Bank Five Days Working: ਬੈਂਕ ਕਰਮਚਾਰੀਆਂ ਨੂੰ ਜਲਦ ਹੀ ਹਫਤੇ 'ਚ ਸਿਰਫ 5 ਦਿਨ ਕੰਮ ਕਰਨ ਦੀ ਇਜਾਜ਼ਤ ਮਿਲ ਸਕਦੀ ਹੈ। ਇਕ ਰਿਪੋਰਟ ਮੁਤਾਬਕ ਯੂਨਾਈਟਿਡ ਫੋਰਮ ਆਫ ਬੈਂਕ ਇੰਪਲਾਈਜ਼ ਅਤੇ ਇੰਡੀਅਨ ਬੈਂਕਸ ਐਸੋਸੀਏਸ਼ਨ (ਆਈਬੀਏ) ਨੇ ਲੰਬੇ ਸਮੇਂ ਤੋਂ ਚੱਲ ਰਹੇ ਪੰਜ ਦਿਨਾਂ ਦੇ ਕੰਮ ਦੇ ਹਫਤੇ 'ਤੇ ਚਰਚਾ ਨੂੰ ਅੱਗੇ ਵਧਾਇਆ ਹੈ।
ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਮੁਤਾਬਕ ਜੇ ਨੋਟੀਫਿਕੇਸ਼ਨ ਜਾਰੀ ਹੁੰਦਾ ਹੈ ਤਾਂ ਇਹ ਕਰਮਚਾਰੀ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਕੰਮ ਕਰ ਸਕਦੇ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਹਫ਼ਤੇ ਵਿੱਚ ਪੰਜ ਦਿਨ ਕੰਮ ਕਰਨ ਲਈ ਰਾਜ਼ੀ ਹੋ ਗਏ ਹਨ।



ਹਰ ਸ਼ਨੀਵਾਰ ਨੂੰ ਕਰਨੀ ਪੈਂਦੀ ਹੈ ਛੁੱਟੀ ਐਲਾਨ 



ਆਲ ਇੰਡੀਆ ਬੈਂਕ ਆਫੀਸਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਐਸ ਨਾਗਾਰਾਜਨ ਨੇ ਕਿਹਾ ਕਿ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 25 ਮੁਤਾਬਕ ਸਰਕਾਰ ਵੱਲੋਂ ਹਰ ਵਾਰ ਸ਼ਨੀਵਾਰ ਦੀ ਛੁੱਟੀ ਦਾ ਐਲਾਨ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ, ਇਹ ਸਮਝੌਤਾ ਥੋੜ੍ਹੇ ਸਮੇਂ ਲਈ ਸੀ ਅਤੇ ਇਹ ਤਨਖਾਹ ਦੇ ਅਧੀਨ ਨਹੀਂ ਸੀ। TOI ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਸਰਕਾਰ ਨੇ ਵੀ ਇਸ 'ਤੇ ਸਹਿਮਤੀ ਜਤਾਈ ਅਤੇ ਕਿਹਾ ਕਿ RBI ਨੂੰ ਵੀ ਇਸ ਯੋਜਨਾ ਨੂੰ ਸਵੀਕਾਰ ਕਰਨਾ ਚਾਹੀਦਾ ਹੈ।



ਵਧੇਗਾ ਕੰਮ ਕਰਨ ਦਾ ਸਮਾਂ



ਇਸ ਦੇ ਲਾਗੂ ਹੋਣ ਤੋਂ ਬਾਅਦ ਕਰਮਚਾਰੀ ਹਰ ਰੋਜ਼ ਸਵੇਰੇ 9:45 ਤੋਂ ਸ਼ਾਮ 5:30 ਵਜੇ ਤੱਕ 40 ਮਿੰਟ ਵਾਧੂ ਕੰਮ ਕਰਨਗੇ। ਫਿਲਹਾਲ ਮਹੀਨੇ ਦੇ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਬੈਂਕ ਬੰਦ ਰਹਿੰਦੇ ਹਨ। ਅਜਿਹੇ 'ਚ ਗਾਹਕਾਂ 'ਚ ਕਾਫੀ ਭੰਬਲਭੂਸਾ ਬਣਿਆ ਹੋਇਆ ਹੈ। ਬੈਂਕ ਯੂਨੀਅਨਾਂ ਲੰਬੇ ਸਮੇਂ ਤੋਂ ਪੰਜ ਦਿਨ ਕੰਮ ਕਰਨ ਦੀ ਵਕਾਲਤ ਕਰ ਰਹੀਆਂ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