ਪੜਚੋਲ ਕਰੋ

Gautam Adani Net Worth: ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਗੌਤਮ ਅਡਾਨੀ ਇੱਕ ਵਾਰ ਫਿਰ ਬਣੇ ਸਭ ਤੋਂ ਅਮੀਰ ਭਾਰਤੀ, ਇੰਨੀ ਹੋਈ Net Worth

Gautam Adani Net Worth: ਗੌਤਮ ਅਡਾਨੀ ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡ ਕੇ ਭਾਰਤ ਅਤੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਹਨਾਂ ਦੀ ਕੁੱਲ ਦੌਲਤ ਬਾਰੇ ਜਾਣੋ।

Gautam Adani Become Richest Indian: ਅਡਾਨੀ ਗਰੁੱਪ (Adani Group) ਦੇ ਮਾਲਕ ਗੌਤਮ ਅਡਾਨੀ (Gautam Adani) ਨੇ ਦੇਸ਼ ਦੇ ਦਿੱਗਜ ਕਾਰੋਬਾਰੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਮਾਲਕ ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡਦੇ ਹੋਏ ਇੱਕ ਵਾਰ ਫਿਰ ਭਾਰਤ ਅਤੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਹੋਣ ਦਾ ਤਾਜ ਆਪਣੇ ਸਿਰ ਲੈ ਲਿਆ ਹੈ। ਪਿਛਲੇ ਕੁਝ ਦਿਨਾਂ 'ਚ ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਹੋਏ ਜ਼ਬਰਦਸਤ ਵਾਧੇ ਕਾਰਨ ਗੌਤਮ ਅਡਾਨੀ ਦੀ ਨੈੱਟਵਰਥ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਬਲੂਮਬਰਗ ਬਿਲੀਅਨੇਅਰਜ਼ ਇੰਡੈਕਸ  (Bloomberg Billionaires Index) ਦੇ ਮੁਤਾਬਕ ਗੌਤਮ ਅਡਾਨੀ ਦੁਨੀਆ ਦੇ ਅਰਬਪਤੀਆਂ ਦੀ ਸੂਚੀ 'ਚ ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡ ਕੇ 12ਵੇਂ ਸਥਾਨ 'ਤੇ ਪਹੁੰਚ ਗਿਆ ਹੈ।

ਕਿੰਨੀ ਹੈ ਗੌਤਮ ਅਡਾਨੀ ਦੀ ਕੁੱਲ ਜਾਇਦਾਦ?

ਬਲੂਮਬਰਗ ਬਿਲੀਅਨੇਅਰਜ਼ ਇੰਡੈਕਸ ਦੇ ਅਨੁਸਾਰ, ਗੌਤਮ ਅਡਾਨੀ ਦੀ ਕੁੱਲ ਜਾਇਦਾਦ ਪਿਛਲੇ 24 ਘੰਟਿਆਂ ਵਿੱਚ ਬਹੁਤ ਵਧੀ ਹੈ ਅਤੇ ਇਹ 7.6 ਬਿਲੀਅਨ ਡਾਲਰ ਵਧ ਕੇ 97.6 ਬਿਲੀਅਨ ਡਾਲਰ ਤੱਕ ਪਹੁੰਚ ਗਈ ਹੈ। ਜਦੋਂ ਕਿ ਮੁਕੇਸ਼ ਅੰਬਾਨੀ ਦੀ ਸੰਪਤੀ 97 ਅਰਬ ਡਾਲਰ ਹੈ। ਪਿਛਲੇ 24 ਘੰਟਿਆਂ ਵਿੱਚ ਉਸਦੀ ਕੁੱਲ ਜਾਇਦਾਦ ਵਿੱਚ 764 ਮਿਲੀਅਨ ਡਾਲਰ ਦਾ ਵਾਧਾ ਹੋਇਆ ਹੈ। ਗੌਤਮ ਅਡਾਨੀ ਵੀਰਵਾਰ ਨੂੰ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ 'ਚ 14ਵੇਂ ਸਥਾਨ 'ਤੇ ਸਨ। ਇਸ ਤੋਂ ਬਾਅਦ ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਜ਼ਬਰਦਸਤ ਵਾਧੇ ਕਾਰਨ ਉਹ ਸ਼ੁੱਕਰਵਾਰ ਨੂੰ ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡ ਕੇ 12ਵੇਂ ਸਥਾਨ 'ਤੇ ਪਹੁੰਚ ਗਿਆ ਹੈ ਅਤੇ ਇਸ ਦੇ ਨਾਲ ਹੀ ਉਹ ਏਸ਼ੀਆ ਅਤੇ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ।

ਕੀ ਹੈ ਗੌਤਮ ਅਡਾਨੀ ਦੀ ਜਾਇਦਾਦ 'ਚ ਤੇਜ਼ੀ ਦਾ ਕਾਰਨ?

