ਸਰਕਾਰੀ ਤੇਲ ਕੰਪਨੀਆਂ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ‘ਚ ਅੱਜ ਫੇਰ ਤੋਂ ਵਾਧਾ ਹੋਇਆ ਹੈ। ਅੱਜ ਡੀਜ਼ਲ ਦੀ ਕੀਮਤ 21 ਤੋਂ 24 ਪੈਸੇ ਵਧੀ, ਜਦੋਂ ਕਿ ਪੈਟਰੋਲ ਦੀ ਕੀਮਤ ਵੀ 17 ਪੈਸੇ ਤੋਂ 20 ਪੈਸੇ ਵਧੀ ਹੈ।


ਜਾਣੋ ਵੱਡੇ ਮਹਾਨਗਰਾਂ ਵਿਚ ਤੇਲ ਦੀਆਂ ਕੀਮਤਾਂ

ਆਈਓਸੀਐਲ ਤੋਂ ਮਿਲੀ ਜਾਣਕਾਰੀ ਮੁਤਾਬਕ, ਅੱਜ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਇੱਕ ਲੀਟਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹੇਠ ਲਿੱਖੇ ਮੁਤਾਬਕ ਹੈ

ਸਿਟੀ               ਡੀਜ਼ਲ                       ਪੈਟਰੋਲ

ਦਿੱਲੀ              73.07                       82.86

ਕੋਲਕਾਤਾ        76.64                       84.37

ਮੁੰਬਈ            79.66                       89.52

ਚੇਨਈ            78.45                      85.70

ਜਾਣੋ ਤੁਹਾਡੇ ਸ਼ਹਿਰ ਵਿਚ ਕੀਮਤ ਕਿੰਨੀ ਹੈ

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ SMS ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ, ਤੁਹਾਨੂੰ RSP ਅਤੇ ਆਪਣਾ ਸਿਟੀ ਕੋਡ ਲਿਖਣਾ ਪਵੇਗਾ ਅਤੇ ਇਸ ਨੂੰ 9224992249 ਨੰਬਰ ‘ਤੇ ਭੇਜ ਤੁਸੀਂ ਤੇਲ ਦੀਆਂ ਕੀਮਤਾਂ ਜਾਣ ਸਕਦੇ ਹੋ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਹਾਸਲ ਕਰੋਗੇ।

ਦੱਸ ਦਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਵੇਰੇ ਛੇ ਵਜੇ ਬਦਲਦੀਆਂ ਹਨ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੁੰਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਕੀਮਤਾਂ ਕੀ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਇਸ ਗੱਲ ਤੇ ਨਿਰਭਰ ਕਰਦਿਆਂ ਹਨ।

ਪਾਕਿਸਤਾਨ ਦੇ ਨੇੜਲੇ ਚੀਨ ‘ਚ ਹੋ ਰਹੇ ਮੁਸਲਮਾਨਾਂ 'ਤੇ ਅੱਤਿਆਚਾਰ, 65% ਮਸਜਿਦਾਂ ਨੂੰ ਕੀਤਾ ਤਬਾਹ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904