ਨਵੀਂ ਦਿੱਲੀ: ਦੀਵਾਲੀ ਦੀ ਪੂਰਵ ਸੰਧਿਆ 'ਤੇ, ਭਾਰਤ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਕੱਲ੍ਹ ਤੋਂ ਘਟੇਗੀ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੈਟਰੋਲ  'ਤੇ 5 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਐਕਸਾਈਜ਼ ਡਿਊਟੀ ਘਟੇਗੀ।ਯਾਨੀ ਦੋਨਾਂ ਦੀਆਂ ਕੀਮਤਾਂ 'ਚ ਗਿਰਾਵਟ ਆਏਗੀ।


 


 






ਦੱਸ ਦੇਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ 110 ਰੁਪਏ ਚਾਰ ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸ ਦੇ ਨਾਲ ਹੀ ਇਕ ਲੀਟਰ ਡੀਜ਼ਲ ਦੀ ਕੀਮਤ 98 ਰੁਪਏ 42 ਪੈਸੇ ਹੈ।


 


ਸਰਕਾਰ ਵੱਲੋਂ ਜਾਰੀ ਇੱਕ ਬਿਆਨ 'ਚ ਕਿਹਾ ਗਿਆ, ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਪੈਟਰੋਲ ਦੇ ਮੁਕਾਬਲੇ ਦੁੱਗਣੀ ਹੋਵੇਗੀ। ਭਾਰਤੀ ਕਿਸਾਨਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਲੌਕਡਾਊਨ ਦੇ ਦੌਰਾਨ ਵੀ ਆਰਥਿਕ ਵਿਕਾਸ ਦੀ ਗਤੀ ਨੂੰ ਬਰਕਰਾਰ ਰੱਖਿਆ ਹੈ ਅਤੇ ਡੀਜ਼ਲ 'ਤੇ ਆਬਕਾਰੀ ਵਿੱਚ ਭਾਰੀ ਕਟੌਤੀ ਆਉਣ ਵਾਲੇ ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਹੁਲਾਰਾ ਦੇਵੇਗੀ।


ਸਰਕਾਰ ਨੇ ਅੱਗੇ ਕਿਹਾ, ਹਾਲ ਹੀ ਦੇ ਮਹੀਨਿਆਂ ਵਿੱਚ, ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਿਸ਼ਵਵਿਆਪੀ ਉਛਾਲ ਦੇਖਿਆ ਗਿਆ ਹੈ। ਸਿੱਟੇ ਵਜੋਂ, ਮਹਿੰਗਾਈ ਦੇ ਦਬਾਅ ਨੂੰ ਵਧਾਉਂਦੇ ਹੋਏ ਹਾਲ ਹੀ ਦੇ ਹਫ਼ਤਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ ਵਿੱਚ ਵਾਧਾ ਹੋਇਆ ਸੀ। ਦੁਨੀਆ ਨੇ ਊਰਜਾ ਦੇ ਸਾਰੇ ਰੂਪਾਂ ਦੀਆਂ ਕਮੀਆਂ ਅਤੇ ਵਧੀਆਂ ਕੀਮਤਾਂ ਨੂੰ ਵੀ ਦੇਖਿਆ ਹੈ।


ਕੇਂਦਰ ਮੁਤਾਬਿਕ, ਭਾਰਤ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਯਤਨ ਕੀਤੇ ਹਨ ਕਿ ਦੇਸ਼ ਵਿੱਚ ਊਰਜਾ ਦੀ ਕਮੀ ਨਾ ਹੋਵੇ ਅਤੇ ਪੈਟਰੋਲ ਅਤੇ ਡੀਜ਼ਲ ਵਰਗੀਆਂ ਵਸਤੂਆਂ ਸਾਡੀਆਂ ਲੋੜਾਂ ਪੂਰੀਆਂ ਕਰਨ ਲਈ ਢੁਕਵੇਂ ਰੂਪ ਵਿੱਚ ਉਪਲਬਧ ਹੋਣ। ਭਾਰਤ ਦੀ ਅਭਿਲਾਸ਼ੀ ਜਨਸੰਖਿਆ ਦੀ ਉੱਦਮੀ ਯੋਗਤਾ ਵੱਲੋਂ ਸੰਚਾਲਿਤ, ਭਾਰਤੀ ਅਰਥਵਿਵਸਥਾ ਵਿੱਚ ਕੋਵਿਡ-19 ਕਾਰਨ ਆਈ ਮੰਦੀ ਤੋਂ ਬਾਅਦ ਇੱਕ ਸ਼ਾਨਦਾਰ ਬਦਲਾਅ ਦੇਖਣ ਨੂੰ ਮਿਲਿਆ ਹੈ। 