ਹਿੰਡਨਬਰਗ ਮਾਮਲੇ 'ਚ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਅਡਾਨੀ ਗਰੁੱਪ ਦੀ ਕੰਪਨੀ ਦੇ ਸ਼ੇਅਰਾਂ 'ਚ ਜ਼ਬਰਦਸਤ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਦੋ ਦਿਨ ਦਾ ਵਾਧਾ ਸ਼ੁੱਕਰਵਾਰ ਨੂੰ ਵੀ ਜਾਰੀ ਰਿਹਾ। ਅਡਾਨੀ ਪੋਰਟ (Adani Port), ACC Cement ਆਦਿ ਕੰਪਨੀਆਂ ਦੇ ਸ਼ੇਅਰਾਂ 'ਚ ਅਜੇ ਵੀ ਵਾਧਾ ਵੇਖਣ ਨੂੰ ਮਿਲ ਰਿਹਾ ਹੈ।

ਸੁਪਰੀਮ ਕੋਰਟ ਨੇ ਅਡਾਨੀ-ਹਿੰਡਨਬਰਗ ਮਾਮਲੇ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਸੇਬੀ ਦੀ ਜਾਂਚ ਨੂੰ ਜਾਇਜ਼ ਠਹਿਰਾਇਆ ਸੀ। ਇਸ ਦੇ ਨਾਲ ਹੀ ਦੇਸ਼ ਦੀ ਸੁਪਰੀਮ ਕੋਰਟ ਨੇ ਸੇਬੀ 24 ਦੇ ਦੋ ਬਾਕੀ ਮਾਮਲਿਆਂ ਦੀ ਜਾਂਚ ਲਈ 3 ਮਹੀਨਿਆਂ ਦਾ ਹੋਰ ਸਮਾਂ ਦਿੱਤਾ ਹੈ। 22 ਮਾਮਲਿਆਂ ਦੀ ਜਾਂਚ ਪੂਰੀ ਹੋ ਚੁੱਕੀ ਹੈ। ਅਦਾਲਤ ਨੇ ਸੇਬੀ ਦੀ ਜਾਂਚ ਵਿੱਚ ਕੋਈ ਕਮੀ ਨਹੀਂ ਪਾਈ ਸੀ ਅਤੇ ਕੇਸ ਨੂੰ ਐਸਆਈਟੀ ਕੋਲ ਤਬਦੀਲ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ ਤੋਂ ਬਾਅਦ ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਤੇਜ਼ੀ ਦਾ ਸਿਲਸਿਲਾ ਜਾਰੀ ਹੈ। ਅਜਿਹੇ 'ਚ ਇਸ ਦਾ ਅਸਰ ਸਿੱਧੇ ਤੌਰ 'ਤੇ ਗੌਤਮ ਅਡਾਨੀ ਦੀ ਜਾਇਦਾਦ 'ਤੇ ਨਜ਼ਰ ਆ ਰਿਹਾ ਹੈ।

ਇਹ ਨੇ ਦੁਨੀਆਂ ਦੇ ਟੌਪ-3 ਸਭ ਤੋਂ ਅਮੀਰ ਸ਼ਖਸ

ਐਕਸ, ਸਟਾਰਲਿੰਕ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਨਾਮ ਦੁਨੀਆ ਦੇ ਅਰਬਪਤੀਆਂ ਦੀ ਸੂਚੀ ਵਿੱਚ ਸਭ ਤੋਂ ਉੱਪਰ ਹੈ। ਉਸ ਦੀ ਕੁੱਲ ਜਾਇਦਾਦ 220 ਬਿਲੀਅਨ ਡਾਲਰ ਹੈ। ਇਸ ਸੂਚੀ 'ਚ ਦੂਜੇ ਨੰਬਰ 'ਤੇ ਐਮਾਜ਼ਾਨ ਦੇ ਸੰਸਥਾਪਕ ਜੈਫ ਬੇਜੋਸ ਹਨ, ਜਿਨ੍ਹਾਂ ਦੀ ਕੁੱਲ ਜਾਇਦਾਦ 169 ਅਰਬ ਡਾਲਰ ਹੈ। ਲਗਜ਼ਰੀ ਫੈਸ਼ਨ ਬ੍ਰਾਂਡ LV ਦੇ ਮਾਲਕ ਬਰਨਾਰਡ ਅਰਨੌਲਟ ਇਸ ਸੂਚੀ 'ਚ ਤੀਜੇ ਸਥਾਨ 'ਤੇ ਹਨ। ਉਸ ਦੀ ਕੁੱਲ ਜਾਇਦਾਦ 168 ਬਿਲੀਅਨ ਡਾਲਰ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Advertisement
ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Embed widget