Gold and Silver Price on 12th December 2023: ਵਿਆਹਾਂ ਦੇ ਸੀਜ਼ਨ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। ਪਿਛਲੇ ਦਿਨੀਂ ਸੋਨੇ ਦੇ ਭਾਅ ਵਿੱਚ ਗਿਰਵਾਟ ਆਈ ਹੈ। ਕੁਝ ਹਫਤੇ ਸੋਨੇ ਦੇ ਭਾਅ ਵਿੱਚ ਨਿਰੰਤਰ ਵਾਧਾ ਵੇਖਣ ਨੂੰ ਮਿਲਿਆ ਸੀ। ਇਸ ਵੇਲੇ ਭਾਰਤ ਵਿੱਚ ਇੱਕ ਤੋਲਾ (10 ਗ੍ਰਾਮ) ਸੋਨੇ ਦੀ ਕੀਮਤ 57,050 ਰੁਪਏ ਦੇ ਆਲੇ-ਦੁਆਲੇ ਘੁੰਮ ਰਹੀ ਹੈ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 62,280 ਰੁਪਏ ਪ੍ਰਤੀ 10 ਗ੍ਰਾਮ ਦੇ ਆਲੇ-ਦੁਆਲੇ ਹੈ। ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸੋਨੇ ਦੀ ਕੀਮਤ ਵੱਖ-ਵੱਖ ਹੁੰਦੀ ਹੈ।



ਦੱਸ ਦਈਏ ਕਿ ਸੋਨਾ ਖਰੀਦਣ ਤੋਂ ਪਹਿਲਾਂ ਤੁਹਾਨੂੰ ਸੋਨੇ ਦੀ ਕੀਮਤ ਬਾਰੇ ਸਹੀ ਜਾਣਕਾਰੀ ਹੋਣੀ ਚਾਹੀਦੀ ਹੈ। ਸੋਨੇ-ਚਾਂਦੀ ਦੀ ਕੀਮਤ ਜਾਣਨ ਲਈ ਤੁਸੀਂ ਆਪਣੇ ਸ਼ਹਿਰ ਦੀਆਂ ਦੁਕਾਨਾਂ ਤੋਂ ਚੈੱਕ ਕਰ ਸਕਦੇ ਹੋ।


ਦਿੱਲੀ ਵਿੱਚ 22 ਤੇ 24 ਕੈਰੇਟ ਸੋਨੇ ਦੀ ਕੀਮਤ
22 ਕੈਰੇਟ ਸੋਨਾ-ਪ੍ਰਤੀ 10 ਗ੍ਰਾਮ- ਕਰੀਬ 57,500 ਰੁਪਏ 
24 ਕੈਰੇਟ ਸੋਨੇ ਦੀ ਕੀਮਤ-ਪ੍ਰਤੀ 10 ਗ੍ਰਾਮ- ਕਰੀਬ 62,280



ਚਾਂਦੀ ਦੀਆਂ ਕੀਮਤਾਂ
ਅੱਜ ਭਾਰਤ ਵਿੱਚ ਇੱਕ ਕਿਲੋ ਚਾਂਦੀ ਦੀ ਕੀਮਤ 75,800 ਰੁਪਏ ਦੇ ਕਰੀਬ ਹੈ। ਬੀਤੇ ਦਿਨ ਚਾਂਦੀ ਦੀ ਕੀਮਤ 72,200 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਤੁਹਾਡੀ ਜਾਣਕਾਰੀ ਲਈ, ਉੱਪਰ ਦੱਸੇ ਗਏ ਸੋਨੇ ਦੀਆਂ ਦਰਾਂ ਸੰਕੇਤਕ ਹਨ ਤੇ ਇਸ ਵਿੱਚ GST, TCS ਤੇ ਹੋਰ ਖਰਚੇ ਸ਼ਾਮਲ ਨਹੀਂ ਹਨ। ਤੁਸੀਂ ਸਹੀ ਦਰਾਂ ਲਈ ਆਪਣੇ ਸਥਾਨਕ ਜੌਹਰੀ ਨਾਲ ਗੱਲ ਕਰ ਸਕਦੇ ਹੋ।



ਸੋਨੇ ਦੀ ਸ਼ੁੱਧਤਾ ਨੂੰ ਕਿਵੇਂ ਜਾਣੀਏ
ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ISO (ਇੰਡੀਅਨ ਸਟੈਂਡਰਡ ਆਰਗੇਨਾਈਜ਼ੇਸ਼ਨ) ਦੁਆਰਾ ਹਾਲ ਮਾਰਕ ਦਿੱਤੇ ਗਏ ਹਨ। 24 ਕੈਰੇਟ ਸੋਨੇ ਦੇ ਗਹਿਣਿਆਂ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਤੇ 18 ਕੈਰੇਟ 'ਤੇ 750 ਲਿਖਿਆ ਹੁੰਦਾ ਹੈ। ਜ਼ਿਆਦਾਤਰ ਸੋਨਾ 22 ਕੈਰੇਟ ਵਿੱਚ ਵੇਚਿਆ ਜਾਂਦਾ ਹੈ, ਜਦੋਂਕਿ ਕੁਝ ਲੋਕ 18 ਕੈਰੇਟ ਦੀ ਵਰਤੋਂ ਵੀ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੁੰਦਾ ਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।


22 ਤੇ 24 ਕੈਰੇਟ ਸੋਨੇ ਵਿੱਚ ਅੰਤਰ?
24 ਕੈਰੇਟ ਸੋਨਾ 99.9% ਸ਼ੁੱਧ ਹੈ ਤੇ 22 ਕੈਰਟ ਸੋਨਾ ਲਗਭਗ 91% ਸ਼ੁੱਧ ਹੈ। ਗਹਿਣੇ 22 ਕੈਰੇਟ ਸੋਨੇ ਵਿੱਚ ਤਾਂਬਾ, ਚਾਂਦੀ, ਜ਼ਿੰਕ ਵਰਗੀਆਂ ਵੱਖ-ਵੱਖ ਧਾਤਾਂ ਦੇ 9% ਮਿਲਾ ਕੇ ਤਿਆਰ ਕੀਤੇ ਜਾਂਦੇ ਹਨ। ਜਦੋਂ ਕਿ 24 ਕੈਰੇਟ ਸੋਨਾ ਸ਼ੁੱਧ ਹੈ। ਇਸ ਨੂੰ ਗਹਿਣੇ ਬਣਾਉਣ ਲਈ ਨਹੀਂ ਵਰਤਿਆ ਜਾ ਸਕਦਾ। ਇਸੇ ਲਈ ਜ਼ਿਆਦਾਤਰ ਦੁਕਾਨਦਾਰ 22 ਕੈਰੇਟ ਦਾ ਸੋਨਾ ਵੇਚਦੇ ਹਨ।


ਹਾਲਮਾਰਕ ਵੱਲ ਧਿਆਨ ਦਿਓ
ਸੋਨਾ ਖਰੀਦਣ ਤੋਂ ਪਹਿਲਾਂ ਤੁਹਾਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ। ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, ਨਿਯਮਾਂ ਅਧੀਨ ਕੰਮ ਕਰਦੀ ਹੈ।