Global Recession:
IMF ਅਤੇ ਵਿਸ਼ਵ ਬੈਂਕ ਦੀ ਸਾਲਾਨਾ ਬੈਠਕ ਤੋਂ ਪਹਿਲਾਂ ਕ੍ਰਿਸਟਾਲੀਨਾ ਜਾਰਜੀਵਾ ਨੇ ਕਿਹਾ ਕਿ ਲੋਕਾਂ ਦੀ ਆਮਦਨ 'ਚ ਗਿਰਾਵਟ ਅਤੇ ਮਹਿੰਗਾਈ ਵਧਣ ਦਾ ਮਤਲਬ ਹੈ ਕਿ ਕਈ ਦੇਸ਼ਾਂ ਨੂੰ ਮੰਦੀ ਦਾ ਸਾਹਮਣਾ ਕਰਨਾ ਪਵੇਗਾ। ਆਈਐਮਐਫ ਮੁਖੀ ਦੇ ਇਨ੍ਹਾਂ ਬਿਆਨਾਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਚੌਥੀ ਤਿਮਾਹੀ ਲਈ ਆਰਥਿਕ ਅਨੁਮਾਨਾਂ ਨੂੰ ਘਟਾ ਸਕਦੀ ਹੈ।
ਯੂਕਰੇਨ 'ਤੇ ਰੂਸ ਦੇ ਹਮਲੇ, ਉੱਚ ਊਰਜਾ ਕੀਮਤਾਂ ਅਤੇ ਉੱਚ ਖੁਰਾਕੀ ਕੀਮਤਾਂ ਕਾਰਨ ਮਹਿੰਗਾਈ ਦਾ ਦਬਾਅ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੀਆਂ ਸਾਰੀਆਂ ਪ੍ਰਮੁੱਖ ਅਰਥਵਿਵਸਥਾਵਾਂ ਦੇ ਵਿਕਾਸ ਦੀ ਰਫਤਾਰ ਮੱਠੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਥੋੜ੍ਹੇ ਸਮੇਂ 'ਚ ਹਾਲਾਤ ਬਦ ਤੋਂ ਬਦਤਰ ਹੋ ਜਾਣਗੇ। ਉਨ੍ਹਾਂ ਨੇ ਚੀਨ ਦੇ ਪ੍ਰਾਪਰਟੀ ਬਾਜ਼ਾਰ 'ਚ ਪੈਦਾ ਹੋ ਰਹੇ ਵਿੱਤੀ ਖਤਰੇ 'ਤੇ ਵੀ ਚਿੰਤਾ ਪ੍ਰਗਟਾਈ ਹੈ।
IMF ਦਾ ਮੰਨਣਾ ਹੈ ਕਿ ਮਹਿੰਗਾਈ ਨਾਲ ਨਜਿੱਠਣ ਲਈ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੂੰ ਸਖਤ ਮੁਦਰਾ ਨੀਤੀ ਦੇ ਕਦਮ ਨੂੰ ਜਾਰੀ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਿੰਗੀਆਂ ਖਾਣ-ਪੀਣ ਵਾਲੀਆਂ ਵਸਤੂਆਂ ਦਾ ਵੱਡਾ ਅਸਰ ਉਭਰਦੀਆਂ ਅਰਥਵਿਵਸਥਾਵਾਂ 'ਤੇ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਇਨ੍ਹਾਂ ਦੇਸ਼ਾਂ 'ਤੇ ਕਰਜ਼ਾ ਸੰਕਟ ਵਧਦਾ ਜਾ ਰਿਹਾ ਹੈ। ਕ੍ਰਿਸਟਾਲੀਨਾ ਜਾਰਜੀਵਾ ਨੇ ਕਿਹਾ ਕਿ ਵਿਸ਼ਵ ਅਰਥਵਿਵਸਥਾ 'ਤੇ ਆਇਆ ਇਹ ਸੰਕਟ ਹਮੇਸ਼ਾ ਲਈ ਰਹਿਣ ਵਾਲਾ ਨਹੀਂ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।