਵਿਚ ਹਨ। ਇਸ ਦੇ ਨਾਲ ਹੀ ਅਮਰੀਕੀ ਰਾਹਤ ਪੈਕੇਜ ਬਾਰੇ ਕੋਈ ਸਪਸ਼ਟ ਰਵੱਈਆ ਨਹੀਂ। ਅਜਿਹੀ ਸਥਿਤੀ ਵਿੱਚ, ਸੋਨੇ ਤੇ ਚਾਂਦੀ ਦੇ ਵਿਚਕਾਰ ਨਿਰੰਤਰ ਦਬਾਅ ਬਣਿਆ ਹੋਇਆ ਹੈ। ਗਲੋਬਲ ਬਾਜ਼ਾਰ ਵਿੱਚ ਸਪਾਟ ਸੋਨੇ ਦੀ ਕੀਮਤ 1867.30 ਡਾਲਰ ਪ੍ਰਤੀ ਔਂਸ ਰਹੀ। ਗੋਲਡ ਫਿਊਚਰ ਦੀ ਕੀਮਤ 0.1 ਪ੍ਰਤੀਸ਼ਤ ਦੀ ਗਿਰਾਵਟ ਦੇ ਨਾਲ 1,866.2 ਡਾਲਰ ਪ੍ਰਤੀ ਔਂਸ ‘ਤੇ ਬੰਦ ਹੋਇਆ। ਇਸ ਦੌਰਾਨ ਕੋਰੋਨਾ ਕਾਰਨ ਜੁਲਾਈ-ਸਤੰਬਰ ਵਿੱਚ ਭਾਰਤ ਵਿੱਚ ਸੋਨੇ ਦੀ ਮੰਗ ਵਿੱਚ 30 ਪ੍ਰਤੀਸ਼ਤ ਦੀ ਕਮੀ ਆਈ। ਵਰਲਡ ਗੋਲਡ ਕੌਂਸਲ ਦੀ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਹੈ। ਜੁਲਾਈ-ਸਤੰਬਰ ਵਿਚ ਭਾਰਤ ਵਿਚ ਸੋਨੇ ਦੀ ਮੰਗ 30 ਫੀਸਦ ਘਟ ਕੇ 86.6 ਟਨ ਰਹਿ ਗਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904