Gold Price Today, 11 May 2023: ਵੀਰਵਾਰ ਨੂੰ ਵੀ ਸੋਨੇ ਦੀਆਂ ਕੀਮਤਾਂ (gold price update)  'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਤੋਂ ਇਲਾਵਾ ਅੱਜ ਸਰਾਫਾ ਬਾਜ਼ਾਰ 'ਚ ਚਾਂਦੀ ਵੀ ਸਸਤੀ ਹੋ ਗਈ ਹੈ। ਗਲੋਬਲ ਬਾਜ਼ਾਰ 'ਚ ਕਮਜ਼ੋਰੀ ਦਾ ਅਸਰ ਘਰੇਲੂ ਬਾਜ਼ਾਰ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਵੀਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 61,000 ਦੇ ਪਾਰ ਬੰਦ ਹੋ ਗਈ ਹੈ। ਇਸ ਨਾਲ ਹੀ ਚਾਂਦੀ ਦੀ ਕੀਮਤ 76,000 ਦੇ ਕਰੀਬ ਬੰਦ ਹੋਈ ਹੈ। HDFC ਸਕਿਓਰਿਟੀਜ਼ ਨੇ ਇਸ ਦੀ ਜਾਣਕਾਰੀ ਦਿੱਤੀ ਹੈ।



ਕਿੰਨੀ ਸੀ ਸੋਨੇ ਚਾਂਦੀ ਦੀ ਕੀਮਤ 



ਦੱਸ ਦੇਈਏ ਕਿ ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 330 ਰੁਪਏ ਘੱਟ ਕੇ 61,370 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 61,700 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਇਸ ਤੋਂ ਇਲਾਵਾ ਚਾਂਦੀ ਦੀ ਕੀਮਤ ਵੀ 1,650 ਰੁਪਏ ਡਿੱਗ ਕੇ 75,950 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ।



ਜਾਣੋ ਕੀ ਹੈ ਮਾਹਰ ਦੀ ਰਾਏ?



ਐਚਡੀਐਫਸੀ ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਵਸਤੂਆਂ) ਸੌਮਿਲ ਗਾਂਧੀ ਨੇ ਕਿਹਾ ਕਿ ਦਿੱਲੀ ਸਰਾਫਾ ਬਾਜ਼ਾਰ 'ਚ ਸਪਾਟ ਸੋਨੇ ਦੀ ਕੀਮਤ 330 ਰੁਪਏ ਦੀ ਗਿਰਾਵਟ ਨਾਲ 61,370 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਵਿਦੇਸ਼ੀ ਬਾਜ਼ਾਰਾਂ 'ਚ ਸੋਨਾ ਡਿੱਗ ਕੇ 2,026 ਡਾਲਰ ਪ੍ਰਤੀ ਔਂਸ 'ਤੇ ਆ ਗਿਆ, ਜਦਕਿ ਚਾਂਦੀ ਦੀ ਕੀਮਤ 25.10 ਡਾਲਰ ਪ੍ਰਤੀ ਔਂਸ 'ਤੇ ਆ ਗਈ। ਗਾਂਧੀ ਨੇ ਕਿਹਾ ਕਿ ਅਮਰੀਕੀ ਮਹਿੰਗਾਈ ਦੇ ਅੰਕੜਿਆਂ ਦੇ ਆਉਣ ਤੋਂ ਬਾਅਦ ਸੋਨੇ 'ਚ ਅਸਥਿਰਤਾ ਆਈ, ਜਿਸ ਕਾਰਨ ਵੀਰਵਾਰ ਨੂੰ ਏਸ਼ੀਆਈ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ।



ਲੰਬੇ ਸਮੇਂ ਤੋਂ ਸੋਨੇ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ



ਪਿਛਲੇ ਕੁਝ ਸਮੇਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਚੱਲ ਰਿਹਾ ਹੈ। ਫਰਵਰੀ 'ਚ ਸੋਨੇ ਦੀ ਕੀਮਤ 55,000 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਮਾਹਿਰਾਂ ਦਾ ਕਹਿਣਾ ਹੈ ਕਿ ਦੀਵਾਲੀ 'ਤੇ ਸੋਨੇ ਦੀ ਕੀਮਤ 65,000 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ ਦੀ ਕੀਮਤ 80,000 ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦੀ ਹੈ।
ਐਪ ਰਾਹੀਂ ਸ਼ੁੱਧਤਾ ਦੀ ਕਰੋ ਜਾਂਚ 
ਜੇਕਰ ਤੁਸੀਂ ਵੀ ਬਾਜ਼ਾਰ 'ਚ ਸੋਨਾ ਖਰੀਦਣ ਜਾ ਰਹੇ ਹੋ ਤਾਂ ਹਾਲਮਾਰਕ ਦੇਖ ਕੇ ਹੀ ਸੋਨਾ ਖਰੀਦੋ। ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨ ਲਈ ਸਰਕਾਰੀ ਐਪ ਦੀ ਵਰਤੋਂ ਵੀ ਕਰ ਸਕਦੇ ਹੋ। 'ਬੀਆਈਐਸ ਕੇਅਰ ਐਪ' ਰਾਹੀਂ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ ਕਿ ਇਹ ਅਸਲੀ ਹੈ ਜਾਂ ਨਕਲੀ। ਇਸ ਤੋਂ ਇਲਾਵਾ ਤੁਸੀਂ ਇਸ ਐਪ ਰਾਹੀਂ ਸ਼ਿਕਾਇਤ ਵੀ ਕਰ ਸਕਦੇ ਹੋ।