Gautam Adani: ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੂੰ ਕੇਂਦਰ ਸਰਕਾਰ ਨੇ ਦਿੱਤੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ
Gautam Adani Latest News: ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਦੀ ਕੇਂਦਰ ਸਰਕਾਰ ਨੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ।
Gautam Adani gets Z Security: ਅਡਾਨੀ ਗਰੁੱਪ ਦੇ ਚੇਅਰਮੈਨ ਅਤੇ ਏਸ਼ੀਆ ਦੇ ਦੁਨੀਆ ਦੇ ਚੌਥੇ ਸਭ ਤੋਂ ਅਮੀਰ ਉਦਯੋਗਪਤੀ ਗੌਤਮ ਅਡਾਨੀ ਹੁਣ ਵੀ.ਵੀ.ਆਈ.ਪੀ. ਸੁਰੱਖਿਆ ਦੇ ਅਧੀਨ ਹੋਣਗੇ। ਕੇਂਦਰ ਸਰਕਾਰ ਨੇ ਗੌਤਮ ਅਡਾਨੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਸੁਰੱਖਿਆ ਏਜੰਸੀਆਂ ਨੇ ਗੌਤਮ ਅਡਾਨੀ ਦੀ ਸੁਰੱਖਿਆ ਨੂੰ ਲੈ ਕੇ ਇਕ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪ ਦਿੱਤੀ ਸੀ, ਜਿਸ ਤੋਂ ਬਾਅਦ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ।
ਸੁਰੱਖਿਆ ਦਾ ਖਰਚਾ ਚੁੱਕਣਗੇ ਖੁਦ
ਗੌਤਮ ਅਡਾਨੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ, ਜਿਸ 'ਚ ਉਨ੍ਹਾਂ ਦੀ ਸੁਰੱਖਿਆ 'ਚ CRPF ਕਮਾਂਡੋ ਤਾਇਨਾਤ ਹੋਣਗੇ। ਉਨ੍ਹਾਂ ਨੂੰ ਪੂਰੇ ਦੇਸ਼ 'ਚ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ ਅਤੇ ਇਸ ਦਾ ਖਰਚਾ ਉਨ੍ਹਾਂ ਨੂੰ ਭੁਗਤਣਾ ਪਵੇਗਾ। ਮੰਨਿਆ ਜਾ ਰਿਹਾ ਹੈ ਕਿ ਜ਼ੈੱਡ ਸੁਰੱਖਿਆ 'ਤੇ ਹਰ ਮਹੀਨੇ 15 ਤੋਂ 20 ਲੱਖ ਰੁਪਏ ਖਰਚ ਹੋਣਗੇ।
Centre grants Z category VIP security cover to Adani Group Chairman Gautam Adani: Official
— Press Trust of India (@PTI_News) August 17, 2022
ਸੁਰੱਖਿਆ ਏਜੰਸੀਆਂ ਦੀ ਰਿਪੋਰਟ 'ਤੇ ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਸੂਤਰਾਂ ਮੁਤਾਬਕ ਕੇਂਦਰ ਸਰਕਾਰ ਦੀਆਂ ਸੁਰੱਖਿਆ ਏਜੰਸੀਆਂ ਨੇ ਗੌਤਮ ਅਡਾਨੀ ਨੂੰ ਲੈ ਕੇ ਖ਼ਤਰਾ ਧਾਰਨਾ ਰਿਪੋਰਟ ਤਿਆਰ ਕੀਤੀ ਸੀ। ਇਸ ਰਿਪੋਰਟ ਦੇ ਆਧਾਰ 'ਤੇ ਸਰਕਾਰ ਨੇ ਜ਼ੈੱਡ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਸੀਆਰਪੀਐਫ ਦੇ ਵੀਆਈਪੀ ਸੁਰੱਖਿਆ ਵਿੰਗ ਨੂੰ ਤੁਰੰਤ ਗੌਤਮ ਅਡਾਨੀ ਦੀ ਸੁਰੱਖਿਆ ਸੰਭਾਲਣ ਲਈ ਕਿਹਾ ਅਤੇ ਹੁਣ ਉਨ੍ਹਾਂ ਨੂੰ ਜ਼ੈੱਡ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।
ਮੁਕੇਸ਼ ਅੰਬਾਨੀ ਨੂੰ ਵੀ ਜ਼ੈੱਡ ਸੁਰੱਖਿਆ
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਵੀ ਕੇਂਦਰ ਸਰਕਾਰ ਨੇ 2013 ਵਿੱਚ ਜ਼ੈੱਡ ਸੁਰੱਖਿਆ ਦਿੱਤੀ ਸੀ। ਉਸ ਨੂੰ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਦੀਆਂ ਧਮਕੀਆਂ ਤੋਂ ਬਾਅਦ 2013 ਵਿੱਚ ਯੂਪੀਏ ਸਰਕਾਰ ਨੇ ਮੁਹੱਈਆ ਕਰਵਾਇਆ ਸੀ। ਮੁਕੇਸ਼ ਅੰਬਾਨੀ ਵੀ ਜ਼ੈੱਡ ਸਕਿਓਰਿਟੀ ਖੁਦ ਚੁੱਕਦੇ ਹਨ।