Nirmala Sitharaman: ਸਬਜ਼ੀ ਮੰਡੀ 'ਚ ਅਚਾਨਕ ਖਰੀਦਦਾਰੀ ਕਰਨ ਪਹੁੰਚੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਵੀਡੀਓ ਵਾਇਰਲ
Union Finance Minister Nirmala Sitharaman ਸ਼ਨੀਵਾਰ ਸ਼ਾਮ ਨੂੰ ਅਚਾਨਕ ਚੇਨਈ ਦੇ ਮਾਈਲਾਪੁਰ ਸਬਜ਼ੀ ਮੰਡੀ 'ਚ ਪਹੁੰਚੀ। ਉਹਨਾਂ ਸਬਜ਼ੀ ਖਰੀਦਣ ਆਏ ਇਲਾਕਾ ਵਾਸੀਆਂ ਨਾਲ ਵੀ ਗੱਲਬਾਤ ਕੀਤੀ।
Finance Minister Nirmala Sitharaman: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Union Finance Minister Nirmala Sitharaman) ਸ਼ਨੀਵਾਰ ਸ਼ਾਮ ਅਚਾਨਕ ਚੇਨਈ ਦੇ ਮਾਈਲਾਪੁਰ ਸਥਿਤ ਸਬਜ਼ੀ ਮੰਡੀ (Mylapore, Chennai) ਪਹੁੰਚੀ। ਇਸ ਦੌਰਾਨ ਨਿਰਮਲਾ ਸੀਤਾਰਮਨ ਨੇ ਵਿਕਰੇਤਾਵਾਂ ਨਾਲ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਸਬਜ਼ੀ ਖਰੀਦਣ ਆਏ ਇਲਾਕਾ ਵਾਸੀਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਦੌਰੇ ਦੀ ਵੀਡੀਓ ਅਤੇ ਕੁਝ ਤਸਵੀਰਾਂ ਟਵਿੱਟਰ 'ਤੇ ਸ਼ੇਅਰ ਕੀਤੀਆਂ ਹਨ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਆਪਣੇ ਟਵਿੱਟਰ ਅਕਾਊਂਟ 'ਤੇ ਇਕ ਸਟ੍ਰੀਟ ਵਿਕਰੇਤਾ ਤੋਂ ਸਬਜ਼ੀਆਂ ਖਰੀਦਣ ਦਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਨਿਰਮਲਾ ਸੀਤਾਰਮਨ ਕੁਝ ਸ਼ਕਰਕੰਦੀ ਕੱਢਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਕੁਝ ਵਿਕਰੇਤਾਵਾਂ ਨਾਲ ਗੱਲਬਾਤ ਕੀਤੀ।
During her day-long visit to Chennai, Smt @nsitharaman made a halt at Mylapore market where she interacted with the vendors & local residents and also purchased vegetables. pic.twitter.com/emJlu81BRh
— NSitharamanOffice (@nsitharamanoffc) October 8, 2022
ਸੀਤਾਰਮਨ ਨੇ ਟਵਿੱਟਰ 'ਤੇ ਸ਼ੇਅਰ ਕੀਤੀਆਂ ਤਸਵੀਰਾਂ
ਇਸ ਤੋਂ ਇਲਾਵਾ ਉਸ ਨੇ ਟਵਿੱਟਰ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਰੇਲਾ ਖਰੀਦਦੀ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਹਿਰ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਇੱਕ ਕੇਂਦਰ ਦਾ ਉਦਘਾਟਨ ਕੀਤਾ।
Some glimpses from Smt @nsitharaman's visit to Mylapore market in Chennai. https://t.co/GQiPiC5ui5 pic.twitter.com/fjuNVhfY8e
— NSitharamanOffice (@nsitharamanoffc) October 8, 2022
ਮਹਿੰਗਾਈ 'ਤੇ ਵੱਡਾ ਬਿਆਨ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੀਤੇ ਦਿਨੀਂ ਕਿਹਾ ਸੀ ਕਿ ਕੇਂਦਰ ਸਰਕਾਰ ਮਹਿੰਗਾਈ ਦਰ ਨੂੰ 4 ਫੀਸਦੀ ਤੋਂ ਹੇਠਾਂ ਰੱਖਣ ਦੀ ਹਰ ਕੋਸ਼ਿਸ਼ ਕਰ ਰਹੀ ਹੈ। ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੇਂਦਰ ਸਰਕਾਰ ਵੀ ਅਜਿਹੇ ਕਦਮ ਚੁੱਕ ਰਹੀ ਹੈ ਤਾਂ ਜੋ ਲੋਕਾਂ ਨੂੰ ਜ਼ਰੂਰੀ ਵਸਤੂਆਂ ਵਾਜਬ ਕੀਮਤਾਂ 'ਤੇ ਅਤੇ ਸਮੇਂ 'ਤੇ ਉਪਲਬਧ ਕਰਵਾਈਆਂ ਜਾ ਸਕਣ। ਵਿੱਤ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਮਹਿੰਗਾਈ ਦਾ ਸਵਾਲ ਹੈ, ਮੈਂ ਹਰ ਵਾਰ ਸੰਸਦ ਵਿੱਚ ਇਸ ਨਾਲ ਜੁੜੇ ਸਵਾਲਾਂ ਦੇ ਜਵਾਬ ਦਿੱਤੇ ਹਨ। ਮਹਿੰਗਾਈ ਦਰ ਨੂੰ ਨਿਸ਼ਚਿਤ ਪੱਧਰ 'ਤੇ ਲਿਆਉਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ। ਉਦਾਹਰਣ ਵਜੋਂ, ਦਰਾਮਦ ਕੀਤੇ ਜਾਣ ਵਾਲੇ ਖਾਣ ਵਾਲੇ ਤੇਲ 'ਤੇ ਡਿਊਟੀ ਹਟਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਮੁੱਦੇ ਨੂੰ ਆਲਮੀ ਨਜ਼ਰੀਏ ਤੋਂ ਦੇਖਿਆ ਜਾਣਾ ਚਾਹੀਦਾ ਹੈ।