ਮੋਦੀ ਸਰਕਾਰ ਨੇ ਕਿਹਾ ਕਿ, ਅਰਥਵਿਵਸਥਾ ਦੇ ਸਾਰੇ ਖੇਤਰ - ਭਾਵੇਂ ਇਹ ਨਿਰਮਾਣ, ਸੇਵਾਵਾਂ ਜਾਂ ਖੇਤੀਬਾੜੀ - ਮਹੱਤਵਪੂਰਨ ਉਪਰ ਵੱਲ ਆਰਥਿਕ ਗਤੀਵਿਧੀ ਦਾ ਅਨੁਭਵ ਕਰ ਰਹੇ ਹਨ। ਆਰਥਿਕਤਾ ਨੂੰ ਹੋਰ ਹੁਲਾਰਾ ਦੇਣ ਲਈ, ਭਾਰਤ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ 'ਤੇ ਐਕਸਾਈਜ਼ ਡਿਊਟੀ ਨੂੰ ਮਹੱਤਵਪੂਰਨ ਤੌਰ 'ਤੇ ਘਟਾਉਣ ਦਾ ਫੈਸਲਾ ਕੀਤਾ ਹੈ। ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਵੀ ਖਪਤ ਨੂੰ ਵਧਾਏਗੀ ਅਤੇ ਮਹਿੰਗਾਈ ਨੂੰ ਘੱਟ ਰੱਖੇਗੀ, ਇਸ ਤਰ੍ਹਾਂ ਗਰੀਬ ਅਤੇ ਮੱਧ ਵਰਗ ਨੂੰ ਮਦਦ ਮਿਲੇਗੀ।


 


ਉਨਾਂ ਕਿਹਾ ਕਿ, ਅੱਜ ਦੇ ਫੈਸਲੇ ਤੋਂ ਸਮੁੱਚੇ ਆਰਥਿਕ ਚੱਕਰ ਨੂੰ ਹੋਰ ਉਤਸ਼ਾਹਿਤ ਕਰਨਗੇ। ਰਾਜਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਖਪਤਕਾਰਾਂ ਨੂੰ ਰਾਹਤ ਦੇਣ ਲਈ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਨੂੰ ਘੱਟ ਕਰਨ।


 


ਦੀਵਾਲੀ ਤੋਂ ਠੀਕ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਰਾਹਤ ਦੀ ਖ਼ਬਰ ਆਈ ਹੈ। ਤੇਲ ਕੰਪਨੀਆਂ ਨੇ ਅੱਜ ਯਾਨੀ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਸੀ। ਲਗਾਤਾਰ ਸੱਤ ਦਿਨਾਂ ਤੋਂ ਵਧਣ ਵਾਲੀਆਂ ਕੀਮਤਾਂ ਤੋਂ ਬਾਅਦ ਅੱਜ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ ਸੀ। ਇਸ ਤੋਂ ਪਹਿਲਾਂ ਕੱਲ ਯਾਨੀ ਮੰਗਲਵਾਰ ਨੂੰ ਪੈਟਰੋਲ ਦੀ ਕੀਮਤ 'ਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ ਮੰਗਲਵਾਰ ਨੂੰ ਤੇਲ ਕੰਪਨੀਆਂ ਨੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ।


 


ਚਾਰ ਮਹਾਨਗਰਾਂ ਵਿੱਚ ਤੇਲ ਦੀਆਂ ਕੀਮਤਾਂ


 


ਫਿਲਹਾਲ ਮੁੰਬਈ 'ਚ ਪੈਟਰੋਲ 115.85 ਰੁਪਏ ਅਤੇ ਡੀਜ਼ਲ 106.62 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਚੇਨਈ 'ਚ ਪੈਟਰੋਲ ਦੀ ਕੀਮਤ 106 ਰੁਪਏ ਪ੍ਰਤੀ ਲੀਟਰ ਵਧ ਗਈ ਹੈ ਅਤੇ ਇਸ ਸਮੇਂ 106.66 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਹੀ ਹੈ, ਜਦਕਿ ਡੀਜ਼ਲ ਦੀ ਕੀਮਤ 102.59 ਰੁਪਏ ਪ੍ਰਤੀ ਲੀਟਰ ਹੈ।


 


ਸਿਟੀ ਪੈਟਰੋਲ (ਰੁ./ਲੀਟਰ) ਡੀਜ਼ਲ (ਰੁ./ਲੀਟਰ)


 


ਨਵੀਂ ਦਿੱਲੀ 110.04 98.42


 


ਮੁੰਬਈ 115.85 106.62


 


ਕੋਲਕਾਤਾ 110.49 101.56


 


ਚੇਨਈ 106.66 102.59


 


ਸਰਕਾਰੀ ਤੇਲ ਕੰਪਨੀਆਂ ਮੁਤਾਬਕ ਚਾਰ ਮਹਾਨਗਰਾਂ ਚੋਂ ਮੁੰਬਈ ਵਿੱਚ ਤੇਲ ਦੀਆਂ ਕੀਮਤਾਂ ਸਭ ਤੋਂ ਵੱਧ ਹਨ। ਵੈਲਯੂ ਐਡਿਡ ਟੈਕਸ ਜਾਂ ਵੈਟ ਦੇ ਕਾਰਨ ਤੇਲ ਦੀਆਂ ਦਰਾਂ ਸੂਬੇ ਤੋਂ ਸੂਬੇ ਵਿੱਚ ਵੱਖ-ਵੱਖ ਹੁੰਦੀਆਂ ਹਨ।


 


ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ


 


ਵਿਸ਼ਵ ਪੱਧਰ 'ਤੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਬ੍ਰੈਂਟ ਕਰੂਡ ਫਿਊਚਰਜ਼ 87 ਸੈਂਟ ਜਾਂ 1.03 ਫੀਸਦੀ ਡਿੱਗ ਕੇ 83.85 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਯੂਐਸ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਫਿਊਚਰਜ਼ 85 ਸੈਂਟ ਜਾਂ 1 ਫੀਸਦੀ ਡਿੱਗ ਕੇ 82.76 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ।