ਨਵੀਂ ਦਿੱਲੀ: ਲਗਾਤਰ ਵਧਦੀ ਮਹਿੰਗਾਈ ਦੇ ਮੁੱਦੇ 'ਤੇ ਕਾਂਗਰਸ ਹੁਣ ਕੇਂਦਰ ਸਰਕਾਰ ਖਿਲਾਫ਼ ਹੱਲ੍ਹਾ ਬੋਲ ਰਹੀ ਹੈ। ਕਾਂਗਰਸ ਅੱਜ ਦੇਸ਼ ਭਰ 'ਚ ਵਧਦੀ ਮਹਿੰਗਾਈ ਖਿਲਾਫ਼ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਕਾਂਗਰਸ ਦੇ ਰਾਸ਼ਟਰੀ ਬੁਲਾਰੇ ਗੌਰਵ ਵੱਲਭ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਪੰਜਾਬ ਵਿੱਚ ਨਵਜੋਤ ਸਿੱਧੂ ਦੀ ਅਗਵਾਈ ਹੇਠ ਪ੍ਰਦਰਸ਼ਨ ਹੋ ਰਿਹਾ ਹੈ।

ਕਾਂਗਰਸ ਬੁਲਾਰੇ ਨੇ ਲਖਨਊ ਸਥਿਤ ਕਾਂਗਰਸ ਦਫਤਰ 'ਚ ਮੋਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ 62 ਕਰੋੜ ਅੰਨਦਾਤਾ ਟੈਕਸ ਦੇ ਬੋਝ ਹੇਠ ਦੱਬੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਰੋਜ਼ ਪ੍ਰਧਾਨ ਮੰਤਰੀ ਤੇਲ ਦੀਆਂ ਕੀਮਤਾਂ ਵਧਾ ਕੇ ਦੇਸ਼ ਦੀ ਜਨਤਾ ਨੂੰ ਗੁੱਡ ਮਾਰਨਿੰਗ ਦਾ ਸੁਨੇਹਾ ਦਿੰਦੇ ਹਨ। ਪਿਛਲੇ 16 ਦਿਨਾਂ ਵਿੱਚ ਇਨ੍ਹਾਂ ਦੀਆਂ ਕੀਮਤਾਂ ਵਿੱਚ 14 ਵਾਰ ਵਾਧਾ ਕੀਤਾ ਗਿਆ ਹੈ।


ਚੰਡੀਗੜ੍ਹ 'ਤੇ ਪੰਜਾਬ ਤੇ ਹਰਿਆਣਾ ਦਾ 60:40 ਅਨੁਪਾਤ ਰੱਦ, ਕੇਂਦਰੀ ਮੰਤਰੀ ਨੇ ਸੰਸਦ 'ਚ ਕੀਤਾ ਸਪਸ਼ਟ

 ਯੂਥ ਕਾਂਗਰਸ ਨੇ ਵੀ ਮਹਿੰਗਾਈ ਖਿਲਾਫ਼ ਕੀਤਾ ਪ੍ਰਦਰਸ਼ਨ
ਬੁੱਧਵਾਰ ਨੂੰ ਹਰਿਆਣਾ ਦੇ ਭਿਵਾਨੀ 'ਚ ਯੂਥ ਕਾਂਗਰਸ ਦੇ ਵਰਕਰਾਂ ਨੇ ਪੈਟਰੋਲ-ਡੀਜ਼ਲ ਅਤੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ 'ਚ ਵਾਧੇ ਖਿਲਾਫ ਪ੍ਰਦਰਸ਼ਨ ਕੀਤਾ ਹੈ। ਯੂਥ ਕਾਂਗਰਸ ਦੇ ਪ੍ਰਦਰਸ਼ਨਕਾਰੀਆਂ ਨੇ ਹਾਂਸੀ ਗੇਟ ਵਿਖੇ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਜਨਤਾ ਨੂੰ ਲੁੱਟਣ ਵਿੱਚ ਲੱਗੀ ਭਾਜਪਾ
ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵਿਕਾਸ ਕੁਮਾਰ ਨੇ ਦੋਸ਼ ਲਾਇਆ ਕਿ ਜਦੋਂ ਤੋਂ ਭਾਜਪਾ ਸੱਤਾ ਵਿੱਚ ਆਈ ਹੈ, ਉਹ ਜਨਤਾ ਦੀ ਲੁੱਟ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਦਿਨੋਂ ਦਿਨ ਵੱਧ ਰਹੀਆਂ ਹਨ। ਕੁਮਾਰ ਨੇ ਸਰਕਾਰ ਨੂੰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ ਦੀ ਅਪੀਲ ਕੀਤੀ ਹੈ।