ਨਵੀਂ ਦਿੱਲੀ: ਜਨਤਾ ਉੱਤੇ ਤੇਲ ਦੀਆਂ ਤੇਜ਼ੀ ਨਾਲ ਵਧਦੀਆਂ ਕੀਮਤਾਂ ਦੀ ਮਾਰ ਜਾਰੀ ਹੈ। ਦੇਸ਼ ਵਿੱਚ ਲਗਾਤਾਰ 6ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ। ਪੈਟਰੋਲ ਦੀ ਕੀਮਤ 100 ਰੁਪਏ ਤੋਂ ਅਗਾਂਹ ਲੰਘ ਗਈ ਹੈ। ਮੱਧ ਪ੍ਰਦੇਸ਼ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੋ ਗਈ ਹੈ।
ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ’ਚ ‘ਪਾਵਰ ਪੈਟਰੋਲ’ ਦੀ ਕੀਮਤ 100 ਰੁਪਏ 4 ਪੈਸੇ ਪ੍ਰਤੀ ਲਿਟਰ ਹੋ ਗਈ ਹੈ। ਆਮ ਪੈਟਰੋਲ 96 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ। ਡੀਜ਼ਲ ਦੀ ਕੀਮਤ ਵੀ 86 ਰੁਪਏ 84 ਪੈਸੇ ਹੋ ਗਈ ਹੈ। ਇਹ ਕੀਮਤਾਂ ਵਧਣ ਦੇ ਨਾਲ ਹੀ ਮੱਧ ਪ੍ਰਦੇਸ਼ ਸਭ ਤੋਂ ਮਹਿੰਗੇ ਭਾਅ ਪੈਟਰੋਲ ਵੇਚਣ ਵਾਲਾ ਸੂਬਾ ਬਣ ਗਿਆ ਹੈ। ਇਸ ਸਾਲ ਦੇ 44 ਦਿਨਾਂ ਵਿੱਚ 17ਵੀਂ ਵਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ।
ਦਿੱਲੀ ’ਚ ਪੈਟਰੋਲ 29 ਪੈਸੇ ਤੇ ਡੀਜ਼ਲ 32 ਪੈਸੇ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਇੱਕ ਲਿਟਰ ਪੈਟਰੋਲ ਦੀ ਕੀਮਤ ਹੁਣ 88.73 ਰੁਪਏ ਅਤੇ ਡੀਜ਼ਲ ਦੀ ਕੀਮਤ 79.06 ਰੁਪਏ ਪ੍ਰਤੀ ਲਿਟਰ ਹੈ। ਮੁੰਬਈ ਵਿੱਚ ਪੈਟਰੋਲ 95.21 ਰੁਪਏ ਪ੍ਰਤੀ ਲਿਟਰ, ਕੋਲਕਾਤਾ ਵਿੱਚ 90.01 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ। ਡੀਜ਼ਲ ਵੀ 86.04 ਰੁਪਏ ਪ੍ਰਤੀ ਲਿਟਰ ਹੈ।
ਕੋਲਕਾਤਾ ’ਚ ਪੈਟਰੋਲ 90 ਰੁਪਏ ਪ੍ਰਤੀ ਲਿਟਰ ਤੋਂ ਪਾਰ ਹੋ ਗਿਆ ਹੈ; ਇੱਥੇ ਕੀਮਤ 90.01 ਰੁਪਏ ਹੈ ਤੇ ਡੀਜ਼ਲ ਦੀਆਂ ਕੀਮਤਾਂ ਵੀ 82.65 ਰੁਪਏ ਪ੍ਰਤੀ ਲਿਟਰ ਹਨ। ਚੇਨਈ ਵਿੱਚ ਪੈਟਰੋਲ 90.96 ਰੁਪਏ ਫ਼ੀ ਲਿਟਰ ਹੈ ਤੇ ਡੀਜ਼ਲ ਦੀ ਕੀਮਤ 84.16 ਰੁਪਏ ਹੈ।
ਇਹ ਵੀ ਪੜ੍ਹੋ: ਗ੍ਰੇਟਾ ਥਨਬਰਗ ਟੂਲਕਿੱਟ ਮਾਮਲੇ 'ਤੇ ਵੱਡਾ ਐਕਸ਼ਨ, ਵਾਤਾਵਰਨ ਕਾਰਕੁਨ ਗ੍ਰਿਫ਼ਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin